
ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਰੁਪਏ ਕਮਾਏ
ਚੰਡੀਗੜ੍ਹ/ਐਸ.ਏ.ਐਸ.ਨਗਰ, 7 ਮਾਰਚ: ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ. ਉਦਯੋਗਿਕ ਪਲਾਟ, ਐਸ.ਸੀ.ਓਜ਼. ਅਤੇ ਬੂਥ ਸ਼ਾਮਲ ਹਨ, ਗਮਾਡਾ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਆਈ.ਟੀ. ਸਿਟੀ, ਏਅਰੋਸਿਟੀ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਹੋਰ ਸੈਕਟਰਾਂ ਵਿੱਚ ਸਥਿਤ ਹਨ। ਜ਼ਿਕਰਯੋਗ ਹੈ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸ਼ੁਰੂ ਹੋਈ ਸੀ।
ਈ-ਨਿਲਾਮੀ ਨੂੰ ਮਿਲੇ ਭਰਵੇਂ ਹੁੰਗਾਰੇ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਿਲਾਮੀ ਨੂੰ ਸਫ਼ਲ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕਿਸੇ ਇਕ ਈ-ਨਿਲਾਮੀ ਵਿੱਚ ਗਮਾਡਾ ਵੱਲੋਂ ਹੁਣ ਤੱਕ ਇਹ ਸਭ ਤੋਂ ਵੱਧ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਗਈਆਂ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰ