
ਸੁਖਪਾਲ ਖਹਿਰਾ ਮੌਕਾਪ੍ਰਸਤ ਵਿਅਕਤੀ, ਨੈਤਿਕ ਆਧਾਰ ‘ਤੇ ਵਿਧਾਇਕੀ ਛੱਡ ਕੇ ਭੁਲੱਥ ਤੋਂ ਦੁਬਾਰਾ ਲੜੇ ਚੋਣ- ਭਗਵੰਤ ਮਾਨ
ਬਰਨਾਲਾ, 6 ਜਨਵਰੀ 2019
ਆਮ ਆਦਮੀ ਪਾਰਟੀ ਦੇ ਬਾਗ਼ੀ ਆਗੂ ਸੁਖਪਾਲ ਖਹਿਰਾ ਦੁਆਰਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਉੱਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਅਜਿਹਾ ਪਹਿਲਾਂ ਤੋਂ ਹੀ ਨਿਰਧਾਰਿਤ ਸੀ ਅਤੇ ਖਹਿਰਾ ਵਰਗੇ ਮੌਕਾਪ੍ਰਸਤ ਆਗੂ ਦੇ ਪਾਰਟੀ ਛੱਡਣ ਨਾਲ ਪਾਰਟੀ ਮਜ਼ਬੂਤ ਹੀ ਹੋਵੇਗੀ।
ਬਰਨਾਲਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਅਮਨ ਅਰੋੜਾ, ਮਨਜੀਤ ਬਿਲਾਸਪੁਰ, ਕੁਲਵੰਤ ਪੰਡੋਰੀ, ਰੁਪਿੰਦਰ ਰੂਬੀ ਅਤੇ ਹੋਰ ਆਗੂਆਂ ਨੇ ਕਿਹਾ ਕਿ ਖਹਿਰਾ ਸ਼ੁਰੂ ਤੋਂ ਹੀ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰਦੇ ਰਹੇ ਹਨ।
ਮਾਨ ਨੇ ਕਿਹਾ ਕਿ ਖਹਿਰਾ ਨੂੰ ਅਨੁਸ਼ਾਸਨਹੀਣਤਾ ਦੇ ਆਧਾਰ 'ਤੇ ਬਰਖ਼ਾਸਤ ਕੀਤਾ ਸੀ ਅਤੇ ਸਮਝਾਉਣ ਦਾ ਯਤਨ ਕੀਤਾ ਸੀ ਪਰੰਤੂ ਉਹ ਹਮੇਸ਼ਾ ਤੋਂ ਹੀ ਪਾਰਟੀ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਖਹਿਰਾ ਨੇ ਹਮੇਸ਼ਾ 'ਮੈਂ' ਦੀ ਰਾਜਨੀਤੀ ਕੀਤੀ ਹੈ ਜੋ ਕਿ ਸਵੀਕਾਰ ਨਹੀਂ ਹੈ। ਮਾਨ ਨੇ ਕਿਹਾ ਕਿ ਐਚ.ਐਸ ਫ