ਫਰੀਦਕੋਟ : ਕੋਵਿਡ 19 ਦੀ ਮਹਾਂਮਾਰੀ ਪਿਛੋਂ ਆਮ ਵਾਂਗ ਹੋ ਰਹੇ ਹਾਲਾਤਾਂ ਦੌਰਾਨ ਫਰੀਦਕੋਟ ਇਲਾਕੇ ਦੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ ਕਿ ਕੈਨੇਡਾ ਅਤੇ ਆਸਟਰੇਲੀਆ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਸਟੱਡੀ ਵੀਜ਼ਾ ਅਪਲਾਈ ਕਰਨ ਲਈ ਫਰੀਦਕੋਟ ਵਿਖੇ ਹੀ ਵੀਜ਼ਾ ਵੇਵਜ਼ ਦਾ ਦਫਤਰ ਖੁੱਲ੍ਹ ਗਿਆ ਹੈ। ਫਰੀਦਕੋਟ ਵਿਖੇ ਭਗਵਾਨ ਮਹਾਂਵੀਰ ਚੌਕ ਨੇੜੇ ਕਾਲਟੈਕਸ ਪੰਪ ਦੇ ਸਾਹਮਣੇ ਅੱਜ ਸਵੇਰੇ ਦਫਤਰ ਦਾ ਉਦਘਾਟਨ ਬਾਬਾ ਇੰਦਰਪਾਲ ਸਿੰਘਜੀ ਨਾਨਕਸਰ ਦੇਵੀਵਾਲਾ ਵਲੋਂ ਕੇਕ ਕੱਟ ਕੇ ਕੀਤਾ ਗਿਆ।
ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ, ਜਿਸ ਵਿਚ ਆਸ ਪਾਸ ਦੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਸ਼ਾਮਲ ਹੋਈਆਂ। ਇਸ ਮੌਕੇ ਬਾਬਾ ਇੰਦਰਪਾਲ ਸਿੰਘ ਜੀ ਨਾਨਕਸਰ ਦੇਵੀਵਾਲਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਉਨ੍ਹਾਂ ਪਾਠ ਦੇ ਭੋਗ ਤੋਂ ਬਾਅਦ ਕੇਕ ਕੱਟ ਕੇ ਦਫਤਰ ਦਾ ਉਦਘਾਟਨ ਕੀਤਾ।
ਪ੍ਰਸਿੱਧ ਇਮੀਗਰੇਸ਼ਨ ਕੰਪਨੀ ਵੀਜ਼ਾ ਵੇਵਜ਼ ਦੇ ਦਫਤਰ ਦਾ ਉਦਘਾਟਨ ਕਰਨ ਪਿਛੋਂ ਕੰਪਨੀ ਦੇ ਮੁੱਖ ਪ੍ਰਬੰਧਕ ਸਿਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਵੇਲੇ ਕੈਨੇਡਾ ਅਤੇ ਆਸਟਰੇਲੀਆ ਦੀਆਂ ਸਰਕਾਰਾਂ ਵਲੋਂ ਇਮੀਗਰੇਸ਼ਨ ਕਾਨੂੰਨਾਂ ਵਿਚ ਨਰਮੀ ਵਰਤੀ ਜਾ ਰਹੀ ਹੈ ਅਤੇ ਕਈ ਨਵੀਆਂ ਪਾਲਸੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਬਾਰਵੀਂ ਕਰ ਚੁੱਕੇ ਵਿਦਿਆਰਥੀਆਂ ਲਈ ਕੈਨੇਡਾ ਅਤੇ ਆਸਟਰੇਲੀਆ ਵਿਚ ਪੜ੍ਹਾਈ ਕਰਨੀ ਬਹੁਤ ਸੌਖੀ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਵੀਜ਼ਾ ਵੇਵਜ਼ ਦੇ ਦਫਤਰ ਵਿਚ ਸਟੱਡੀ ਵੀਜ਼ਾ ਅਪਲਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਹਰ ਤਰਾਂ ਦੀ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ। ਇਥੇ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਲਈ ਵੀ ਮਾਹਿਰ ਟੀਚਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦਫਤਰ ਨੂੰ ਬਹੁਤ ਹੀ ਅਧੁਨਿਕ ਤਕਨੀਕ ਨਾਲ ਲੈੱਸ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਇਸ ਦਫਤਰ ਵਿਚ ਸਟੱਡੀ ਵੀਜ਼ੇ ਦੇ ਚਾਹਵਾਨ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਸਹੀ ਜਾਣਕਾਰੀ ਮੁਹਈਆ ਕਰਵਾਈ ਜਾਵੇਗੀ ਅਤੇ ਸਹੀ ਸਲਾਹ ਦਿੱਤੀ ਜਾਵੇਗੀ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਾਹਲੀ ਵਿਚ ਗਲਤ ਫੈਸਲੇ ਲੈਣ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਦੀ ਸਲਾਹ ਜਰੂਰ ਲੈ ਲੈਣ, ਤਾਂ ਜੋ ਕਿਸੇ ਵੀ ਨੌਜਵਾਨ ਨੂੰ ਬਾਅਦ ਵਿਚ ਪਛਤਾਉਣਾ ਨਾ ਪਵੇ। ਸ੍ਰੀ ਸਿਮਰਜੀਤ ਸਿੰਘ ਭੁੱਲਰ ਨਾਲ ਮੋਬਾਈਲ ਨੰਬਰ 9478715100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।