ਚੰਡੀਗੜ੍ਹ, 17 ਫਰਵਰੀ: ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਅੰਦਰ ਧਾਰਮਿਕ ਬੇਅਦਬੀ ਦੀ ਤਾਜ਼ਾ ਘਟਨਾ ਉਪਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਲੜੀ ਹੇਠ, ਜਿਥੇ ਉਨ੍ਹਾਂ ਨੇ ਪੁਲਿਸ ਨੂੰ ਸਮਾਜ ਵਿਰੋਧੀ ਤਾਕਤਾਂ ਉਪਰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ, ਉਥੇ ਹੀ ਲੋਕਾਂ ਨੂੰ ਕਿਸੇ ਵੀ ਕੀਮਤ 'ਤੇ ਸ਼ਾਂਤੀ ਤੇ ਆਪਸੀ ਏਕਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ਵਿਖੇ ਸਿੱਖਾਂ ਦੇ ਧਾਰਮਿਕ ਗ੍ਰੰਥ ਨੂੰ ਅਪਵਿੱਤਰ ਕਰਨ ਸਬੰਧੀ ਖ਼ਬਰਾਂ ਉਪਰ ਪ੍ਰਤੀਕ੍ਰਿਆ ਜਾਹਿਰ ਕਰਦਿਆਂ, ਜ਼ਿਲ੍ਹਾ ਪੁਲਿਸ ਨੂੰ ਬਿਨ੍ਹਾ ਦੇਰੀ ਦੋਸ਼ੀਆਂ ਨੂੰ ਕਾਬੂ ਕਰਨ ਤੇ ਉਨ੍ਹਾਂ ਨੂੰ ਨਿਆਂ ਦਾ ਸਾਹਮਣਾ ਕਰਵਾਉਣ ਲਈ ਕਿਹਾ ਹੈ, ਤਾਂ ਜੋ ਘਟਨਾ ਕਾਰਨ ਤਨਾਅ ਨੂੰ ਵੱਧਣ ਤੋਂ ਰੋਕਿਆ ਜਾ ਸਕੇ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪ੍ਰਦੇਸ਼ ਅੰਦਰ ਧਾਰਮਿਕ ਬੇਅਦਬੀਆਂ ਦੀਆਂ ਘਟਨਾਵਾਂ ਦਾ ਵੱਧਣਾ ਗੰਭੀਰ ਸਮੱਸਿਆ ਦਾ ਨਤੀਜ਼ਾ ਹੈ ਅਤੇ ਧਾਰਮਿਕ ਅਧਾਰ 'ਤੇ ਲੋਕਾਂ ਨੂੰ ਵੰਡੇ ਜਾਣ ਦਾ ਸੂਚਕ ਹੈ, ਜਿਸਨੂੰ ਬਾਦਲ ਅਗਵਾਈ ਵਾਲੇ ਅਕਾਲੀਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਨਿਰਾਸ਼ਾ ਹੇਠ ਹਵਾ ਦੇਣ ਦੀ ਕੋਸ਼ਿਸ਼ ਕੀਤ