
ਮੁੱਖ ਮੰਤਰੀ ਪੰਜਾਬ ਨੇ ਬਸੀ ਪਠਾਣਾ ਵਿਖੇ ਵੇਰਕਾ ਮੈਗਾ ਡੇਅਰੀ ਪਲਾਂਟ ਦਾ ਨੀਂਹ ਪੱਥਰ ਰੱਖਿਆ
ਬਸੀ ਪਠਾਣਾ (ਫ਼ਤਹਿਗੜ• ਸਾਹਿਬ), 17 ਨਵੰਬਰ:-
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਵਾਸਤੇ ਸਹਿਕਾਰਤਾ ਅਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਆਪਸੀ ਸਹਿਯੋਗ ਵਿੱਚ ਵਾਧਾ ਕਰਨਾ ਸਭ ਤੋਂ ਜਰੂਰੀ ਹੈ।
ਮੁੱਖ ਮੰਤਰੀ ਪੰਜਾਬ ਅੱਜ ਬਸੀ ਪਠਾਣਾ ਵਿਖੇ 358 ਕਰੋੜ ਰੁਪਏ ਦੀ ਲਾਗਤ ਵਾਲੇ ਵੇਰਕਾ ਮੈਗਾ ਡੇਅਰੀ ਪਲਾਂਟ ਦਾ ਨੀਂਹ ਪੱਥਰ ਰੱਖਣ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ 11 ਲੱਖ ਲੀਟਰ ਪ੍ਰਤੀ ਦਿਨ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਵਾਲਾ ਇਹ ਪ੍ਰੋਜੈਕਟ ਤਿੰਨ ਪੜਾਵਾਂ ਵਿੱਚ ਮੁਕੰਮਲ ਹੋਵੇਗਾ, ਜਿਸ ਨਾਲ ਸਿੱਧੇ ਤੌਰ 'ਤੇ 500 ਵਿਅਕਤੀਆਂ ਨੂੰ ਅਤੇ ਅਸਿੱਧੇ ਤੌਰ 'ਤੇ 80 ਹਜ਼ਾਰ ਵਿਅਕਤੀਆਂ ਨੂੰ ਰੋਜ਼ਗਾਰ ਮੁਹੱਈਆ ਹੋਵੇਗਾ। ਉਨ•ਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਿਕਲਣ ਲਈ ਡੇਅਰੀ ਫਾਰਮਿੰਗ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ। ਉਨ•ਾਂ ਕਿਹਾ ਕਿ ਡੇਅਰੀ ਨੂੰ ਉਤਸ਼ਾਹਤ ਕਰਨ ਨਾਲ ਦੁੱਧ ਦੀ ਪ