best platform for news and views

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਭਾਸ਼ਾ ਦੀ ਆਨ ਲਾਈਨ ਸਿਖਲਾਈ ਲਈ ਵੈਬਸਾਈਟ ਲਾਂਚ

Please Click here for Share This News

ਐਸ.ਏ.ਐਸ.ਨਗਰ (ਮੁਹਾਲੀ) : ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਪੰਜਾਬੀ ਭਾਸ਼ਾ ਦੀ ਆਨ ਲਾਈਨ ਸਿਖਲਾਈ ਲਈ ਵੈਬਸਾਈਟ ਲਾਂਚ ਕੀਤੀ। ਇਹ ਵੈਬਸਾਈਟ (www.elearnpunjabi.com ਜਾਂ www.elearnpunjabi.in) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਬਣਾਈ ਗਈ ਹੈ।
ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਡਾ.ਚੀਮਾ ਨੇ ਕਿਹਾ ਕਿ ਇਹ ਵੈਬਸਾਈਟ ਪੰਜਾਬ ਤੋਂ ਬਾਹਰ ਦੇਸ਼ਾਂ ਤੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਘਰ ਬੈਠਿਆਂ ਪੰਜਾਬੀ ਸਿਖਾਉਣ ਵਿੱਚ ਅਹਿਮ ਰੋਲ ਨਿਭਾਏਗੀ। ਉਨ•ਾਂ ਕਿਹਾ ਕਿ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਮੌਕੇ ਸਮਾਗਮਾਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਇਸ ਵੈਬਸਾਈਟ ਨੂੰ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਜੋ ਅੱਜ ਬੋਰਡ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਬਣਾਉਣ ਤੋਂ ਬਾਅਦ ਲਾਂਚ ਹੋ ਗਈ ਹੈ। ਉਨ•ਾਂ ਕਿਹਾ ਕਿ ਇਹ ਵੈਬਸਾਈਟ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਨੂੰ ਸਮਰਪਿਤ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਰੋਜ਼ਗਾਰ ਲਈ ਲਾਜ਼ਮੀ ਬਣਾਉਣ ਕਾਰਨ ਇਹ ਵੈਬਸਾਈਟ ਪੰਜਾਬ ਤੋਂ ਬਾਹਰਲੇ ਵਸਨੀਕਾਂ ਲਈ ਵੀ ਬਹੁਤ ਸਹਾਈ ਹੋਵੇਗੀ ਜੋ ਪੰਜਾਬ ਸੂਬੇ ਵਿੱਚ ਨੌਕਰੀ ਦੇ ਚਾਹਵਾਨ ਹੋਣ। ਉਨ•ਾਂ ਕਿਹਾ ਕਿ ਅੱਜ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਹੈ ਅਤੇ ਅਜਿਹੇ ਇਤਿਹਾਸਕ ਮੌਕੇ ਪੰਜਾਬੀ ਭਾਸ਼ਾ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਸਿਖਾਉਣ ਲਈ ਅਹਿਮ ਇਹ ਵੈਬਸਾਈਟ ਜਾਰੀ ਕੀਤੀ ਜਾ ਰਹੀ ਹੈ।
ਡਾ.ਚੀਮਾ ਨੇ ਕਿਹਾ ਕਿ ਪੰਜਾਬੀ ਸੂਬੇ ਦੀ 50ਵੀਂ ਵਰ•ੰਗੇਢ ਮੌਕੇ ਸਿੱਖਿਆ ਬੋਰਡ ਵੱਲੋਂ ‘ਧਰਤ ਪੰਜਾਬ’ ਪੁਸਤਕ ਜਾਰੀ ਕੀਤੀ ਗਈ ਸੀ ਅਤੇ ਅੱਜ ਵੈਬਸਾਈਟ ਜਾਰੀ ਕੀਤੀ ਗਈ ਹੈ। ਉਨ•ਾਂ ਬੋਰਡ ਅਧਿਕਾਰੀਆਂ ਨੂੰ ਕਿਹਾ ਕਿ ਇਸ ਵੈਬਸਾਈਟ ਨੂੰ ਸਮੇਂ ਸਮੇਂ ‘ਤੇ ਅੱਪਡੇਟ ਕੀਤਾ ਜਾਵੇ ਅਤੇ ਆਨਲਾਈਨ ਇਮਤਿਹਾਨ ਦੀ ਵਿਵਸਥਾ ਵੀ ਸ਼ੁਰੂ ਕੀਤੀ ਜਾਵੇ ਤਾਂ ਜੋ ਆਨਲਾਈਨ ਕੋਰਸ ਕਰਨ ਵਾਲਿਆਂ ਨੂੰ ਆਪਣੇ ਆਪ ਨੂੰ ਮੁਲਾਂਕਣ ਕਰਨ ਦਾ ਮੌਕਾ ਮਿਲ ਸਕੇ। ਉਨ•ਾਂ ਪੰਜਾਬੀ ਯੂਨੀਵਰਸਿਟੀ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਜਿਨ•ਾਂ ਦੇ ਐਜੂਕੇਸ਼ਨ ਮਲਟੀਮੀਡੀਆ ਰਿਸਰਚ ਸੈਂਟਰ ਅਤੇ ਪੰਜਾਬੀ ਭਾਸ਼ਾ ਤਕਨਾਲੋਜੀ ਖੋਜ ਕੇਂਦਰ ਦਾ ਵਿਸ਼ੇਸ਼ ਯੋਗਦਾਨ ਰਿਹਾ ਅਤੇ ਇਹ ਕੰਮ ਡਾ.ਗੁਰਪ੍ਰੀਤ ਲਹਿਲ ਦੀ ਅਗਵਾਈ ਹੇਠ ਹੋਇਆ। ਉਨ•ਾਂ ਬੋਰਡ ਅਤੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਵੈਬਸਾਈਟ ਦੀ ਵਰਤੋਂ ਸਬੰਧੀ ਵਰਕਸ਼ਾਪਾਂ ਲਗਾਈਆਂ ਜਾਣ ਅਤੇ ਐਜੂਸੈਟ ਰਾਹੀਂ ਵੀ ਲੋਕਾਂ ਨੂੰ ਦਿਖਾਇਆ ਜਾਵੇ।
ਇਸ ਮੌਕੇ ਬੋਲਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ.ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ 10 ਵਿਭਾਗ ਕੰਮ ਕਰ ਰਹੇ ਹਨ। ਉਨ•ਾਂ ਕਿਹਾ ਕਿ ਇਹ ਇਤਿਹਾਸਕ ਕੰਮ ਸਿੱਖਿਆ ਮੰਤਰੀ ਡਾ.ਚੀਮਾ ਦੀ ਪ੍ਰੇਰਨਾ ਸਦਕਾ ਸੰਭਵ ਹੋਇਆ ਹੈ। ਉਨ•ਾਂ ਕਿਹਾ ਕਿ ਹਰ ਭਾਸ਼ਾ ਦੀ ਆਪਣੀ ਅਹਿਮੀਅਤ ਹੈ ਪਰ ਮਾਂ ਬੋਲੀ ਦਾ ਨਿਵੇਕਲਾ ਸਥਾਨ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ. ਬਲਬੀਰ ਸਿੰਘ ਢੋਲ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਆਨ ਲਾਈਨ ਪ੍ਰੀਖਿਆ ਦੇ ਦਿੱਤੇ ਸੁਝਾਅ ਨੂੰ ਅਮਲ ਵਿੱਚ ਲਿਆਉਣ ਲਈ ਬੋਰਡ ਕੰਮ ਕਰੇਗਾ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੀ ਤਕਨੀਕੀ ਟੀਮ ਵੱਲੋਂ ਵੱਡੀ ਸਕਰੀਨ ਉਪਰ ਵੈਬਸਾਈਟ ਦੀ ਕਾਰਜਪ੍ਰਣਾਲੀ ਨੂੰ ਵੀਡਿਓ ਰਾਹੀਂ ਦਿਖਾਇਆ ਗਿਆ ਅਤੇ ਵੱਖ-ਵੱਖ ਸਲਾਈਡ ਸ਼ੋਅ ਨਾਲ ਇਸ ਦੇ ਨਿਵੇਕਲੇ ਕੰਮਾਂ ਅਤੇ ਇਸ ਨੂੰ ਵਰਤੋਂ ਕਰਨ ਦਾ ਤਰੀਕਾ ਦੱਸਿਆ ਗਿਆ। ਵੈਬਸਾਈਟ ਰਾਹੀਂ ਪੰਜਾਬੀ ਭਾਸ਼ਾਂ ਨੂੰ ਸਿਖਾਉਣ ਲਈ ਆਡਿਓ-ਵੀਡਿਓ ਦੀ ਵੀ ਸਹਾਇਤਾ ਲਈ ਗਈ ਹੈ।
ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪਰਦੀਪ ਅੱਗਰਵਾਲ, ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਸੁਰੇਸ਼ ਕੁਮਾਰ ਟੰਡਨ, ਸਕੱਤਰ ਸ੍ਰੀ ਜਨਰ ਰਾਜ ਮਹਿਰੋਕ, ਡਾਇਰੈਕਟਰ (ਅਕਾਦਮਿਕ) ਸ੍ਰੀਮਤੀ ਮਨਜੀਤ ਕੌਰ, ਡਾਇਰੈਕਟਰ (ਕੰਪਿਊਟਰ) ਸ੍ਰੀਮਤੀ ਨਵਨੀਤ ਕੌਰ ਗਿੱਲ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ.ਜੋਗਿੰਦਰ ਸਿੰਘ ਤੇ ਡਾ.ਗੁਰਮੀਤ ਸਿੰਘ ਮਾਨ ਵੀ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *