ਚੰਡੀਗੜ੍ਹ : ਇੰਡੀਅਨ ਯੂਥ ਕਾਂਗਰਸ ਦੇ ਕੌਮੀ ਬੁਲਾਰੇ ਅਤੇ ਪੰਜਾਬ ਸਟੇਟ ਦੇ ਇੰਚਾਰਜ਼ ਇਫਤਖਾਰ ਅਹਿਮਦ ਵਲੋਂ ਜਾਰੀ ਪੱਤਰ ਅਨੁਸਾਰ ਬਲਕਰਨ ਸਿੰਘ ਨੰਗਲ ਨੂੰ ਪੰਜਾਬ ਯੂਥ ਕਾਂਗਰਸ ਦਾ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਪੱਤਰ ਵਿਚ ਬਲਕਰਨ ਸਿੰਘ ਨੰਗਲ ਵਲੋਂ ਪਾਰਟੀ ਲਈ ਕੀਤੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਸਟੇਟ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ। ਬਲਕਰਨ ਸਿੰਘ ਨੰਗਲ ਪਿਛਲੇ ਕਾਫੀ ਸਮੇਂ ਤੋਂ ਯੂਥ ਕਾਂਗਰਸ ਵਿਚ ਸਰਗਰਮੀ ਨਾਲ ਕੰਮ ਕਰ ਰਹੇ ਹਨ। ਜਿਲਾ ਫਰੀਦਕੋਟ ਦੇ ਛੋਟੇ ਜਿਹੇ ਪਿੰਡ ਨੰਗਲ ਵਿਚ ਸਧਾਰਨ ਕਿਸਾਨ ਪਰਿਵਾਰ ਵਿਚੋਂ ਉੱਠ ਕੇ ਪਹਿਲਾਂ ਪੱਤਰਕਾਰੀ ਦੇ ਖੇਤਰ ਵਿਚ ਚੰਗਾ ਨਾਮਣਾ ਖੱਟਣ ਅਤੇ ਧੜੱਲੇਦਾਰ ਪੱਤਰਕਾਰੀ ਕਰਨ ਪਿਛੋਂ ਉਨ੍ਹਾਂ ਨੇ ਸਿਆਸਤ ਵਿਚ ਕਦਮ ਰੱਖਿਆ। ਪੰਜਾਬ ਯੂਥ ਕਾਂਗਰਸ ਵਿਚ ਉਹ ਪਿਛਲੇ ਕੁੱਝ ਸਾਲਾਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਹਨ ਅਤੇ ਪਾਰਟੀ ਹਲਕਿਆਂ ਵਿਚ ਉਨ੍ਹਾਂ ਦੇ ਕੰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ।