best platform for news and views

750 ਨਸ਼ੀਲੀਆਂ ਗੋਲੀਆਂ ਬਰਾਮਦ

Please Click here for Share This News

ਭਿੱਖੀਵਿੰਡ, 11 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)- ਜਿਲ੍ਹਾ ਪੁਲਿਸ ਮੁਖੀ ਦਰਸ਼ਨ ਸਿੰਘ ਮਾਨ ਤੇ ਡੀ.ਐਸ.ਪੀ ਸੁਲੱਖਣ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਪੁਲਿਸ ਵੱਲੋਂ ਇਕ ਵਿਅਕਤੀ ਨੂੰ 750 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਕੇਸ ਦੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਭਿੱਖੀਵਿੰਡ ਦੇ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਕੱਚਾ-ਪੱਕਾ ਦੇ ਇੰਚਾਰਜ ਪ੍ਰਭਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਦਿਆਲਪੁਰਾ ਵਿਖੇ ਖੜੇ ਸਨ ਤਾਂ ਪੱਟੀ ਤਰਫੋਂ ਇਕ ਵਿਅਕਤੀ ਆਉਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਨੂੰ ਵੇਖ ਕੇ ਜੇਬ ਵਿਚੋਂ ਇਕ ਲਿਫਾਫਾ ਕੱਢ ਕੇ ਜਮੀਨ ‘ਤੇ ਸੁੱਟ ਦਿੱਤਾ ਤਾਂ ਪੁਲਿਸ ਨੇ ਸ਼ੱਕ ਦੀ ਬਿਨ੍ਹਾ ‘ਤੇ ਉਸ ਵਿਅਕਤੀ ਨੂੰ ਘੇਰ ਕੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਬਿਨ੍ਹਾ ਲੇਬਲ 750 ਨਸ਼ੀਲੀਆਂ ਗੋਲੀਆਂ ਮਿਲੀਆਂ। ਪੁਲਿਸ ਵੱਲੋਂ ਪੁੱਛ-ਗਿੱਛ ਕਰਨ ‘ਤੇ ਉਸ ਵਿਅਕਤੀ ਦੀ ਪਹਿਚਾਣ ਵਰਿੰਦਰ ਸਿੰਘ ਉਰਫ ਸੋਨੂੰ ਪੁੱਤਰ ਨਿਰਮਲ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ, ਜਿਸ ਦੇ ਖਿਲਾਫ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਮੁਕੱਦਮਾ ਨੰਬਰ 210 ਮਿਤੀ 10-9-2017 ਧਾਰਾ-22, 61, 85 ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨਸ਼ੀਲੀਆਂ ਗੋਲੀਆਂ ਸਮੇਤ ਫੜੇ ਗਏ ਦੋਸ਼ੀ ਨਾਲ ਐਸ.ਐਚ.ੳ. ਬਲਵਿੰਦਰ ਸਿੰਘ, ਐਸ.ਆਈ ਪ੍ਰਭਜੀਤ ਸਿੰਘ ਆਦਿ
Please Click here for Share This News

Leave a Reply

Your email address will not be published. Required fields are marked *