Monday, April 15Malwa News
Shadow

National News

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

Global News, National News
ਆਦਮਪੁਰ (ਜਲੰਧਰ), 31 ਮਾਰਚ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।  ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ। ਇਸ ਮੌਕੇ ਸ਼ੇਰਗਿੱਲ ਨੇ ਦੱਸਿਆ ਕਿ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਉਡਾਣ ਸ਼ੁਰੂ ਹੋਣ ਨਾਲ ਅੱਜ ਦਾ ਦਿਨ ਇੱਕ ਇਤਿਹਾਸਕ ਦਿਨ ਹੋਣ ਦੇ ਨਾਲ-ਨਾਲ ਪੰਜਾਬ ਦੇ ਵਸਨੀਕਾਂ ਖਾਸ ਕਰਕੇ ਦੋਆਬਾ-ਜਲੰਧਰ ਅਤੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ। ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ&nb...
ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

Braeking News, Hot News, Local News, National News, Punjab Politics
ਚੰਡੀਗੜ੍ਹ : ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਥੋਂ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਵਿਖੇ ਕੇਂਦਰ ਰੇਸ਼ਮ ਬੋਰਡ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕਮਿਸ਼ਨਰ ਸ੍ਰੀਮਤੀ ਨੀਲਿਮਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਕੇਂਦਰ ਰੇਸ਼ਮ ਬੋਰਡ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮਹਿਮਾਨ ਸ੍ਰੀਮਤੀ ਨੀਲਿਮਾ ਨੇ ਆਪਣੇ ਸੰਬੋਧਨ ਦੌਰਾਨ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਪ੍ਫੂਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਡਾਇਰੈਕਟਰ ਬਾਗ਼ਬਾਨੀ ਨੇ ਦੱਸਿਆ ਕਿ ਰੇਸ਼ਮ ਉਤਪਾਦਨ ਦਾ ਕਿੱਤਾ ਪੰਜਾਬ ਵਿੱਚ ਮੁੱਖ...
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

Braeking News, Hot News, Local News, National News, Punjab Politics
ਚੰਡੀਗੜ੍ਹ, 22 ਫਰਵਰੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ’ਤੇ ਹੱਤਿਆ ਕੀਤੇ ਜਾਣ ’ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ ’ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ, "ਕਿਸਾਨਾਂ ਦੀਆਂ ਮੰਗਾਂ ਖੇਤਰੀ ...
ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ  ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ  ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

Braeking News, Hot News, Local News, National News, Punjab Politics
ਚੰਡੀਗੜ੍ਹ, 22 ਫਰਵਰੀ: ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ,  ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ। ...
ਏਆਈਜੀ ਮਾਲਵਿੰਦਰ ਸਿੰਘ ਸਿੱਧੂ  ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

ਏਆਈਜੀ ਮਾਲਵਿੰਦਰ ਸਿੰਘ ਸਿੱਧੂ  ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

Braeking News, Hot News, Local News, National News, Punjab Politics
ਚੰਡੀਗੜ੍ਹ 23 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਡਰਾਈਵਰ ਕੁਲਦੀਪ ਸਿੰਘ ਅਤੇ ਖੁਦ ਨੂੰ ਆਈ.ਜੀ., ਵਿਜੀਲੈਂਸ ਬਿਊਰੋ ਦੱਸਣ ਵਾਲੇ ਮਾਲਵਿੰਦਰ ਸਿੰਘ ਸਿੱਧੂ, ਏ.ਆਈ.ਜੀ. ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ, ਸਹਿ-ਮੁਲਜ਼ਮ ਹਨ। ਜਿਕਰਯੋਗ ਹੈ ਕਿ ਉਕਤ ਮਾਲਵਿੰਦਰ ਸਿੰਘ ਉਕਤ ਮੁਲਜ਼ਮਾਂ ਨਾਲ ਮਿਲਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕਰਮਚਾਰੀਆਂ ਦੇ ਸਰਵਿਸ ਰਿਕਾਰਡ ਹਾਸਲ ਕਰਕੇ ਉਨ੍ਹਾਂ ਖਿਲਾਫ਼ ਝੂਠੀਆਂ ਤੇ ਫਰਜ਼ੀ ਸ਼ਿਕਾਇਤਤਾਂ ਦਰਜ ਕਰਵਾ ਕੇ ਉਹਨਾਂ ਤੋਂ  ਧੋਖਾਧੜੀ, ਬਲੈਕਮੇਲ ਕਰਕੇ ਪੈਸੇ ਦੀ ਵਸੂਲੀ ਕ...
ਭਗਵੰਤ ਮਾਨ ਵਲੋਂ ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਐਲਾਨ

ਭਗਵੰਤ ਮਾਨ ਵਲੋਂ ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਐਲਾਨ

Braeking News, Hot News, Local News, National News, Punjab Politics
ਚੰਡੀਗੜ੍ਹ, 23 ਫਰਵਰੀ: ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾ...
ਪੰਜਾਬ ਦੇ ਫੂਡ ਪ੍ਰੋਸੈਸਿੰਗ ਖੇਤਰ ਵਿਚਲੇ ਚੰਗੇ ਭਵਿੱਖ ਦੀਆਂ ਸੰਭਾਵਨਾਵਾਂ

ਪੰਜਾਬ ਦੇ ਫੂਡ ਪ੍ਰੋਸੈਸਿੰਗ ਖੇਤਰ ਵਿਚਲੇ ਚੰਗੇ ਭਵਿੱਖ ਦੀਆਂ ਸੰਭਾਵਨਾਵਾਂ

Braeking News, Hot News, Local News, National News, Punjab Politics
ਚੰਡੀਗੜ੍ਹ, 23 ਫਰਵਰੀ: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024” ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ। ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਦੀ ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ। ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾ...