
ਯੂਥ ਕਾਂਗਰਸ 9 ਫਰਵਰੀ ਨੂੰ ਕਰੇਗੀ ਸੰਸਦ ਦਾ ਘਿਰਾਓ : ਬਲਕਰਨ ਸਿੰਘ ਨੰਗਲ
ਫਰੀਦਕੋਟ:- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਲਈ ਪੰਜਾਬ ਯੂਥ ਕਾਂਗਰਸ 9 ਫਰਵਰੀ ਨੂੰ ਦਿੱਲੀ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੀ ਅਗਵਾਈ ਹੇਠ ਦੇਸ਼ ਦੀ ਸੰਸਦ ਦਾ ਘਿਰਾਓ ਕਰੇਗੀ। ਉਕਤ ਜਾਣਕਾਰੀ ਪੰਜਾਬ ਯੂਥ ਕਾਂਗਰਸ ਦੇ ਮੁੱਖ ਬੁਲਾਰੇ ਬਲਕਰਨ ਸਿੰਘ ਨੰਗਲ ਨੇ ਦਿੱਤੀ । ਬਲਕਰਨ ਸਿੰਘ ਨੰਗਲ ਨੇ ਕੇਂਦਰ ਸਰਕਾਰ 'ਦੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ' ਤੇ ਬੋਲਦਿਆਂ ਕਿਹਾ ਕਿ ਯੂਥ ਕਾਂਗਰਸ ਕਿਸਾਨਾਂ ਦੇ ਨਾਲ ਖੜ੍ਹੀ ਹੋਵੇਗੀ। ਇਸ ਤੋਂ ਪਹਿਲਾਂ ਵੀ ਯੂਥ ਕਾਂਗਰਸ ਨੇ ਟਰੈਕਟਰ ਮਾਰਚ ਕਰਕੇ ਅਤੇ ਇੰਡਿਆ ਗੇਟ ਤੇ ਟਰੈਕਟਰ ਫੂਕ ਕੇ ਗੂੰਗੀ ਅਤੇ ਬੋਲੀ ਸਰਕਾਰ ਦੇ ਕੰਨਾਂ ਵਿੱਚ ਆਵਾਜ਼ ਪਾਈ ਸੀ ਤੇ ਹੁਣ ਫੇਰ ਯੂਥ ਕਾਂਗਰਸ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਦਾ ਘਿਰਾਓ ਕਰੇਗੀ।
ਬਲਕਰਨ ਸਿੰਘ ਨੰਗਲ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਚਹੇਤੇ ‘ਦੋ-ਤਿੰਨ ਦੋਸਤਾਂ’ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਸਰਕਾਰ ਨਾ ਸਿਰਫ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ, ਬਲਕਿ ਉਨ