best platform for news and views

ਕੰਪਿਊਟਰ ਅਧਿਆਪਕਾਂ ਵੱਲੋਂ ਮੋਰਿੰਡਾ ਵਿਖੇ 31 ਅਕਤੂਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ

Please Click here for Share This News

ਚੰਡੀਗੜ੍ਹ:

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਹਨੀ ਗਰਗ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 31 ਅਕਤੂਬਰ ਨੂੰ ਪੂਰੇ ਪੰਜਾਬ ਭਰ ਵਿੱਚੋਂ ਹਜਾਰਾਂ ਦੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਸੀ.ਐਮ. ਸਿਟੀ ਮੋਰਿੰਡਾਂ ਵਿਖੇ ਰੈਲੀ ਕਰਨਗੇ ਅਤੇ ਸੀ.ਐਮ ਹਾਊਸ ਦਾ ਘਿਰਾਉ ਕਰਨਗੇ ਅਤੇ ਇਸੇ ਦਿਨ ਸ਼ਾਮ ਨੂੰ ਮੋਰਿੰਡਾਂ ਵਿਖੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਪੱਕਾ ਧਰਨਾ ਮੰਗਾਂ ਦੇ ਹੱਲ ਤੱਕ ਜ਼ਾਰੀ ਰਹੇਗਾ। ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿੱਚ ਮਰਜਿੰਗ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵਲੋਂ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋ ਦਿਨ ਕੰਪਿਊਟਰ ਅਧਿਆਪਕਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ । ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ ਉਹਨਾਂ ਤੇ ਲਾਗੂ ਨਹੀਂ ਕੀਤੇ ਜਾ ਰਹੇ। ਯੂਨੀਅਨ ਆਗੂਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ ਮੁਤਾਬਿਕ ਮਿਲਣ ਵਾਲੀਆਂ ਸਹੂਲਤਾਂ ਜਿਵੇ ਇੰਟਰਮ ਰਿਲੀਫ, ਏ.ਸੀ.ਪੀ,ਲੀਵ ਇੰਨਕੈਸ਼ਮੈਂਟ, ਮੈਡੀਕਲ ਛੁੱਟੀਆਂ, ਸੀ.ਪੀ.ਐਫ ਆਦਿ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।ਇੱਥੇ ਇਹ ਵੀ ਜ਼ਿਕਰ ਕਰਨਾ ਜਰੂਰੀ ਹੈ ਕਿ ਪਿਛਲੇ ਸਾਲਾਂ ਦੌਰਾਨ 70 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੇ ਪਰਿਵਾਰ ਰੁਲਣ ਲਈ ਮਜ਼ਬੂਰ ਹੋ ਰਹੇ ਹਨ। ਇਹਨਾਂ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤ ਪਰਿਵਾਰਾਂ ਨੂੰ ਨਾ ਕੋਈ ਵਿੱਤੀ ਲਾਭ ਅਤੇ ਨਾ ਹੀ ਤਰਸ ਦੇ ਅਧਾਰ ਤੇ ਸਰਕਾਰੀ ਨੌਕਰੀ ਦਿੱਤੀ ਗਈ । ਪਿਛਲੇ 4 ਸਾਲਾਂ ਵਿੱਚ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਹੱਲ ਕਰਨ ਦੀ ਬਜਾਏ ਲਾਰੇ ਲੱਪੇ ਹੀ ਮਿਲੇ ਹਨ। ਇਸੇ ਲੜੀ ਤਹਿਤ ਮਿਤੀ 12 ਅਕਤੂਬਰ ਅਤੇ ਮਿਤੀ 18 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਨਾਲ ਵੀ 2 ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਮਿਤੀ 18 ਅਕਤੂਬਰ ਨੂੰ ਚੀਫ ਸੈਕਟਰੀ ਟੂ ਸੀ.ਐਮ ਨਾਲ ਹੋਈ ਮੀਟੰਗ ਵਿਚ ਉਹਨਾਂ ਨੇ ਮੰਨਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਉਹਨਾਂ ਤੇ ਨਿਯੁਕਤੀ ਪੱਤਰ ਵਿਚ ਲਿਖੀਆਂ ਸ਼ਰਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਣਾ ਬਣਦਾ ਹੈ ਪਰੰਤੂ ਉਹਨਾਂ ਦੇ ਇਸ ਵਿਸ਼ਵਾਸ਼ ਦਿਵਾਉਣ  ਤੋਂ ਬਾਅਦ ਵੀ ਪੰਜਾਬ ਸਰਕਾਰ ਮੰਗਾਂ ਨਹੀਂ ਮੰਨ ਰਹੀ ਹੈ, ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਜਿਸਦੇ ਰੋਸ ਵਜੋਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਸੂਬਾ ਸਰਕਾਰ ਦੇ ਅੜੀਅਲ ਰੱਵੀਏ ਅਤੇ ਅਫਸਰਸ਼ਾਹੀ ਦੇ ਇਸ ਵਤੀਰੇ ਤੋਂ ਤੰਗ ਆ ਕੇ ਮੱੁਖ ਮੰਤਰੀ ਦੇ ਸ਼ਹਿਰ ਮੋਰਿੰਡਾਂ ਵਿਖੇ ਸੂਬਾ ਪੱਧਰੀ ਰੌਸ ਰੈਲੀ ਅਤੇ ਪੱਕਾ ਧਰਨਾਂ ਲਾਉਣ ਦਾ ਫੈਸਲਾ ਕੀਤਾ ਗਿਆ।

ਹਨੀ ਗਰਗ
ਜਿਲ੍ਹਾ ਪ੍ਰਧਾਨ
ਜਿਲ੍ਹਾ ਪਟਿਆਲਾ
9854300777

Please Click here for Share This News

Leave a Reply

Your email address will not be published. Required fields are marked *