best platform for news and views

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰੇ ਵਿਕਾਸ ਕਾਰਜ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣਗੇ-ਵਿਜੇ ਇੰਦਰ ਸਿੰਗਲਾ

Please Click here for Share This News

ਚੰਡੀਗੜ•/ਸੁਲਤਾਨਪੁਰ ਲੋਧੀ, 1 ਜੂਨ :
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਸਾਰੇ ਵਿਕਾਸ ਕਾਰਜ 30 ਸਤੰਬਰ 2019 ਤੱਕ ਮੁਕੰਮਲ ਕਰ ਲਏ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਇਥੇ ਸਥਾਨਕ ਪੀ. ਡਬਲਿਊ. ਡੀ ਰੈਸਟ ਹਾਊਸ ਵਿਖੇ ਆਪਣੇ ਵਿਭਾਗ ਨਾਲ ਸਬੰਧਤ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ•ਾਂ ਵਿਭਾਗ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਸਾਰੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ•ਨਾ ਯਕੀਨੀ ਬਣਾਉਣ। ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਕਾਰਜਾਂ ਦੀ ਨਿੱਜੀ ਤੌਰ ‘ਤੇ ਲਗਾਤਾਰ ਨਿਗਰਾਨੀ ਰੱਖਣ। ਉਨ•ਾਂ ਕਿਹਾ ਕਿ ਕਾਰਜਾਂ ਲਈ ਵਰਤੇ ਜਾ ਰਹੇ ਮਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਪੀ. ਡਬਲਿਊ. ਡੀ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਦੋ ਦਰਜਨ ਦੇ ਕਰੀਬ ਵਿਕਾਸ ਕਾਰਜਾਂ ‘ਤੇ ਜੰਗੀ ਪੱਧਰ ਨਾਲ ਕੰਮ ਜਾਰੀ ਹੈ, ਜਿਨ•ਾਂ ਵਿਚ ਸੁਲਤਾਨਪੁਰ ਲੋਧੀ ਨੂੰ ਜੋੜਦੀਆਂ ਮੁੱਖ ਸੜਕਾਂ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ ਦੇ ਕਾਇਆ ਕਲਪ, ਪੁਲਾਂ ਅਤੇ ਨਵੇਂ ਰੈਸਟ ਹਾਊਸ ਦਾ ਨਿਰਮਾਣ ਕਾਰਜ ਦਾ ਕੰਮ ਚੱਲ ਰਿਹਾ ਹੈ। ਇਸ ਦੌਰਾਨ ਉਨ•ਾਂ ਅਧਿਕਾਰੀਆਂ ਸਮੇਤ ਚੱਲ ਰਹੇ ਕਾਰਜਾਂ ਦਾ ਮੌਕਾ ਵੀ ਵੇਖਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਡੀ. ਐਸ. ਪੀ. ਸੁਲਤਾਨਪੁਰ ਲੋਧੀ ਸ੍ਰੀ ਵਿਸ਼ਾਲਜੀਤ ਸਿੰਘ, ਐਕਸੀਅਨ ਪੀ. ਡਬਲਿਊ. ਡੀ (ਬੀ. ਐਂਡ ਆਰ) ਸ੍ਰੀ ਵਰਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *