best platform for news and views

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਤਿੰਲ ਸਾਲਾਂ ਬਾਅਦ ਮੁੜ ਖੁੱਲ੍ਹੀਆਂ ਕੰਟੀਨ ਸੇਵਾਵਾਂ

Please Click here for Share This News

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿੱਚ ਕਰੋਨਾ ਕਾਰਨ ਬੰਦ ਹੋਈਆਂ ਕੰਟੀਨ ਸੇਵਾਵਾਂ ਅੱਜ ਤਿੰਨ ਸਾਲਾਂ ਬਾਅਦ ਮੁੜ ਚਾਲੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਸੁਪਰਡੈਂਟ ਡਾ: ਸ਼ਿਲੇਖ ਮਿੱਤਲ ਨੇ ਦੱਸਿਆ ਕਿ ਕੋਵਿਡ ਦੀ ਮਹਾਂਮਾਰੀ ਕਾਰਨ ਕਾਰਨ ਹਸਪਤਾਲ ਵਿੱਚ ਕੰਟੀਨ ਸੇਵਾਵਾਂ ਨੂੰ ਬੰਦ ਕਰਨਾ ਪਿਆ ਸੀ, ਭਾਵੇਂ ਇਸ ਕਾਰਨ ਮਰੀਜ਼ਾਂ ਦੇ ਰਿਸ਼ਤੇਦਾਰਾਂ, ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਆਉਣ ਵਾਲਿਆਂ,ਐਮਬੀਬੀਐਸ, ਪੋਸਟ ਗ੍ਰੈਜੂਏਸ਼ਨ, ਨਰਸਿੰਗ ਦੇ ਵਿਦਿਆਰਥੀਆਂ ਅਤੇ ਹਸਪਤਾਲ ਦੇ ਸਟਾਫ਼ ਨੂੰ ਬਹੁਤ ਭਾਰੀ  ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ, ਪਰ ਕੋਵਿਡ ਦੀਆਂ ਹਿਦਾਇਤਾਂ ਕਾਰਨ ਅਜਿਹਾ ਕਰਨਾ ਜ਼ਰੂਰੀ ਵੀ ਸੀ। ਉਨ੍ਹਾਂ ਦੱਸਿਆ ਕਿ ਅੱਜ ਕੰਟੀਨ ਸੇਵਾਵਾਂ ਮੁੜ ਸੁਰੂ ਹੋਣ ਨਾਲ ਸਭ ਨੂੰ ਉਹੀ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਮੌਕੇ ਮਰੀਜਾਂ ਦੀ ਦੇਖਭਾਲ ਕਰਨ ਵਾਲਿਆਂ ਨੇ ਵੀ ਹਸਪਤਾਲ ਪ੍ਰਸਾਸਨ ਦੇ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਕੰਟੀਨ ਖੁਲ੍ਹਣ ਨਾਲ ਉਨ੍ਹਾਂ ਦਾ ਹਸਪਤਾਲ ਵਿੱਚ ਰਹਿਣਾ, ਖਾਣਾ-ਪੀਣਾ ਹੋਰ ਵੀ ਸੌਖਾ ਹੋ ਜਾਵੇਗਾ। ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਨਿਰਮਲ ਓਸੇਪਸਨ ਨੇ ਦੱਸਿਆ ਕਿ ਇਹ ਕੰਟੀਨ ਮਰੀਜ਼ਾਂ,ਉਨ੍ਹਾਂ ਦੀ ਦੇਖਭਾਲ ਕਰਨ ਵਾਲੇ ਅਤੇ ਹਸਪਤਾਲ ਦੇ ਸਟਾਫ ਅਤੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ।

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੇ ਪ੍ਰਿੰਸੀਪਲ ਡਾ: ਸੰਜੇ ਗੁਪਤਾ ਨੇ ਕਿਹਾ ਕਿ ਇਹ ਹਸਪਤਾਲ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਨਾ ਸਿਰਫ਼ ਮਰੀਜਾਂ ਬਲਕਿ ਉਨ੍ਹਾਂ ਦੀ ਦੇਖਭਾਲ ਕਰਨ ਵਾਲਿਆਂ ਦੀਆਂ ਜ਼ਰੂਰਤਾਂ ਦਾ ਵੀ ਪੂਰਾ ਖਿਆਲ ਰੱਖੇ, ਸੋ ਅੱਜ ਕੰਟੀਨ ਖੋਲ੍ਹਣ ਦੇ ਫੈਸਲੇ ਦਾ ਸਭ ਪਸਿਓ ਸਵਾਗਤ ਹੋ ਰਿਹਾ ਹੈ।

Please Click here for Share This News

Leave a Reply

Your email address will not be published.