ਭਿੱਖੀਵਿੰਡ 15 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)-ਕਾਨੂੰਨ ਨੂੰ ਨਜਰ ਅੰਦਾਜ ਕਰਕੇ ਸੜਕਾਂ ਤੇ ਫੁੱਟਪਾਥਾਂ ‘ਤੇ ਰੇਹੜੀਆਂ ਲਗਾ ਕੇ ਟਰੈਫਿਕ ਸਮੱਸਿਆ ਵਿਚ ਵਿਘਨ ਪਾਉਣ ਵਾਲੇ ਦੁਕਾਨਦਾਰਾਂ ਦੇ ਕਾਰਜ ਸਾਧਕ ਅਫਸਰ ਜਗਤਾਰ ਸਿੰਘ ਦੀ ਅਗਵਾਈ ਹੇਠ ਅਕਾਂਊਟੈਂਟ ਸੰਜੀਵ ਕੁਮਾਰ ਸ਼ਰਮਾ, ਮਨਜੀਤ ਸਿੰਘ, ਦੁੱਲਾ ਸਿੰਘ, ਸੁਖਪਾਲ ਸਿੰਘ, ਮਹਿੰਦਰ ਸਿੰਘ ਆਦਿ ਨਗਰ ਪੰਚਾਇਤ ਭਿੱਖੀਵਿੰਡ ਕਮੇਟੀ ਮੁਲਾਜਮਾਂ ਵੱਲੋਂ ਚਲਾਨ ਕੱਟ ਕੇ ਨਗਰ ਪੰਚਾਇਤ ਭਿੱਖੀਵਿੰਡ ਦੇ ਖਾਤੇ ਵਿਚ 4600 ਰੁਪਏ ਜਮ੍ਹਾ ਕਰਵਾਏ ਗਏ। ਇਸ ਮੌਕੇ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਾਰਜ ਸਾਧਕ ਅਫਸਰ ਜਗਤਾਰ ਸਿੰਘ ਨੇ ਕਿਹਾ ਕਿ ਜਿਹੜਾ ਵਿਅਕਤੀ ਆਵਾਜਾਈ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕਰੇਗਾ, ਉਸ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ 5 ਦੁਕਾਨਦਾਰਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਜਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀਆਂ ਹਦਾਇਤਾਂ ਸੰਬੰਧੀ ਜਾਣੂ ਕਰਵਾ ਕੇ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਨੂੰ ਅਪੀਲ਼ ਕੀਤੀ ਕਿ ਉਹ ਰੇਹੜੀਆਂ ਨੂੰ ਫੁੱਟਪਾਥ ਤੋਂ ਪਿੱਛੇ ਰੱਖਣ
ਤੇ ਕੂੜਾ-ਕਰਕਟ ਡਸਟਬਿਨ ਵਿਚ ਰੱਖਣ ਤਾਂ ਜੋ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ ਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕੀਤੀ ਜਾ ਸਕੇ।
