Sunday, April 28Malwa News
Shadow

Social News

ਮੰਡੀਆਂ ‘ਚ ਪਈ ਕਣਕ ਦੀ ਫਸਲ ਬਾਰੇ ਨਵੇਂ ਹੁਕਮ ਜਾਰੀ

ਮੰਡੀਆਂ ‘ਚ ਪਈ ਕਣਕ ਦੀ ਫਸਲ ਬਾਰੇ ਨਵੇਂ ਹੁਕਮ ਜਾਰੀ

Social News
ਚੰਡੀਗੜ੍ਹ, 26 ਅਪਰੈਲ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮ...
ਜਿੰਪਾ ਵੱਲੋਂ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

ਜਿੰਪਾ ਵੱਲੋਂ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

Social News
ਚੰਡੀਗੜ੍ਹ, ਮਾਰਚ 1: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ ਸ਼ਹਿਰ ਵਿੱਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸੁਵਿਧਾ ਦਿੱਤੀ ਜਾਵੇ।  ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟ ਦੀ ਤਜਵੀਜ਼ ਨੂੰ ਸਥਾਨਕ ਸਰਕਾਰਾਂ, ਜਲ ਸ੍ਰੋਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨਾਲ ਵਿਸਥਾਰਪੂਰਵਕ ਵਿਚਾਰਿਆ ਗਿਆ ਅਤੇ ਇਸਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਵੀ ਕਿਹਾ ਗਿਆ।  ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਹ...
ਪੰਜਾਬ ਦੀਆਂ 12 ਹੋਰ ਖੱਡਾਂ ਕੀਤੀਆਂ ਜਾਣਗੀਆਂ ਜਨਤਕ

ਪੰਜਾਬ ਦੀਆਂ 12 ਹੋਰ ਖੱਡਾਂ ਕੀਤੀਆਂ ਜਾਣਗੀਆਂ ਜਨਤਕ

Social News
ਚੰਡੀਗੜ੍ਹ, 27 ਫ਼ਰਵਰੀ: ਸੂਬਾ ਵਾਸੀਆਂ ਨੂੰ ਵਾਜਬ ਦਰਾਂ ’ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲਿ੍ਹਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ। ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲਿ੍ਹਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ। ...
ਭਗਵੰਤ ਮਾਨ ਨੇ 40 ਹਜਾਰ ਤੋਂ ਵੀ ਵੱਧ ਘਰਾਂ ‘ਚ ਸ਼ੁਰੂ ਕੀਤੀ ਸਰਕਾਰੀ ਤਨਖਾਹ

ਭਗਵੰਤ ਮਾਨ ਨੇ 40 ਹਜਾਰ ਤੋਂ ਵੀ ਵੱਧ ਘਰਾਂ ‘ਚ ਸ਼ੁਰੂ ਕੀਤੀ ਸਰਕਾਰੀ ਤਨਖਾਹ

Braeking News, Social News
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ...
ਪੇਟੀਐਮ ਯੂਜ਼ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ

ਪੇਟੀਐਮ ਯੂਜ਼ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ

Braeking News, Social News
ਮੁੰਬਈ : ਪੇਮੈਂਟ ਟਰਾਂਸਪਰ ਐਪ ਪੇਟੀਐਮ ਦੇ ਗਾਹਕਾਂ ਲਈ ਖੁਸ਼ਖਬਰੀ ਦੀ ਗੱਲ ਹੈ ਕਿ ਹੁਣ 15 ਮਾਰਚ ਨੂੰ ਪੇਟੀਐਮ ਬੰਦ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਪੇ ਟੀ ਐਮ ਨੇ ਸਾਰੇ ਗਾਹਕਾਂ ਨੂੰ ਨੋਟੀਫਿਕੇਸ਼ਨ ਭੇਜ ਕੇ ਸੂਚਿਤ ਕਰ ਦਿੱਤਾ ਸੀ ਕਿ 15 ਮਾਰਚ ਤੋਂ ਪੇਮੈਂਟ ਟਰਾਂਸਫਰ ਦੀ ਸਹੂਲਤ ਬੰਦ ਕਰ ਦਿੱਤੀ ਜਾਵੇਗੀ। ਹੁਣ ਰਿਜ਼ਰਵ ਬੈਂਕ ਆਫ ਇੰਡੀਆ ਨੇ ਇਕ ਹੁਕਮ ਜਾਰੀ ਕਰ ਕੇ ਐਨ ਪੀ ਸੀ ਆਈ ਨੂੰ ਕਿਹਾ ਹੈ ਕਿ ਉਹ ਪੇਟੀਐਮ ਕੰਪਨੀ ਦੀ ਬੇਨਤੀ ਦੀ ਜਾਂਚ ਕਰੇ ਅਤੇ 15 ਮਾਰਚ ਤੋਂ ਪੇਮੈਂਟ ਟਰਾਂਸਫਰ ਦੀ ਸਹੂਲਤ ਬੰਦ ਨਾ ਕਰੇ।ਆਰ ਬੀ ਆਈ ਦੇ ਇਸ ਨਵੇਂ ਹੁਕਮ ਨਾਲ ਉਨ੍ਹਾਂ ਲੱਖਾਂ ਲੋਕਾਂ ਨੂੰ ਵੀ ਲਾਭ ਮਿਲੇਗਾ ਜੋ ਲਗਾਤਾਰ ਪੇਟੀਐਮ ਦੀ ਵਰਤੋਂ ਕਰਦੇ ਸਨ। ਬਹੁਤੇ ਦੁਕਾਨਦਾਰ ਵੀ ਪੇਟੀਐਮ ਬਾਰਕੋਡ ਰਾਹੀਂ ਹੀ ਪੇਮੈਂਟ ਹਾਸਲ ਕਰਦੇ ਸਨ। ਪਰ ਕੁੱਝ ਨਿਯਮਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਕਾਰਨ ਐਨ ਪੀ ਸੀ ਆਈ ਨੇ ਹੁਕਮ ਜਾਰੀ ਕਰਕੇ ਪੇਟੀਐਮ ਦੀ ਸਰਵਿਸ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ। ਪੇਟੀਐਮ ਕੰਪਨੀ ਨੇ ਇਸ ਹੁਕਮ ਖਿਲਾਫ ਅਪੀਲ ਦਾਇਰ ਕੀਤੀ ਸੀ, ਪਰ ਅਜੇ ਤੱਕ ਇਸ ਅਪੀਲ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਆਰ ਬੀ ਆਈ ਦ...