
ਆਊਣ ਵਾਲੇ ਸਾਲਾਂ ਵਿਚ ਪੰਜਾਬ ਦੀ ਹਰਿਆਲੀ ਲਈ ਪੰਜਾਬੀਆਂ ਦਾ ਨਾਮ ਆਵੇਗਾ ਮੋਹਰੀ ਕਤਾਰ ਵਿਚ: ਧਰਮਸੋਤ
ਮਾਨਸਾ, 31 ਅਗਸਤ
ਪੰਜਾਬ ਸਰਕਾਰ ਵੱਲੋਂ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਸੂਬਾ ਪੱਧਰੀ 70 ਵਾਂ ਵਣ ਮਹਾਂਉਤਸਵ ਸਥਾਨਕ ਰੌਇਲ ਗਰੀਨ ਪੈਲੇਸ ਵਿਖੇ ਮਨਾਇਆ ਗਿਆ ਜਿਸ ਵਿਚ ਜੰਗਲਾਤ, ਛਪਾਈ ਅਤੇ ਲਿਖਣ ਸਮੱਗਰੀ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਭਲਾਈ ਮੰਤਰੀ ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਤਸਵ ਦੀ ਸ਼ੁਰੂਆਤ ਸ੍ਰੀ ਸਾਧੂ ਸਿੰਘ ਧਰਮਸੋਤ ਵੱਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਨਿੰਮ੍ਹ ਦਾ ਬੂਟਾ ਲਗਾ ਕੇ ਕੀਤੀ ਗਈ।
ਅੱਜ ਦੇ ਇਸ ਸ਼ੁੱਭ ਦਿਹਾੜੇ ਮੌਕੇ ਸਮੂਹ ਹਾਜਰੀਨ ਨੂੰ ਸੰਬੋਧਨ ਕਰਦਿਆਂ ਮਾਨਯੋਗ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅੱਜ ਦੇ ਦਿਹਾੜੇ ਨੂੰ ਅਸੀਂ ਧਰਤੀ ਮਾਂ ਨੂੰ ਹਰਿਆ ਭਰਿਆ ਅਤੇ ਠੰਡਾ ਰੱਖਣ ਲਈ ਰੁੱਖ ਲਗਾਉਣ ਦੀ ਮੁਹਿੰਮ ਨੂੰ ਹੋਰ ਹੁੰਗਾਰਾ ਦੇਣ ਲਈ ਵਣ ਮਹਾਂਉਤਸਵ ਦੇ ਤੌਰ ਤੇ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਜਿਵੇਂ ਕਿ ਇਸ ਕੰਮ ਵਿਚ ਪੰਜਾਬ ਦੇ ਸਾਰੇ ਛੋਟੇ ਤੋਂ ਲੈ ਕੇ ਵੱਡੀ ਉਮਰ ਤੱਕ ਦੇ ਲੋਕ ਪੂਰੀ ਤਨਦੇਹੀ ਨਾਲ ਆਪਣਾ ਯ