best platform for news and views

SAS Nagar (Mohali)

ਕਲੋਨੀਆਂ ਨੂੰ ਰੈਗੂਲਰ ਕਰਨ ਲਈ ਗਮਾਡਾ ਹਰ ਹਫ਼ਤੇ ਲਾਵੇਗੀ ਕੈਂਪ

ਕਲੋਨੀਆਂ ਨੂੰ ਰੈਗੂਲਰ ਕਰਨ ਲਈ ਗਮਾਡਾ ਹਰ ਹਫ਼ਤੇ ਲਾਵੇਗੀ ਕੈਂਪ

Hot News of The Day, SAS Nagar (Mohali)
ਐਸ.ਏ.ਐਸ. ਨਗਰ, ੨੨ ਜੁਲਾਈ ਕਲੋਨੀਆਂ ਨੂੰ ਰੈਗੂਲਰ ਕਰਾਉਣ ਦੇ ਚਾਹਵਾਨ ਕਲੋਨਾਈਜ਼ਰਾਂ ਦੀ ਮਦਦ ਅਤੇ ਇਸ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਿਟੀ (ਗਮਾਡਾ) ਵੱਲੋਂ ਹਰ ਹਫ਼ਤੇ ਬੁੱਧਵਾਰ ਨੂੰ ਸਵੇਰੇ 11 ਵਜੇ ਪੁੱਡਾ ਭਵਨ, ਸੈਕਟਰ-62, ਐਸ.ਏ.ਐਸ. ਨਗਰ ਵਿੱਚ ਕੈਂਪ ਲਾਏ ਜਾਣਗੇ। ਪੰਜਾਬ ਦੇ ਕਲੋਨਾਈਜ਼ਰਾਂ ਦੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਾਰੀਆਂ ਵਿਸ਼ੇਸ਼ ਵਿਕਾਸ ਅਥਾਰਿਟੀਆਂ ਨੂੰ ਹਫ਼ਤਾਵਰੀ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਕਲੋਨਾਈਜ਼ਰਾਂ ਨੂੰ ਆ ਰਹੀਆਂ ਦਿੱਕਤਾਂ ਦਾ ਹੱਲ ਕੱਢਿਆ ਜਾ ਸਕੇ ਅਤੇ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ। ਪ੍ਰੋਮੋਟਰਾਂ ਨੇ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਵਿਭਾਗ ਵੱਲੋਂ ਨੋਟੀਫਾਈ ਕੀਤੀ ਗਈ ਪਾਲਿਸੀ ਤਹਿਤ ਵੱਡੀ ਗਿਣਤੀ ਕਲੋਨਾਈਜ਼ਰ ਆਪਣੀਆਂ ਕਲੋਨੀਆਂ ਰੈਗੂਲਰ ਕਰਾਉਣੀਆਂ ਚਾਹੁੰਦੇ ਹਨ ਪਰ ਇਸ ਪਾਲਿਸੀ ਵਿੱਚ ਦਰਜ ਕੁੱਝ ਮੱਦਾਂ ਨੂੰ ਸਮਝਣ ਵਿੱਚ ਉਨ•ਾਂ ਨੂੰ ਔਖ ਆ ਰਹੀ ਹੈ। ਐਸ
ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

Breaking News, SAS Nagar (Mohali)
ਐਸ.ਏ.ਐਸ. ਨਗਰ, 14 ਜੁਲਾਈ : ਮੋਹਾਲੀ ਦੇ ਵਸਨੀਕਾਂ ਦੀਆਂ ਪਾਣੀ ਸਬੰਧੀ ਔਕੜਾਂ ਨੂੰ ਖ਼ਤਮ ਕਰਨ ਲਈ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਜਰਮਨੀ ਅਧਾਰਤ ਮੈਸਰਜ਼ ਵੇਓਲੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਇੱਕ ਵਾਟਰ ਟ੍ਰੀਟਮੈਂਟ ਪਲਾਂਟ (ਡਬਲਿਊ.ਟੀ.ਪੀ.) ਸਥਾਪਿਤ ਕਰਨ ਦਾ ਠੇਕਾ ਦਿੱਤਾ ਹੇ ਜਿਸ ਤਹਿਤ  ਮੋਹਾਲੀ ਸ਼ਹਿਰ ਨੂੰ ਭਾਖੜਾ ਮੇਨ ਲਾਈਨ ਤੋਂ ਸੋਧੇ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ, ਪੰਜਾਬ ਸ੍ਰੀ ਸੁਖਬਿੰਦਰ ਸਿੰੰਘ ਸਰਕਾਰੀਆ ਨੇ ਦੱਸਿਆ ਕਿ ਇਹ ਮਲਟੀ-ਨੈਸ਼ਨਲ ਕੰਪਨੀ ਵਾਟਰ ਟ੍ਰੀਟਮੈਂਟ ਪਲਾਂਟ ਦਾ ਨਿਰਮਾਣ ਕਾਰਜ ਦਸੰਬਰ 2020 ਤੱਕ ਪੂਰਾ ਕਰੇਗੀ  ਅਤੇ 33 ਏਕੜ  'ਤੇ ਉਸਾਰੇ ਜਾਣ ਵਾਲੇ ਇਸ ਪਲਾਂਟ 'ਤੇ ਤਕਰੀਬਨ 115 ਕਰੋੜ ਰੁਪਏ ਦਾ ਖ਼ਰਚਾ ਆਵੇਗਾ।  ਇਸ ਵਾਟਰ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਨਾਲ ਮੋਹਾਲੀ ਦੇ ਨਿਵਾਸੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਸ੍ਰੀ ਸਰਕਾਰੀਆ ਨੇ ਅੱਗੇ ਦੱਸਿਆ ਕਿ ਗਮਾਡਾ ਬਹੁਤ ਜਲਦ ਕਜੌਲੀ ਵਾਟਰ ਵਰਕਸ ਤੋਂ ਡਿਸਟ੍ਰੀਬਿਊ
ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼

ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼

Breaking News, SAS Nagar (Mohali)
ਮੋਹਾਲੀ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਵਿੱਚ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱÎਸਿਆ ਕਿ ਉਨ੍ਹਾਂ ਸਮੇਤ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਉਦਯੋਗਪਤੀਆਂ ਦੇ ਵਫ਼ਦ ਨੇ ਸ਼ਨੀਵਾਰ ਨੂੰ ਉਦਯੋਗਿਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ। ਸ੍ਰੀ ਤਿਵਾੜੀ ਨੇ ਦੱਸਿਆ ਕਿ ਉਨ੍ਹਾਂ ਨੇ ਚਨਾਲੋਂ ਸਨਅਤੀ ਪੁਆਇੰਟ ਦੀ ਖਸਤਾ ਹਾਲਤ ਬਾਰੇ ਵਧੀਕ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਉਕਤ ਫੋਕਲ ਪੁਆਇੰਟ ਵਿਖੇ ਸੜਕਾਂ ਅਤੇ ਪਾਣੀ ਦੇ ਨਿਕਾਸ ਪ੍ਰਬੰਧਾਂ ਦੀ ਹਾਲਤ ਕਾਫ਼ੀ ਤਰਸਯੋਗ ਹੈ। ਉਨ੍ਹਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ ਨੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ ਕਰਨ ਦੀ ਪੇਸ਼ਕਸ਼ ਕੀਤੀ ਹੈ। ਸ੍ਰੀ ਤ
ਆਬਾਦੀ ਕੰਟਰੋਲ ‘ਚ ਹੋਰ ਸੂਬਿਆਂ ਲਈ ਰੋਲ ਮਾਡਲ ਬਣ ਸਕਦੈ ਪੰਜਾਬ: ਬਲਬੀਰ ਸਿੰਘ ਸਿੱਧੂ

ਆਬਾਦੀ ਕੰਟਰੋਲ ‘ਚ ਹੋਰ ਸੂਬਿਆਂ ਲਈ ਰੋਲ ਮਾਡਲ ਬਣ ਸਕਦੈ ਪੰਜਾਬ: ਬਲਬੀਰ ਸਿੰਘ ਸਿੱਧੂ

Breaking News, SAS Nagar (Mohali)
ਐਸ.ਏ.ਐਸ. ਨਗਰ, 11 ਜੁਲਾਈ ''ਸੂਬੇ ਦੀ ਹਰ ਸਰਕਾਰੀ ਸੰਸਥਾ ਵਿੱਚ ਲੋੜੀਂਦੀਆਂ ਦਵਾਈਆਂ ਪੂਰੀਆਂ ਕਰਨਾ ਅਤੇ ਚੰਗੀਆਂ ਸਿਹਤ ਸਹੂਲਤਾਂ ਦੇਣਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਕੁੱਝ ਥਾਈਂ ਸਰਕਾਰੀ ਡਾਕਟਰ ਪ੍ਰਾਈਵੇਟ ਦੁਕਾਨਾਂ ਤੋਂ ਮਿਲਣ ਵਾਲੀਆਂ ਮਹਿੰਗੀਆਂ ਦਵਾਈਆਂ ਦੀ ਸਿਫ਼ਾਰਸ਼ ਕਰ ਦਿੰਦੇ ਹਨ, ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾਕਟਰਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰੀ ਹਸਪਤਾਲ ਵਿੱਚ ਹੀ ਮਿਲਣ ਵਾਲੀਆਂ ਦਵਾਈਆਂ ਲਿਖਣ ਨੂੰ ਤਰਜੀਹ ਦੇਣ।'' ਇਹ ਗੱਲ ਸਿਹਤ ਅਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ਵ ਆਬਾਦੀ ਦਿਵਸ ਮੌਕੇ ਸਥਾਨਕ ਰਾਜ ਸਿਹਤ ਅਤੇ ਪਰਿਵਾਰ ਭਲਾਈ ਸੰਸਥਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ। ਸ. ਸਿੱਧੂ ਨੇ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਸਿਹਤ ਸਹੂਲਤਾਂ ਦੇ ਮਾਮਲੇ ਵਿੱਚ ਪੰਜਾਬ ਨੂੰ ਇਕ ਨੰਬਰ ਸੂਬਾ ਬਣਾਇਆ ਜਾਵੇ ਜਿਸ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰੀ ਤਨਦੇਹੀ ਨਾਲ ਯਤਨ ਕਰ ਰਹੇ ਹਨ। ਆਬਾਦੀ ਕੰਟਰੋਲ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਦੀ ਸਥਿਤੀ ਹੋ
ਛੇਵੀਂ ਕੌਮੀ ਵਹੀਲਚੇਅਰ ਬਾਸਕਟਬਾਲ ਚੈਂਪੀਅਨਸ਼ਿਪ

ਛੇਵੀਂ ਕੌਮੀ ਵਹੀਲਚੇਅਰ ਬਾਸਕਟਬਾਲ ਚੈਂਪੀਅਨਸ਼ਿਪ

Latest News, SAS Nagar (Mohali)
ਚੰਡੀਗੜ੍ਹ/ਐਸ.ਏ.ਐਸ. ਨਗਰ (ਮੁਹਾਲੀ), 29 ਜੂਨ ਇਥੇ ਸੰਪੰਨ ਹੋਈ ਛੇਵੀਂ ਕੌਮੀ ਵਹੀਲਚੇਅਰ ਬਾਸਕਟਬਾਲ ਚੈਂਪੀਅਨਸ਼ਿਪ ਦੇ ਅੱਜ ਪੁਰਸ਼ ਤੇ ਮਹਿਲਾ ਵਰਗ ਦੇ ਖੇਡੇ ਗਏ ਦੋਵੇਂ ਫਾਈਨਲ ਮੁਕਾਬਲਿਆਂ ਵਿੱਚ ਮਹਾਂਰਾਸ਼ਟਰ ਜੇਤੂ ਬਣਿਆ। ਪੁਰਸ਼ ਵਰਗ ਵਿੱਚ ਪੰਜਾਬ ਅਤੇ ਮਹਿਲਾ ਵਰਗ ਵਿੱਚ ਤਾਮਿਲਨਾਡੂ ਉਪ ਜੇਤੂ ਰਿਹਾ ਜਦੋਂ ਕਿ ਪੁਰਸ਼ ਵਰਗ ਵਿੱਚ ਤਾਮਿਲਨਾਡੂ ਅਤੇ ਮਹਿਲਾ ਵਰਗ ਵਿੱਚ ਕਰਨਾਟਕਾ ਤੀਜੇ ਸਥਾਨ ਉਤੇ ਰਿਹਾ।  ਇਥੋਂ ਦੇ ਸੈਕਟਰ 78 ਸਥਿਤ ਮਲਟੀਪਰਪਜ਼ ਸਟੇਡੀਅਮ ਵਿਖੇ ਵਹੀਲਚੇਅਰ ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ ਛੇ ਰੋਜ਼ਾ ਚੈਂਪੀਅਨਸ਼ਿਪ ਦੇ ਅੱਜ ਸਮਾਮਤੀ ਸਮਾਰੋਹ ਦੇ ਮੁੱਖ ਮਹਿਮਾਨ ਕੇਂਦਰੀ ਖੇਡ ਮੰਤਰੀ ਸ੍ਰੀ ਕਿਰਨ ਰਿਜੀਜੂ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਪੁਰਸ਼ ਵਰਗ ਦੇ ਫਾਈਨਲ ਵਿੱਚ ਮਹਾਂਰਾਸ਼ਟਰ ਨੇ ਪੰਜਾਬ ਨੂੰ 64-52 ਨਾਲ ਹਰਾਇਆ। ਇਹ ਮਹਾਰਾਸ਼ਟਰ ਦਾ ਲਗਾਤਾਰ ਛੇਵਾਂ ਖਿਤਾਬ ਹੈ। ਪੰਜਾਬ ਪਿਛਲੀ ਵਾਰ ਤੀਜੇ ਸਥਾਨ 'ਤੇ ਰਿਹਾ ਸੀ ਜਦੋਂ ਕਿ ਇਸ ਵਾਰ ਇਕ ਸਥਾਨ ਉਪਰ ਆਉਂਦਾ ਹੋਇਆ ਉਪ ਜੇਤੂ ਰਿਹਾ। ਤੀਜੇ ਸਥਾਨ ਵਾਲੇ ਮੈਚ ਵਿੱਚ ਤਾਮਿਲਨਾਡੂ
ਸੁਖਦੇਵ ਸਿੰਘ ਢੀਂਡਸਾ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਲਾਈਫ਼ ਪ੍ਰੈਜ਼ੀਡੈਂਟ ਬਣੇ

ਸੁਖਦੇਵ ਸਿੰਘ ਢੀਂਡਸਾ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਲਾਈਫ਼ ਪ੍ਰੈਜ਼ੀਡੈਂਟ ਬਣੇ

Latest News, SAS Nagar (Mohali)
ਮੁਹਾਲੀ, 15 ਜੂਨ ਪੰਜਾਬ ਓਲੰਪਿਕ ਐਸੋਸੀਏਸ਼ਨ (ਪੀ ਓ ਏ) ਦੇ ਪ੍ਰਧਾਨ ਸ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਸਵੈ ਇੱਛਾ ਨਾਲ ਆਪਣੇ ਅਹੁਦਾ ਛੱਡਣ ਤੋਂ ਬਾਅਦ ਮੀਤ ਪ੍ਰਧਾਨ ਸ੍ਰੀ ਬ੍ਰਹਮ ਮਹਿੰਦਰਾ ਨੂੰ ਐਸੋਸੀਏਸ਼ਨ ਦੀ ਚੋਣ ਤੱਕ ਵਰਕਿੰਗ ਪ੍ਰਧਾਨ ਨਾਮਜ਼ਦ ਕਰ ਦਿੱਤਾ। ਅੱਜ ਇੱਥੇ ਪੰਜਾਬ ਓਲੰਪਿਕ ਭਵਨ ਵਿਖੇ ਪੀ ਓ ਏ ਦੀ ਕਾਰਜਕਾਰਨੀ ਮੀਟਿੰਗ ਤੇ ਸਾਲਾਨਾ ਜਨਰਲ ਹਾਊਸ ਵਿੱਚ ਸ. ਢੀਂਡਸਾ ਵੱਲੋਂ 41 ਸਾਲ ਪ੍ਰਧਾਨ ਵਜੋਂ ਨਿਭਾਈਆਂ ਸੇਵਾਵਾਂ ਦੀ ਸਲਾਹੁਤਾ ਕੀਤੀ ਗਈ ਅਤੇ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ. ਢੀਂਡਸਾ ਦੀ ਸੁਚੱਜੀ ਅਗਵਾਈ ਤੇ ਰਹਿਨੁਮਾਈ ਲਈ ਉਨ•ਾਂ ਨੂੰ ਪੀ ਓ ਏ ਦਾ ਲਾਈਫ਼ ਪ੍ਰੈਜ਼ੀਡੈਂਟ ਬਣਾਇਆ ਜਾਵੇ।ਪੀ ਓ ਏ ਵੱਲੋਂ ਸ ਢੀਂਡਸਾ ਨੂੰ ਪਦਮ ਭੂਸ਼ਣ ਸਨਮਾਨ ਮਿਲਣ ਉਤੇ ਵਧਾਈ ਦਿੱਤੀ ਗਈ ਅਤੇ ਇਸ ਸਨਮਾਨ ਨੂੰ ਐਸੋਸੀਏਸ਼ਨ ਲਈ ਮਾਣ ਵਾਲੀ ਗੱਲ ਆਖਿਆ ਗਿਆ।ਇਹ ਵੀ ਫੈਸਲਾ ਕੀਤਾ ਗਿਆ ਕਿ ਸ. ਢੀਂਡਸਾ ਵੱਲੋਂ ਨਿਭਾਈਆਂ ਗਈਆਂ ਲਾਮਿਸਾਲ ਸੇਵਾਵਾਂ ਦੇ ਮਾਣ ਵਜੋਂ ਉਨ•ਾਂ ਨੂੰ ਵੱਡੇ ਸਮਾਗਮ ਵਿੱਚ ਸਮੁੱਚੀਆਂ ਖੇਡ ਐਸੋਸੀਏਸ਼ਨਾਂ ਅਤੇ ਖਿਡਾਰੀਆਂ ਵੱਲੋਂ ਸਨਮਾਨਤ ਕੀਤਾ ਜਾਵੇਗਾ। ਪੀ ਓ ਏ ਦੀ ਕਾਰਜਕਾਰਨੀ ਮੀਟਿ
ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ

ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ

Latest News, SAS Nagar (Mohali)
ਮੁਹਾਲੀ  10 ਜੂਨ ਸੂਬੇ ਦੇ ਨਾਗਰਿਕਾਂ ਨੂੰ ਸਮਾਜਿਕ ਤੇ ਆਰਥਿਕ ਲਾਭ ਬਿਹਤਰੀਨ ਢੰਗ ਨਾਲ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਇੰਡੀਅਨ ਬਿਜ਼ਨੈਸ ਸਕੂਲ, ਮੁਹਾਲੀ ਵਿੱਚ ਅਫ਼ਸਰਾਂ ਲਈ ਦੋ-ਰੋਜ਼ਾ ਵਰਕਸ਼ਾਪ ਕਰਾਈ ਗਈ। ਸੂਬੇ ਦੇ ਵੱਖ ਵੱਖ ਵਿਭਾਗਾਂ ਵਿੱਚ ਹੋਰ ਬਿਹਤਰ ਤਾਲਮੇਲ ਬਣਾ ਕੇ ਤਰਜੀਹਾਂ ਨਿਰਧਾਰਤ ਕਰਨ ਲਈ ਪੰਜਾਬ ਦੇ ਯੋਜਨਾ ਵਿਭਾਗ ਵੱਲੋਂ ਇਹ ਵਰਕਸ਼ਾਪ ਕਰਾਈ ਜਾ ਰਹੀ ਹੈ। ਇਸ ਵਰਕਸ਼ਾਪ ਦਾ ਉਦਘਾਟਨ ਸੂਬੇ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ•ਾਂ ਕਿਹਾ ਕਿ ਖੇਤੀਬਾੜੀ, ਸਿਹਤ ਅਤੇ ਕਾਨੂੰਨ ਵਿਵਸਥਾ ਸੂਬੇ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਤਰ•ਾਂ ਦੇ ਸਿਖਲਾਈ ਪ੍ਰੋਗਰਾਮ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸਾਡੇ ਵਿਹਾਰ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਉਨ•ਾਂ ਕਿਹਾ ਕਿ ਬਲਕਿ ਇਹ ਸਿਖਲਾਈ ਪ੍ਰੋਗਰਾਮ ਜਨਤਕ ਭਲਾਈ ਸਕੀਮਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਦੋ ਦਿਨਾਂ ਇਸ ਵਰਕਸ਼ਾਪ ਵਿਚ ਵੱਖ-ਵੱਖ ਵਿਸ਼ਿਆਂ ਸਬੰਧੀ ਸੈਸ਼ਨ ਰੱਖੇ ਗਏ ਹਨ ਜਿਸ ਵਿਚ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ ਕ
ਮੁਹਾਲੀ ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ

ਮੁਹਾਲੀ ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ

Breaking News, SAS Nagar (Mohali)
ਐਸ.ਏ.ਐਸ. ਨਗਰ (ਮੁਹਾਲੀ)/ਚੰਡੀਗੜ•, 4 ਜੂਨ ਪੰਜਾਬ ਸਰਕਾਰ ਵੱਲੋਂ ਮੁਹਾਲੀ ਫੇਜ਼-6 ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਪੱਧਰ ਦੀ ਅਤਿ ਆਧੁਨਿਕ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਕਿ 31 ਮਾਰਚ 2020 ਤੱਕ ਨਿਸ਼ਾਨੇਬਾਜ਼ਾਂ ਨੂੰ ਸਪੁਰਦ ਕਰ ਦਿੱਤੀ ਜਾਵੇਗੀ। ਇਸ ਰੇਂਜ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਰੱਖਿਆ। ਫੇਜ਼-6 ਵਿਖੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ। ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਬਣਾਉਣ ਤੋਂ ਇਲਾਵਾ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਮੁਹਾਲੀ ਵਿਖੇ ਜਿੱਥੇ ਪਹਿਲਾਂ ਹੀ ਸ਼ੂਟਿੰਗ ਰੇਂਜ ਚੱਲ ਰਹੀ ਹੈ ਉਥੇ ਨਵੀਂ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਓਲੰਪਿਕ ਪੱਧਰ ਦੀ ਹੋਵੇਗੀ। ਉਨ•ਾਂ ਕਿਹਾ ਕਿ ਇਹ ਰੇਂਜ 80 ਟਾਰਗੇ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਦਭਾਵਨਾ ਵਜੋਂ ਭਾਰਤੀ ਹਵਾਈ ਫੌਜ ਦੇ ਪਾਇਲਟ ਨੂੰ ਰਿਹਾਅ ਕਰਨ ਦੇ ਇਮਰਾਨ ਖਾਨ ਦੇ ਐਲਾਨ ਦਾ ਸਵਾਗਤ 

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਦਭਾਵਨਾ ਵਜੋਂ ਭਾਰਤੀ ਹਵਾਈ ਫੌਜ ਦੇ ਪਾਇਲਟ ਨੂੰ ਰਿਹਾਅ ਕਰਨ ਦੇ ਇਮਰਾਨ ਖਾਨ ਦੇ ਐਲਾਨ ਦਾ ਸਵਾਗਤ 

Breaking News, SAS Nagar (Mohali), Tarantaran
ਤਰਨ ਤਾਰਨ, 28 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਭਾਵਨਾ ਵਜੋਂ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਭਲਕੇ ਰਿਹਾਅ ਕਰਨ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਸਰਹੱਦ ਉੱਤੇ ਤਣਾਅ ਨੂੰ ਘਟਾਉਣਾ ਵਿੱਚ ਮਦਦ ਮਿਲੇਗੀ। ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਹਿੱਸੇ ਵਜੋਂ ਸਰਹੱਦੀ ਇਲਾਕਿਆਂ ਦੇ ਦੌਰੇ ਦੌਰਾਨ ਖਾਲੜਾ ਪੋਸਟ ’ਤੇ ਬੀ.ਐਸ.ਐਫ ਦੇ ਮੁਲਾਜ਼ਮਾਂ ਨਾਲ ਗੱਲਬਾਤ ਕਰਦੇ ਹਏ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦਾ ਸਮਰਥਨ ਪ੍ਰਾਪਤ ਅੱਤਵਾਦੀਆਂ ਵੱਲੋਂ ਪੁਲਵਾਮਾ ਵਿਖੇ ਕੀਤੇ ਗਏ ਬੁਝਦਿਲੀ ਵਾਲੇ ਹਮਲੇ ਨੇ ਭਾਰਤ ਸਰਕਾਰ ਨੂੰ ਜਵਾਬੀ ਕਾਰਵਾਈ ਕਰਨ ਲਈ ਮਜ਼ਬੂਰ ਕੀਤਾ ਸੀ। ਉਨਾਂ ਉਮੀਦ ਪ੍ਰਗਟ ਕੀਤਾ ਕਿ ਸਰਹੱਦ ’ਤੇ ਛੇਤੀ ਹੀ ਸ਼ਾਂਤੀ ਪਰਤ ਆਵੇਗੀ। ਸਰਹੱਦ ਤੋਂ ਪਾਰ ਜਾ ਕੇ ਅੱਤਵਾਦੀਆਂ ਦੀਆਂ ਛੁਪਣਗਾਹਾਂ ’ਤੇ ਭਾਰਤੀ ਹਵਾਈ ਫੌਜ ਵੱਲੋਂ ਕੀਤੀ ਗਈ ਕਾਰਵਾਈ ਪਿਛੋਂ ਪੈਦਾ ਹੋਈ ਮੌਜੂਦਾ ਸਥਿਤੀ ਨਾਲ ਨਿਪਟਣ ਲਈ ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਬੀ.ਐਸ.ਐਫ ਨੂੰ ਹਰ ਸਮਰਥਨ ਦੇਣ ਦਾ ਵਾਅਦਾ ਕੀਤਾ। ਉ
ਮੁੱਖ ਮੰਤਰੀ ਵੱਲੋਂ ਮੋਹਾਲੀ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਵੱਲੋਂ ਮੋਹਾਲੀ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ

Breaking News, SAS Nagar (Mohali)
ਐਸ.ਏ.ਐਸ ਨਗਰ (ਮ’ੋਹਾਲੀ), 17 ਫਰਵਰੀ ਪੰਜਾਬ ਦੇ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਖੇ ਵਿਸ਼ਵ ਪੱਧਰੀ ਪਲਾਕਸ਼ਾ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ•ਾਂ ਉਮੀਦ ਜਤਾਈ ਕਿ ਇਹ ਯੂਨੀਵਰਸਿਟੀ ਸੂਬੇ ਦੇ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਦੇਵੇਗੀ ਅਤੇ ਉਨ•ਾਂ ਨੂੰ ਅਜੋਕੇ ਤਕਨੀਕੀ ਬਦਲਾਵ ਨਾਲ ਤਾਲਮੇਲ ਬਣਾਉਣ ਵਿੱਚ ਸਹਾਈ ਹੋਵੇਗੀ। ਬੱਚਿਆਂ ਨੂੰ ਆਉਣ ਵਾਲੇ ਸਮੇਂ ਦੀਆਂ ਜ਼ਰੂਰਤਾਂ ਲਈ ਤਿਆਰ ਕਰਨ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਕਨਾਲੋਜੀ ਨੇ ਸੰਸਾਰ ਨੂੰ ਇਕ ਗਲੋਬਲ ਪਿੰਡ ਬਣਾ ਦਿੱਤਾ ਹੈ। ਆਈ.ਟੀ ਦੇ ਖੇਤਰ ਵਿਚ ਹੋ ਰਿਹਾ ਤਕਨੀਕੀ ਵਿਕਾਸ ਜੀਵਨ 'ਤੇ ਸਕਾਰਾਤਮਕ ਪ੍ਰਭਾਵ ਪਾ ਰਿਹਾ ਹੈ। ਉਨ••ਾਂ ਕਿਹਾ ਕਿ ਇਹ ਯੂਨੀਵਰਸਿਟੀ ਉੱਚ ਪੱਧਰੀ ਕੌਮਾਂਤਰੀ ਸੰਸਥਾਵਾਂ ਦੇ ਨਾਲ ਤਾਲਮੇਲ ਕਰਕੇ ਸੂਬੇ ਦੇ ਵਿਦਿਆਰਥੀਆਂ ਦੇ ਤਕਨੀਕੀ ਹੁਨਰ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਐਨ.ਡੀ.ਏ. ਵਿੱਚ ਆਪਣੇ ਗ੍ਰੈਜੂਏਸ਼ਨ ਦੇ ਦਿਨਾਂ, ਜਦੋਂ ਸੰਚਾਰ ਦੇ ਬਹੁਤੇ ਸਾਧਨ ਨਹੀਂ ਹੁੰਦੇ ਸਨ,  ਨੂੰ ਯਾਦ ਕਰਦਿਆਂ ਕੈਪਟਨ ਅ