best platform for news and views

Hot News of The Day

ਵਿਧਾਇਕ ਭੁੱਲਰ ਦੀ ਬਦੋਲਤ ਆਬਾਦੀ ਬਾਬਾ ਸੋਢੀ ਦਾ ਹੋਵੇਗਾ ਸਰਵਪੱਖੀ ਵਿਕਾਸ – ਸਰਪੰਚ ਸੰਧੂ

ਵਿਧਾਇਕ ਭੁੱਲਰ ਦੀ ਬਦੋਲਤ ਆਬਾਦੀ ਬਾਬਾ ਸੋਢੀ ਦਾ ਹੋਵੇਗਾ ਸਰਵਪੱਖੀ ਵਿਕਾਸ – ਸਰਪੰਚ ਸੰਧੂ

Hot News of The Day, Tarantaran
ਭਿੱਖੀਵਿੰਡ 22 ਅਗਸਤ (ਹਰਜਿੰਦਰ ਸਿੰਘ ਗੋਲ੍ਹਣ)-ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਉਸਾਰੂ ਸੋਚ ਨਾਲ ਗ੍ਰਾਮ ਪੰਚਾਇਤ ਆਬਾਦੀ ਬਾਬਾ ਸੋਢੀ ਦੇ ਸਰਵਪੱਖੀ ਵਿਕਾਸ ਪਹਿਲ ਦੇ ਆਧਾਰ ‘ਤੇ ਕਰਵਾ ਕੇ ਪਿੰਡ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਬਾਦੀ ਬਾਬਾ ਸੋਢੀ ਦੇ ਸਰਪੰਚ ਮਨਦੀਪ ਸਿੰਘ ਸੰਧੂ ਤੇ ਰਾਜਿੰਦਰ ਕੁਮਾਰ ਵਪਾਰੀ ਨੇ ਸਾਂਝੇ ਤੌਰ ‘ਤੇ ਗੱਲਬਾਤ ਕਰਦਿਆਂ ਕੀਤਾ ਅਤੇ ਆਖਿਆ ਕਿ ਕਾਂਗਰਸ ਸਰਕਾਰ ਵੱਲੋਂ ਜਿਵੇਂ-ਜਿਵੇਂ ਗ੍ਰਾਂਟਾਂ ਭੇਜੀਆਂ ਜਾਣਗੀਆਂ, ਉਵੇਂ ਹੀ ਪਿੰਡ ਦੀਆਂ ਗਲੀਆਂ, ਨਾਲੀਆਂ ਆਦਿ ਪਿੰਡ ਦੇ ਸਾਂਝੇ ਕੰਮ ਕਰਵਾ ਕੇ ਪਿੰਡ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਸਰਪੰਚ ਮਨਦੀਪ ਸਿੰਘ ਸੰਧੂ ਤੇ ਰਜਿੰਦਰ ਵਪਾਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਹੜ੍ਹ ਪੀੜਤ ਲੋਕਾਂ ਕੋਲ ਪਹੰੁਚ ਕੇ ਭਰੋਸਾ ਦੇਣ ਦੇ ਨਾਲ-ਨਾਲ ਹਰ ਤਰ੍ਹਾਂ ਦੀ ਮਦਦ ਲਈ ਪ੍ਰਸ਼ਾਸ਼ਨ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ, ਜਿਸ ਕਾਰਨ ਲੋਕ ਕਾਂਗਰਸ ਸਰਕਾਰ ਤੋਂ ਖੁਸ਼ ਹਨ। ਇਸ ਮੌਕੇ ਗੁਰਪ੍ਰੀਤ ਸਿੰਘ, ਹਰਦੇਵ ਸਿੰਘ, ਜਗੀਰ ਸਿੰਘ, ਜਗਤਾ
ਪ੍ਰਧਾਨ ਮੰਤਰੀ , ਗੁਰੂ ਰਵਿਦਾਸ ਜੀ ਦੇ ਤੁਗਲਕਾਬਾਦ ਵਾਲੀ ਵਿਵਾਦਿਤ ਜ਼ਮੀਨ ਨੂੰ ਸੁਲਝਾਉਣ ਦੀ ਪਹਿਲਕਦਮੀ ਕਰਨ —- ਕੈਂਥ 

ਪ੍ਰਧਾਨ ਮੰਤਰੀ , ਗੁਰੂ ਰਵਿਦਾਸ ਜੀ ਦੇ ਤੁਗਲਕਾਬਾਦ ਵਾਲੀ ਵਿਵਾਦਿਤ ਜ਼ਮੀਨ ਨੂੰ ਸੁਲਝਾਉਣ ਦੀ ਪਹਿਲਕਦਮੀ ਕਰਨ —- ਕੈਂਥ 

Chandigarh, Hot News of The Day
ਚੰਡੀਗੜ੍ਹ, 22ਅਗਸਤ   ਤੁਗਲਕਾਬਾਦ ਸਥਿਤੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮੰਦਿਰ ਨੂੰ ਢਹਿ ਢੇਰੀ ਕਰਨ ਦੇ ਵਿਰੋਧ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਦੇ ਵਿਰੁੱਧ ਸੰਘਰਸ਼ ਕਰ ਰਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਧਾਰਾ 314,27 ਤਹਿਤ ਐਫਆਈਆਰ ਦਰਜ ਕਰਨ ਦੀ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਸਖਤ ਸ਼ਬਦਾਂ ਵਿੱਚ  ਨਿੰਦਾ ਕੀਤੀ ਹੈ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪੈਦਲ ਮਾਰਚ ਤੇ ਰੋਸ ਪ੍ਰਦਰਸ਼ਨ ਅਤੇ ਮੁਜ਼ਾਹਰਾ ਕਰ ਰਹੇ ਸਨ ਉਸ ਸਮੇਂ ਕੇਂਦਰ ਸਰਕਾਰ ਦਾ ਕੋਈ ਨੁਮਾਇੰਦਾ ਰਾਮਲੀਲਾ ਗਰਾਉਂਡ ਦਿੱਲੀ ਨਹੀਂ ਪੁਹੰਚਿਆ ਤਾਂ ਹਜ਼ਾਰਾਂ ਗੁਰੂ ਰਵਿਦਾਸ ਜੀ ਸੰਗਤ ਵਿੱਚ ਗੁੱਸਾ ਅਤੇ ਰੋਸ ਪ੍ਰਦਰਸ਼ਨ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਗੁੱਸੇ ਵਿੱਚ ਆਏ ਲੋਕਾਂ ਨੇ ਤੁਗਲਕਾਬਾਦ ਸਥਿਤ ਤਬਾਹ ਕੀਤੇ ਮੰਦਿਰ ਵੱਲ ਮਾਰਚ ਸ਼ੁਰੂ ਕਰ ਦਿੱਤਾ। ਸ੍ਰ ਕੈਂਥ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਗੰਭੀਰ ਘਟਨਾ ਦਾ ਕੋਈ ਨੋਟਿਸ ਨਾ ਲੈ ਕਰਕੇ ਅਤੇ ਅੜੀਅਲ ਰੱਵਿਏ ਦੇ ਵਿਰੁੱਧ ਰਵਿਦਾਸੀਏ ਭਾਈਚਾਰੇ ਵਿੱਚ ਨ
ਸਰਕਾਰੀਆ ਨੇ ਹੜ• ਪ੍ਰਭਾਵਤ ਇਲਾਕਿਆਂ ਦੇ ਬਚਾਅ ਅਤੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀਆ ਨੇ ਹੜ• ਪ੍ਰਭਾਵਤ ਇਲਾਕਿਆਂ ਦੇ ਬਚਾਅ ਅਤੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

Chandigarh, Hot News of The Day
ਚੰਡੀਗੜ•, 22 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸ਼ਾਮ ਨੂੰ ਜਲੰਧਰ ਜ਼ਿਲ•ੇ ਦੇ ਪਿੰਡ ਮਾਊ ਸਾਹਿਬ ਅਤੇ ਮਿਉਵਾਲ ਵਿਖੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਸ. ਸਰਕਾਰੀਆ ਨੂੰ ਸਤਲੁਜ ਦੇ ਕੰਢੇ ਜਿੱਥੇ ਪਏ ਪਾੜਾਂ ਨੂੰ ਪੂਰਨ ਦਾ ਕੰਮ ਚੱਲ ਰਿਹਾ ਸੀ, ਤੱਕ ਪਹੁੰਚਣ ਲਈ ਮੋਟਰਸਾਈਕਲ ਦੀ ਪਿਛਲੀ ਸੀਟ 'ਤੇ ਬੈਠ ਕੇ ਜਾਣਾ ਪਿਆ। ਮੌਕੇ ਦਾ ਜਾਇਜ਼ਾ ਲੈਣ ਦੌਰਾਨ ਮੰਤਰੀ ਨੇ ਖੇਤਰ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ 'ਤੇ ਸੰਤੁਸ਼ਟੀ ਪ੍ਰਗਟਾਈ। ਸ. ਸਰਕਾਰੀਆ ਨੇ ਫਿਲੌਰ ਨੇੜਲੇ ਪਿੰਡ ਭੋਲੇਵਾਲ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਜਿੱਥੇ ਕਿ ਧੁੱਸੀ ਬੰਨ• ਵਿੱਚ ਇੱਕ ਹੋਰ ਪਾੜ ਪਿਆ ਹੋਇਆ ਸੀ। ਉਨ•ਾਂ ਅਧਿਕਾਰੀਆਂ ਨੂੰ ਲੋਕਾਂ ਦੀ ਜਾਨ, ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਾ ਛੱਡਣ ਦੀ ਹਦਾਇਤ ਕੀਤੀ। ਇਸ ਤੋਂ ਪਹਿਲਾਂ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਰੂਪਵਾਲ ਅਤੇ ਗਿੱਦੜਪਿੰਡੀ ਪਿੰਡਾਂ ਦਾ ਦੌਰਾ ਵੀ ਕੀਤਾ। ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸਰਵਜੀਤ ਸਿੰਘ ਨੇ ਦੱਸਿਆ ਕਿ ਸਤਲੁਜ ਕੰਢੇ 'ਤ
ਹੜ੍ਹ ਪੀੜਤਾਂ ਨੂੰ ਹਰ ਸੰੰਭਵ ਮਦਦ ਦੇਵੇਗੀ ਪੰਜਾਬ ਸਰਕਾਰ : ਵਿਧਾਇਕ ਸੁਖਪਾਲ ਭੁੱਲਰ

ਹੜ੍ਹ ਪੀੜਤਾਂ ਨੂੰ ਹਰ ਸੰੰਭਵ ਮਦਦ ਦੇਵੇਗੀ ਪੰਜਾਬ ਸਰਕਾਰ : ਵਿਧਾਇਕ ਸੁਖਪਾਲ ਭੁੱਲਰ

Hot News of The Day, Tarantaran
ਭਿੱਖੀਵਿੰਡ 21 ਅਗਸਤ (ਹਰਜਿੰਦਰ ਸਿੰਘ ਗੋਲ੍ਹਣ)-ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਬਣਾਏ ਗਏ ਰਾਹਤ ਕੈਂਪ ਹੜ੍ਹ ਪੀੜਤ ਲੋਕਾਂ ਲਈ ਮਦਦਗਾਰ ਸਾਬਤ ਹੋਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਭਿੱਖੀਵਿੰਡ ਵਿਖੇ ਪਹੰੁਚੇਂ ਹਲਕਾ ਖੇਮਕਰਨ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨੂੰ ਹੌਸਲਾ ਦਿੱਤਾ ਜਾ ਰਿਹਾ ਹੈ, ਉਥੇ ਸਮੁੱਚੇ ਪ੍ਰਸ਼ਾਸ਼ਨ ਨੂੰ ਹੜ੍ਹ ਨਾਲ ਨਿੱਜਠਣ ਲਈ ਸਖਤ ਨਿਰਦੇਸ਼ ਦਿੱਤੇ ਗਏ ਹਨ। ਸੁਖਪਾਲ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤ ਲੋਕਾਂ ਦੀ ਮੁਸ਼ਕਿਲ ਸਮੇਂ ਬਾਂਹ ਫੜ ਕੇ ਮਦਦ ਕਰਨ ਤਾਂ ਜੋ ਸਰਬੱਤ ਦਾ ਭਲਾ ਹੋ ਸਕੇ। ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਆੜ੍ਹਤੀ ਯੂਨੀਅਨ ਪ੍ਰਧਾਨ ਰਾਜਵੰਤ ਸਿੰਘ ਪਹੂਵਿੰਡ, ਸਰਪੰਚ ਇੰਦਰਬੀਰ ਸਿੰਘ ਪਹੂਵਿੰਡ, ਬੀ.ਡੀ.ਪੀ.ੳ ਪਿਆਰ ਸਿੰਘ ਖਾਲਸਾ, ਸੈਕਟਰੀ ਜਸਮੇਲ ਸਿੰਘ, ਸਰਪੰਚ ਬਲਜੀਤ
ਪੰਜਾਬ ਅਤੇ ਚੰਡੀਗੜ•• ਪੱਤਰਕਾਰ ਯੂਨੀਅਨ ਨੇ ਬੀਮਾ ਸੁਰੱਖਿਆ ਲਈ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

ਪੰਜਾਬ ਅਤੇ ਚੰਡੀਗੜ•• ਪੱਤਰਕਾਰ ਯੂਨੀਅਨ ਨੇ ਬੀਮਾ ਸੁਰੱਖਿਆ ਲਈ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

Chandigarh, Hot News of The Day
ਚੰਡੀਗੜ••, 21 ਅਗਸਤ: ਪੰਜਾਬ ਅਤੇ ਚੰਡੀਗੜ•• ਪੱਤਰਕਾਰ ਯੂਨੀਅਨ ਦੇ ਇੱਕ ਵਫ਼ਦ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ 'ਸਰਬੱਤ ਸਿਹਤ ਬੀਮਾ ਯੋਜਨਾ' ਦਾ ਲਾਭ ਦੇਣ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਮੁਲਾਕਾਤ ਕੀਤੀ। ਇਸ ਵਫ਼ਦ ਦੀ ਪ੍ਰਧਾਨਗੀ ਕਰਨ ਵਾਲੇ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਸ ਉਪਰਾਲੇ ਨਾਲ 4500 ਪੱਤਰਕਾਰਾਂ ਨੂੰ ਲਾਭ ਮਿਲੇਗਾ। ਉਹਨਾਂ ਨੇ ਉੱਘੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਦਾ ਐਲਾਨ ਕਰਨ ਲਈ ਅਤੇ ਰਾਜ ਮਾਰਗਾਂ 'ਤੇ ਲੱਗੇ ਟੋਲ ਟੈਕਸਾਂ ਤੋਂ ਪੱਤਰਕਾਰਾਂ ਨੂੰ ਰਾਹਤ ਦੇਣ ਲਈ ਵੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਪੱਤਰਕਾਰ ਜਗਤਾਰ ਸਿੰਘ ਸਿੱਧੂ ਨੇ ਕਿਹਾ ਕਿ ਇਹਨਾਂ ਪੱਤਰਕਾਰ-ਪੱਖੀ ਉਪਰਾਲਿਆਂ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸਮੁੱਚੇ ਕੌਮੀ ਮੀਡੀਆ ਵਿਚ ਇਕ ਸਕਾਰਾਤਮਕ ਸੰਦੇਸ਼ ਦਿੱਤਾ ਹੈ। ਮੁੱਖ ਮੰਤਰੀ ਨੇ ਔਖੀਆਂ ਸਥਿਤੀਆਂ ਵਿੱਚ ਕੰਮ ਕਰਨ ਵਾਲੇ ਪੱਤਰਕਾਰ ਭਾਈਚਾਰੇ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਆਪਣੇ ਸਿਆ
ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾ ਲਈ ਕੇਂਦਰ ਸਰਕਾਰ 100 ਕਰੋੜ ਰੁਪਏ ਤੁਰੰਤ ਜਾਰੀ ਕਰੇ: ਚੰਨੀ

ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾ ਲਈ ਕੇਂਦਰ ਸਰਕਾਰ 100 ਕਰੋੜ ਰੁਪਏ ਤੁਰੰਤ ਜਾਰੀ ਕਰੇ: ਚੰਨੀ

Chandigarh, Hot News of The Day
ਚੰਡੀਗੜ, 21 ਅਗਸਤ: ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।ਇਨਾਂ ਸਮਾਗਮਾਂ ਵਿਚ ਦੁਨੀਆਂ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਨਾਨਕ ਨਾਮ ਲੇਵਾ ਸੰਗਤਾਂ ਸ਼ਾਮਲ ਹੋਣਗੀਆਂ।ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੰਨਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।ਦਿੱਲੀ ਵਿਖੇ ਦੇ ਸਮਰਾਟ ਹੋਟਲ ਵਿਖੇ ਦੇਸ਼ ਵਿਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਰੱਖੀ ਮੀਟਿੰਗ ਦੌਰਾਨ ਪੰਜਾਬ ਦੇ ਸਭਿਆਚਾਰਕ ਅਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸੈਰ ਸਪਾਟਾ ਮੰਤਰੀ ਪਰਹਿਲਾਦ ਸਿੰਘ ਪਟੇਲ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਇਹ ਮੁੱਦਾ ਵਿਚਾਰਿਆ।ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚੰਨੀ ਨੇ ਕੇਂਦਰ ਸਰਕਾਰ ਦੇ ਸੈਰ ਸਪਾਟਾ ਮੰਤਰੀ ਤੋਂ ਮੰਗ ਕੀਤੀ ਹੈ ਕਿ ਇੰਨਾਂ ਸਮਾਗਮਾਂ ਲਈ 100 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। ਮੀਟਿੰਗ ਤੋਂ ਬਾਅਦ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਚੰਨੀ ਨੇ ਦੱਸਿਆ ਕਿ ਉਨਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹ
ਐਨ.ਜੀ.ਟੀ. ਮੋਨੀਟੀਰਿੰਗ ਕਮੇਟੀ ਵਲੋਂ ਦਰਿਆਵਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਬਣਾਉਣ ਦਾ ਦਿੱਤਾ ਸੱਦਾ

ਐਨ.ਜੀ.ਟੀ. ਮੋਨੀਟੀਰਿੰਗ ਕਮੇਟੀ ਵਲੋਂ ਦਰਿਆਵਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਬਣਾਉਣ ਦਾ ਦਿੱਤਾ ਸੱਦਾ

Chandigarh, Hot News of The Day
ਚੰਡੀਗੜ•, 20 ਅਗਸਤ: ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਬਣਾਈ ਨਿਗਰਾਨੀ ਕਮੇਟੀ ਨੇ ਪੰਜਾਬ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮੱਦੇਨਜ਼ਰ ਦਰਿਆਵਾਂ ਦੀ ਸਫਾਈ ਕਰਨ ਲਈ ਸੁਚੱਜੀ ਪ੍ਰਣਾਲੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਥੇ ਮੈਗਸਿਪਾ ਵਿਖੇ ਆਪਣੀ 6 ਵੀਂ ਮੀਟਿੰਗ ਦੌਰਾਨ ਦਰਿਆਵਾਂ ਦੀ ਸਫਾਈ ਲਈ ਉਲੀਕੀ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ ਪ੍ਰੀਤਮ ਪਾਲ (ਸੇਵਾਮੁਕਤ) ਨੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਲੁਧਿਆਣਾ ਵਿਖੇ ਬੁੱਢੇ ਨਾਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਹਨਾਂ ਧਾਰਮਿਕ, ਸਮਾਜਿਕ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਇਸ ਲੋਕ ਭਲਾਈ ਦੇ ਕੰਮ ਵਿਚ ਹਿੱਸਾ ਲੈਣ ਲਈ ਵੀ ਕਿਹਾ। ਉਨ•ਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਲੁਧਿਆਣਾ ਨੂੰ ਸਤੰਬਰ ਦੇ ਆਖਰੀ ਹਫ਼ਤੇ ਤੋਂ ਸ਼ੁਰੂ ਹੋਣ ਵਾਲੇ ਇਸ ਕਾਰਜ ਨੂੰ ਪੂਰਾ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਲਈ ਕਿਹਾ। ਕੁਦਰਤੀ ਸਰੋਤਾਂ ਅਤੇ ਮਨੁੱਖੀ ਜੀਵਨ 'ਤੇ ਪੈ ਰਹੇ ਪ੍ਰਦੂਸ਼ਣ ਦੇ ਖਤਰਨਾਕ ਪ੍ਰਭਾਵਾਂ ਸਬੰਧੀ ਸਨਅਤਕਾਰਾਂ
ਸੜਕ ਹਾਦਸੇ ਦੌਰਾਨ ਦੋ ਵਿਅਕਤੀ ਜ਼ਖਮੀ ,ਆਵਾਰਾ ਪਸ਼ੂ ਦੀ ਹੋਈ ਮੌਤ

ਸੜਕ ਹਾਦਸੇ ਦੌਰਾਨ ਦੋ ਵਿਅਕਤੀ ਜ਼ਖਮੀ ,ਆਵਾਰਾ ਪਸ਼ੂ ਦੀ ਹੋਈ ਮੌਤ

Hot News of The Day, Tarantaran
ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ, ਅੰਮ੍ਰਿਤਸਰ ਖੇਮਕਰਨ ਮਾਰਗ ਤੇ ਪਿੰਡ ਸੁਰਸਿੰਘ ਨੇੜੇ ਇੱਕ ਸੜਕ ਹਾਦਸੇ ਦੌਰਾਨ ਕਾਰ ਚਾਲਕ ਸਮੇਤ ਦੋ ਵਿਅਕਤੀਆਂ ਹੋਏ ਜ਼ਖ਼ਮੀ ਤੇ ਆਵਾਰਾ ਪਸ਼ੂ ਦੀ ਹੋਈ ਮੌਤ ! ਪ੍ਰਾਪਤ ਜਾਣਕਾਰੀ ਅਨੁਸਾਰ ਸਵਿਫਟ ਕਾਰ ਸਵਾਰ ਦੀਪ ਵਲਟੋਹਾ ਤੇ ਰਵਿੰਦਰ ਕੁਮਾਰ ਜੋ ਆਪਣੀ ਕਾਰ ਨੰਬਰ PB-46 -0104 ਤੇ ਸਵਾਰ ਹੋ ਕੇ ਪਿੰਡ ਵਲਟੋਹਾ ਤੋਂ ਅੰਮ੍ਰਿਤਸਰ ਜਾ ਰਹੇ ਸਨ ਤਾਂ ਜਦੋਂ ਪਿੰਡ  ਸੁਰਸਿੰਘ ਮੂਸੇ ਦੇ ਵਿਚਕਾਰ ਪੁੱਜੇ ਤਾਂ ਅੱਗੋਂ ਆਵਾਰਾ ਪਸ਼ੂ ਗਾਂ ਕਾਰ ਨਾਲ ਟਕਰਾ ਗਈ,ਜਿਸ ਨਾਲ ਕਾਰ ਚਾਲਕ ਦੀਪ ਵਲਟੋਹਾ ਤੇ ਸਾਥੀ ਗੰਭੀਰ ਰੂਪ ਜ਼ਖਮੀ ਹੋ ਗਏ ਜਦੋਂ ਕਿ ਆਵਾਰਾ ਗਾਂ ਦੀ ਮੌਤ ਹੋ ਗਈ! ਮੌਕੇ ਤੇ ਪਹੁੰਚੇ ਇਕ 108 ਚਾਲਕਾਂ ਨੇ ਗੰਭੀਰ ਜ਼ਖਮੀ ਰਵਿੰਦਰ ਸਿੰਘ ਨੂੰ ਝਬਾਲ ਦੇ ਹਸਪਤਾਲ ਵਿਖੇ ਪਹੁੰਚਾਇਆ ਜਿਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ !ਕਾਰ ਚਾਲਕ ਦੀਪ ਵਲਟੋਹਾ ਨੇ ਪੰਜਾਬ ਸਰਕਾਰ ਦਾ ਧਿਆਨ ਆਵਾਰਾ ਪਸ਼ੂਆਂ ਵੱਲ ਦੁਆਉਂਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਆਵਾਰਾ ਪਸ਼ੂਆਂ ਦੀ ਰੋਕਥਾਮ ਲਈ ਭਾਵੇਂ ਬੇਸ਼ੱਕ ਟੈਕਸ ਲਾਇਆ ਹੋਇਆ, ਪਰ ਇਨ੍ਹਾਂ ਆਵਾਰਾ ਪਸ਼ੂਆਂ ਦਾ ਕੋਈ ਯੋਗ ਪ੍ਰਬੰਧ
ਧਰਨੇ ‘ਚ ਸ਼ਾਮਲ ਹੋਣ ਲਈ ਵੱਡੀ ਗਿਣਤੀ ‘ਚ ਦਲਿਤ ਆਗੂ ਦਿੱਲੀ ਲਈ ਰਵਾਨਾ ਹੋਏ

ਧਰਨੇ ‘ਚ ਸ਼ਾਮਲ ਹੋਣ ਲਈ ਵੱਡੀ ਗਿਣਤੀ ‘ਚ ਦਲਿਤ ਆਗੂ ਦਿੱਲੀ ਲਈ ਰਵਾਨਾ ਹੋਏ

Hot News of The Day, Sangrur
ਧੂਰੀ, 20 ਅਗਸਤ (ਮਹੇਸ਼ ਜਿੰਦਲ) - ਦਿੱਲੀ ਦੇ ਤੁਗਲਕਾਬਾਦ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਮੰਦਰ ਢਾਹੁਣ ਦੇ ਰੋਸ ਵਜੋਂ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ 21 ਅਗਸਤ ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ 'ਚ ਸ਼ਾਮਿਲ ਹੋਣ ਲਈ ਸਥਾਨਕ ਇਲਾਕੇ ਤੋਂ ਵੱਡੀ ਗਿਣਤੀ 'ਚ ਦਲਿਤ ਭਾਈਚਾਰੇ ਦੇ ਆਗੂ ਅੱਜ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਗਵਾਨ ਵਾਲਮੀਕੀ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿਕੀ ਪਰੋਚਾ ਨੇ ਕਿਹਾ ਕਿ 600 ਸਾਲ ਪੁਰਾਣੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਨੂੰ ਢਾਹੁਣ ਨਾਲ ਸਮੁੱਚੇ ਦਲਿਤ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ•ਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ 'ਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਮੁੜ ਤੋਂ ਮੰਦਰ ਦੀ ਉਸਾਰੀ ਕਰਵਾਈ ਜਾਵੇ, ਜੇਕਰ ਅਜਿਹਾ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਮਰੀਕ ਸਿੰਘ ਕਾਲਾ ਕੌਂਸਲਰ, ਦਰਸ਼ਨ ਸਿੰਘ ਸੇਵਾਮੁਕਤ ਲੈਫ਼ਟੀਨੈਂਟ, ਧਰਮਵੀਰ ਟੋਨੀ, ਨਾਰੰਗ, ਚਰਨਜੀਤ ਸਿੰਘ ਕੈਂਥ, ਕਾਲਾ, ਰਣਜੀਤ ਸਿੰਘ, ਅਵਤਾਰ ਸਿੰਘ ਤੇ ਪ੍ਰਕਾਸ਼ ਸਿੰਘ ਵੀ ਹਾਜ਼ਰ ਸਨ। ਕੈਪਸ਼ਨ – ਦਿੱਲੀ ਲਈ ਰ
ਅਡਾਨੀ ਵਿਲਮਰ ਪਲਾਂਟ ਵਾਰ ਰੋਡ ਵਿਖੇ ਮਨਾਇਆ ਗਿਆ ਬੜੀ ਧੂਮਧਾਮ ਨਾਲ ਆਜ਼ਾਦੀ ਦਿਵਸ 

ਅਡਾਨੀ ਵਿਲਮਰ ਪਲਾਂਟ ਵਾਰ ਰੋਡ ਵਿਖੇ ਮਨਾਇਆ ਗਿਆ ਬੜੀ ਧੂਮਧਾਮ ਨਾਲ ਆਜ਼ਾਦੀ ਦਿਵਸ 

Ferozepur, Hot News of The Day
ਫਿਰੋਜਪੁਰ (ਸਤਬੀਰ ਬਰਾੜ )ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਸਾਈਆਂਵਾਲਾ ਤੋਂ ਵਾਂ ਨੂੰ ਜਾਂਦੀ ਹੋਈ ਰੋਡ ਦੇ ਉੱਤੇ ਬਣੇ ਅਡਾਨੀ ਵਿਲਮਰ ਰਾਈਸ ਪਲਾਂਟ ਦੇ ਵਿੱਚ ਪੰਦਰਾਂ ਅਗਸਤ ਦਾ ਦਿਹਾੜਾ ਅਸ਼ੋਕ ਕੁਮਾਰ ਪ੍ਰਾਜੈਕਟ ਹੈੱਡ ਦੀ ਅਗਵਾਈ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਇਕਬਾਲ ਸਿੰਘ ਸਰਪੰਚ ਵਾਂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਇਕਬਾਲ ਸਿੰਘ ਸਰਪੰਚ ਵਾਂ ਨੇ ਆਜ਼ਾਦੀ ਦਿਹਾੜੇ ਬਾਰੇ ਦੱਸਦੇ ਹੋਏ ਕਿਹਾ ਕਿ ਅਨੇਕਾਂ ਹੀ ਕੁਰਬਾਨੀਆਂ ਦੇ ਕੇ ਸਾਡੇ ਸ਼ਹੀਦਾਂ ਨੇ ਆਜ਼ਾਦੀ ਪ੍ਰਾਪਤ ਕੀਤੀ ਹੈ ਇਸ ਮੌਕੇ ਅਸ਼ਵਨੀ ਕੁਮਾਰ ਫਾਈਨਾਂਸ ਇਨਚਾਰਜ ਰਾਜਕੁਮਾਰ ਸਕਿਓਰਿਟੀ ਹੈੱਡ ਮਨੋਜ ਕੁਮਾਰ ਪਰਮਾਨੰਦ ਵਰਮਾ ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ