best platform for news and views

5 ਗ੍ਰਾਮ ਹੈਰੋਇਨ ਅਤੇ 1100 ਨਸ਼ੀਲੀਆਂ ਗੋਲੀਆਂ ਸਮੇਤ ਦੋ ਗ੍ਰਿਫਤਾਰ

Please Click here for Share This News

ਫਿਰੋਜ਼ਪੁਰ 14 ਮਾਰਚ (ਸਤਬੀਰ ਬਰਾੜ): ਜ਼ਿਲ•ਾ ਫਿਰੋਜ਼ਪੁਰ ਦੀ ਪੁਲਸ ਨੇ ਵੱਖ ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜ•ੀ ਪੁਲਸ ਦੇ ਏਐੱਸਆਈ ਜੋਗਿੰਦਰ ਸਿੰਘ ਨੇ ਦੱÎਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਸ਼ੇਰ ਖਾਂ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ•ਾਂ ਨੇ ਸ਼ੱਕ ਦੇ ਤਹਿਤ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਬਲਵੰਤ ਸਿੰਘ ਪੁੱਤਰ ਬੋਹੜਾ ਵਾਸੀ ਪਿੰਡ ਸ਼ੇਰ ਖਾਂ ਵਜੋਂ ਕੀਤੀ ਗਈ ਹੈ। ਉਧਰ ਦੂਜੇ ਪਾਸੇ ਥਾਣਾ ਮੱਖੂ ਦੀ ਪੁਲਸ ਦੇ ਏਐੱਸਆਈ ਜੁਗਰਾਜ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਸ਼ਮਸ਼ਾਨਘਾਟ ਮੱਖੂ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ•ਾਂ ਨੂੰ ਇਕ ਸ਼ੱਕੀ ਵਿਅਕਤੀ ਆਉਂਦਾ ਵਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਪਿੱਛੇ ਨੂੰ ਮੁੜਨ ਲੱਗਾ ਤਾਂ ਉਸ ਨੂੰ ਮੌਕੇ ਕੇ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਨੇ ਦੱÎਸਿਆ ਕਿ ਫੜੇ ਗਏ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਮਿੱਠੇ ਥਾਣਾ ਮੱਖੂ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਵਿਅਕਤੀਆਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕਰ ਲਏ ਗਏ ਹਨ।

Please Click here for Share This News

Leave a Reply

Your email address will not be published. Required fields are marked *