ਬਰੈਂਪਟਨ : ਨਛੱਤਰ ਸਿੰਘ ਮਾਨ ਕੈਨੇਡਾ ਵਾਲਿਆਂ ਦੇ ਮਾਤਾ ਜੀ ਸ੍ਰੀਮਤੀ ਹਰਦੇਵ ਕੌਰ ਜੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸਾਹਿਬ ਡਿਕਸੀ ਰੋਡ, ਮਿਸੀਸਾਗਾ ਵਿਖੇ ਪਾਇਆ ਗਿਆ। ਇਸ ਮੌਕੇ ਟੋਰਾਂਟੋ ਇਲਾਕੇ ਦੀਆਂ ਵੱਖ ਵੱਖ ਖੇਤਰਾਂ ਦੀਆਂ ਪ੍ਰਸਿੱਧ ਸਖਸ਼ੀਅਤਾਂ ਨੇ ਭਾਗ ਲਿਆ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।
ਮਾਤਾ ਹਰਦੇਵ ਕੌਰ ਜੀ 7 ਅਕਤੂਬਰ ਨੂੰ ਸ਼ਾਮ ਵੇਲੇ ਸਾਨੂੰ ਸਦੀਵੀ ਵਿਛੋੜਾ ਦੇ ਗਏ ਸਨ। ਇਸ ਤੋਂ ਬਾਅਦ ਦੂਰ ਦੂਰ ਬੈਠੇ ਰਿਸ਼ਤੇਦਾਰਾਂ ਦੇ ਪਹੁੰਚਣ ‘ਤੇ 11 ਅਕਤੂਬਰ ਨੂੰ ਮਾਤਾ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖ ਮਾਤਾ ਜੀ ਦੀ ਅੰਤਿਮ ਅਰਦਾਸ ਕੀਤੀ ਗਈ ਅਤੇ ਸ਼ਰਧਾਂਜਲੀ ਸਮਾਗਮ ਵੀ ਕੀਤਾ ਗਿਆ।