
ਆਰੀਆ ਸਕੂਲ ਵਿਖੇ ਏਡਜ਼ ਦਿਵਸ ਨੂੰ ਸਮਰਪਿਤ ਸੈਮੀਨਾਰ ਅਤੇ ਪੋਸਟਰ ਮੁਕਾਬਲੇ
ਧੂਰੀ ( ) ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਏਡਜ਼ ਦਿਵਸ ਨੂੰ ਸਮਰਪਿਤ ਸੈਮੀਨਾਰ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਨੀਰੂ ਜਿੰਦਲ ਨੇ ਏਡਜ਼ ਰੋਗ ਦੇ ਫੈਲਣ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਨਵਿੰਦਰ ਸਿੰਘ ਪੰਧੇਰ ਨੇ ਵਿਦਿਆਰਥੀਆਂ ਨੂੰ ਚੇਤੰਨ ਕਰਦੇ ਹੋਏ ਕਿਹਾ ਕਿ ਚੰਗੀ ਜੀਵਨ ਜਾਚ ਨਾਲ ਏਡਜ਼ ਰੋਗ ਤੋਂ ਬਚਿਆ ਜਾ ਸਕਦਾ ਹੈ। ਸਕੂਲ ਦੀ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਧਰਮਿੰਦਰ ਕੁਮਾਰ ਨੇ ਐਨ.ਐੱਸ.ਐੱਸ. ਵਲੰਟੀਅਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ।
ਪੋਸਟਰ ਮੁਕਾਬਲਿਆਂ ਦੇ ਇੰਚਾਰਜ ਅਜੈ ਜਿੰਦਲ ਅਤੇ ਅਭੀ ਗੋਇਲ ਦੇ ਮਾਰਗਦਰਸ਼ਨ ਹੇਠ ਛੇਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਛੇਵੀਂ ਤੋਂ ਅੱਠਵੀਂ ਤੱਕ ਮਿਡਲ ਵਰਗ ਦੇ ਮੁਕਾਬਲੇ ਵਿੱਚ ਮੁਸਕਾਨ ਨੇ ਪਹਿਲਾ, ਸਲੋਨੀ ਤੇ ਜਸਲੀਨ ਨੇ ਦੂਜਾ ਅਤੇ ਸਾਗਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨੌਵੀਂ ਅਤੇ ਦਸਵੀਂ ਸ਼੍ਰੇਣੀ ਅਧੀਨ ਸੈਕੰਡਰੀ ਵਰਗ ਦੇ ਮੁਕਾਬਲੇ ਵਿ