
ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ
ਰੂਪਨਗਰ, 3 ਦਸੰਬਰ
ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਜਿੱਥੇ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ 3 ਪ੍ਰਤੀਸ਼ਤ ਤੋਂ ਵਧਾ ਕੇ 4 ਪ੍ਰਤੀਸ਼ਤ ਕੀਤਾ ਗਿਆ ਹੈ ਉਥੇ 31 ਦਸੰਬਰ 2019 ਤੱਕ ਵਿਲੱਖਣ ਪਹਿਚਾਣ ਪੱਤਰ (ਯੂਨੀਕ ਡਿਸੇਬਿਲਟੀ ਆਈ ਡੀ ਕਾਰਡ) ਦੇ ਕੰਮ ਨੂੰ ਮੁਕੰਮਲ ਕਰ ਕੇ ਦਿਵਿਆਂਗ ਵਿਅਕਤੀਆਂ ਦਾ ਡਾਟਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵੱਲੋਂ ਇਨ•ਾਂ ਦੀ ਹੋਰ ਭਲਾਈ ਦੀ ਸਕੀਮਾਂ ਰਾਹੀ ਸਹਾਇਤਾ ਕੀਤੀ ਜਾ ਸਕੇ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਡ੍ਰੀਮ ਡੈਸਟੀਨੇਸ਼ਨ ਪੈਲੇਸ ਰੂਪਨਗਰ ਵਿਖੇ ਆਯੋਜਿਤ ਅੰਤਰ ਰਾਸ਼ਟਰੀ ਦਿਵਿਆਂਗਜਨ ਦਿਵਸ 2019 ਮੌਕੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਇਸ ਤੋਂ ਪਹਿਲਾਂ ਉਨ•ਾਂ ਨੇ ਰੈਡ ਕਰਾਸ ਸਪੈਸ਼ਲ ਸਕੂਲ ਫਰੀਦਕੋਟ, ਅੰਗਹੀਣਾਂ ਦੀ ਸਰਕਾਰੀ ਸੰਸਥਾ ਸ਼ਿਮਲਾਪੁਰੀ ਲੁਧਿਆਣਾ, ਪੰਜਾਬ ਬੱਧਿਰ ਵਿੱਦਿਆਲਾ ਸ਼ਾਮਪੁਰਾ ਰੂਪਨਗਰ, ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ