
ਪੰਜਾਬ ਦੇ ਵਿਕਾਸ ‘ਚ ਉਦਯੋਗਪਤੀਆਂ ਦਾ ਵੱਡਾ ਯੋਗਦਾਨ : ਭਗਵੰਤ ਮਾਨ
ਲੁਧਿਆਣਾ, 17 ਮਾਰਚ : ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਵੱਡੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਸੀ.ਸੀ.ਯੂ. ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਉਣ ਵਾਲੇ ਹਰ ਮੁੱਦੇ ਨੂੰ ਸੂਬਾ ਸਰਕਾਰ ਵੱਲੋਂ ਹੱਲ ਕੀਤਾ ਜਾਂਦਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਅਧਿਕਾਰੀਆਂ ਵੱਲੋਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕੀਤਾ ਜਾ ਰਿਹਾ ਹੈ।ਸੀ.ਆਈ.ਆਈ. ਪੰਜਾਬ ਤੋਂ ਅਮਿਤ ਥਾਪਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਸਰਗਰਮੀ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਦਾ ਪੂਰਾ ਅਮਲਾ, ਜਿਸ ਵਿੱਚ ਸੀਨੀਅਰ ਮੰਤ...