best platform for news and views

Beadbi at Shri Harimandir Sahib ਨਵੇਂ ਸਾਲ ਮੌਕੇ ਬੇਅਦਬੀ ਦੀ ਘਟਨਾਂ

Please Click here for Share This News

Shri Amritsar Sahib : Beadbi at Shri Harimandir Sahib Shri Amritsar Sahib on New Year. According to police The drunk person has been arrested and an investigation has been started.

ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਬੰਦ ਹੋਣ ਦੀ ਥਾਂ ਲਗਾਤਾਰ ਵਧਦੀਆਂ ਜਾ ਰਹੀਆਂ ਨੇ। ਪਿਛਲੇ ਸਾਲ 2022 ਵਿਚ ਵੀ ਅਨੇਕਾਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਅਤੇ ਅਜੇ ਤੱਕ ਸਿੱਖ ਸੰਗਤਾਂ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕਰ ਰਹੀਆਂ ਹਨ। ਪਰ ਅੱਜ ਨਵਾਂ ਸਾਲ ਚੜ੍ਹਦਿਆਂ ਹੀ ਸਿੱਖਾਂ ਦੇ ਸਭ ਤੋਂ ਪ੍ਰਮੁੱਖ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੀ ਬੇਅਦਬੀ ਦੀ ਘਟਨਾ ਹੋ ਗਈ। ਨਵੇਂ ਸਾਲ ਮੌਕੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ ਹੋਈਆਂ ਨੇ। ਇਸ ਲਈ ਸੰਗਤਾਂ ਦੀ ਭੀੜ ਦਾ ਫਾਇਦਾ ਉਠਾ ਕੇ ਸ਼ਰਾਰਤੀ ਅਨਸਰ ਵੀ ਬੇਅਦਬੀ ਦੀ ਘਟਨਾਂ ਨੂੰ ਅੰਜ਼ਾਮ ਦੇਣ ਦੀ ਤਾਕ ਵਿਚ ਸਨ। ਇਸ ਲਈ ਇਕ ਕਾਨਪੁਰ ਦਾ ਇਕ ਵਾਸੀ ਨੌਜਵਾਨ ਦਾਰੂ ਦੇ ਨਸ਼ੇ ਵਿਚ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਾਖਲ ਹੋ ਰਿਹਾ ਸੀ। ਉਸ ਦੀ ਸ਼ਰਾਬ ਪੀਤੀ ਹੋਈ ਸੀ ਅਤੇ ਉਸਦੇ ਕੋਲ ਵੀ ਸ਼ਰਾਬ ਸੀ। ਉਥੇ ਹਾਜਰ ਸੇਵਾਦਾਰਾਂ ਨੂੰ ਜਦੋ਼ ਸ਼ੱਕ ਪਿਆ ਤਾਂ ਉਨ੍ਹਾਂ ਨੇ ਸ਼ਰਾਬੀ ਵਿਅਕਤੀ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ। ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੀ ਜੈਕੇਟ ਦੀ ਜੇਬ ਵਿਚੋਂ ਸ਼ਰਾਬ ਦਾ ਪਊਆ ਵੀ ਬਰਾਮਦ ਹੋਇਆ। ਸੇਵਾਦਾਰਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਅਤੇ ਇਸ ਵਿਅਕਤੀ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲੀਸ ਵਲੋਂ ਇਸ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਵਲੋਂ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਵਿਅਕਤੀ ਨੂੰ ਕਿਸ ਦੇ ਇਸ਼ਾਰੇ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਹੱਦ ਅੰਦਰ ਭੇਜਿਆ ਗਿਆ। ਅਜਿਹੀਆਂ ਘਟਨਾਵਾਂ ਵਾਰ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Please Click here for Share This News

Leave a Reply

Your email address will not be published.