
800 ਹੋਰ ਪਟਵਾਰੀਆਂ ਦੀ ਭਰਤੀ ਜਲਦੀ ਕੀਤੀ ਜਾਵੇਗੀ: ਮਾਲ ਮੰਤਰੀ
ਚੰਡੀਗੜ੍ਹ, 20 ਮਈ: ਪੰਜਾਬ ਦੇ ਜਲ ਸਰੋਤ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ (ਜੇ.ਈਜ਼.) ਨੂੰ ਨਿਯੁਕਤੀ ਪੱਤਰ ਸੌਂਪੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫ਼ਰਜ਼ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜੇ.ਈਜ਼. ਦੀ ਭਰਤੀ ਪੀ.ਪੀ.ਐਸ.ਸੀ. ਰਾਹੀਂ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।
ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਜੇ.ਈਜ਼. ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਹੁਣ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਕਰਨ।
ਇਸ ਸੰਖੇਪ ਸਮਾਗਮ