best platform for news and views

7000 ਕੰਪਿਊਟਰ ਅਧਿਆਪਕਾਂ ਵੱਲੋਂ ਚੰਡੀਗੜ੍ਹ ਵਿਖੇ 25 ਨਵੰਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ

Please Click here for Share This News

ਚੰਡੀਗੜ੍ਹ : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਪਟਿਆਲਾ ਜਿਲ੍ਹਾ ਪ੍ਰਧਾਨ ਹਨੀ ਗਰਗ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 25 ਨਵੰਬਰ ਨੂੰ ਪੂਰੇ ਪੰਜਾਬ ਭਰ ਵਿੱਚੋਂ ਹਜਾਰਾਂ ਦੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਚੰਡੀਗੜ੍ਹ ਵਿਖੇ ਰੈਲੀ ਕਰਨਗੇ ਅਤੇ ਸੀ.ਐਮ ਹਾਊਸ ਦਾ ਘਿਰਾਉ ਕਰਨਗੇ । ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿੱਚ ਮਰਜਿੰਗ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵਲੋਂ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋ ਦਿਨ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ ਉਹਨਾਂ ਤੇ ਲਾਗੂ ਨਹੀਂ ਕੀਤੇ ਜਾ ਰਹੇ। ਯੂਨੀਅਨ ਆਗੂਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ ਮੁਤਾਬਿਕ ਮਿਲਣ ਵਾਲੀਆਂ · ਸਹੂਲਤਾਂ ਜਿਵੇ ਇੰਟਰਮ ਰਿਲੀਫ, ਏ.ਸੀ.ਪੀ,ਲੀਵ ਇੰਨਕੈਸ਼ਮੈਂਟ, ਮੈਡੀਕਲ ਛੁੱਟੀਆਂ, ਸੀ.ਪੀ.ਐਫ ਆਦਿ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।ਇੱਥੇ ਇਹ ਵੀ ਜ਼ਿਕਰ ਕਰਨਾ ਜਰੂਰੀ ਹੈ ਕਿ ਪਿਛਲੇ ਸਾਲਾਂ ਦੌਰਾਨ 70 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੇ ਪਰਿਵਾਰ ਰੁਲਣ ਲਈ ਮਜ਼ਬੂਰ ਹੋ ਰਹੇ ਹਨ। ਇਹਨਾਂ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤ ਪਰਿਵਾਰਾਂ ਨੂੰ ਨਾ ਕੋਈ ਵਿੱਤੀ ਲਾਭ ਅਤੇ ਨਾ ਹੀ ਤਰਸ ਦੇ ਅਧਾਰ ਤੇ ਸਰਕਾਰੀ ਨੌਕਰੀ ਦਿੱਤੀ ਗਈ । ਪਿਛਲੇ 4 ਸਾਲਾਂ ਵਿੱਚ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਹੱਲ ਕਰਨ ਦੀ ਬਜਾਏ ਲਾਰੇ ਲੱਪੇ ਹੀ ਮਿਲੇ ਹਨ। ਇਸੇ ਲੜੀ ਤਹਿਤ ਮਿਤੀ 12 ਅਕਤੂਬਰ, ਮਿਤੀ 18 ਅਕਤੂਬਰ, 17 ਨਵੰਬਰ ਨੂੰ ਨਵੇਂ ਸਿੱਖਿਆ ਮੰਤਰੀ ਨਾਲ ਵੀ 3 ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਮਿਤੀ 18 ਅਕਤੂਬਰ ਅਤੇ 12 ਨਵੰਬਰ ਨੂੰ ਚੀਫ ਸੈਕਟਰੀ ਟੂ ਸੀ.ਐਮ ਨਾਲ ਹੋਈਆਂ ਮੀਟਿੰਗਾਂ ਵਿਚ ਉਹਨਾਂ ਨੇ ਮੰਨਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਉਹਨਾਂ ਤੇ ਨਿਯੁਕਤੀ ਪੱਤਰ ਵਿਚ ਲਿਖੀਆਂ ਸ਼ਰਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਣਾ ਬਣਦਾ ਹੈ ਪਰੰਤੂ ਉਹਨਾਂ ਦੇ ਇਸ ਵਿਸ਼ਵਾਸ਼ ਦਿਵਾਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਮੰਗਾਂ ਨਹੀਂ ਮੰਨ ਰਹੀ ਹੈ । ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਜਿਸਦੇ ਰੋਸ ਵਜੋਂ ਕੰਪਿਊਟਰ ਅਧਿਆਪਕ ਯੂਨੀਅਨ, ਪੰਜਾਬ ਵਲੋਂ ਸੂਬਾ ਸਰਕਾਰ ਦੇ ਅੜੀਅਲ ਰੱਵੀਏ ਤੋਂ ਤੰਗ ਆ ਕੇ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ।

Please Click here for Share This News

Leave a Reply

Your email address will not be published. Required fields are marked *