Tuesday, March 18Malwa News
Shadow

Tag: harpal cheema

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

Breaking News
ਚੰਡੀਗੜ੍ਹ, 28 ਅਕਤੂਬਰ : ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਕੈਬਨਿਟ ਸਬ-ਕਮੇਟੀ ਨੇ ਮਿਡ-ਡੇ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ ਤੋਂ ਵਧਾ ਕੇ 2000 ਰੁਪਏ ਕਰਨ ਦੀ ਸਿਫਾਰਿਸ਼ ਕਰਦਿਆਂ ਕੇਂਦਰ ਸਰਕਾਰ ਨੂੰ ਇੱਕ ਅਰਧ-ਸਰਕਾਰੀ ਪੱਤਰ ਵੀ ਲਿਖਿਆ ਹੈ। ਮਿਡ-ਡੇ-ਮੀਲ ਕੁੱਕਜ਼ ਯੂਨੀਅਨ ਪੰਜਾਬ (ਬੀ.ਐੱਮ.ਐੱਸ.) ਨਾਲ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕੇਨਰਾ ਬੈਂਕ ਵਿੱਚ ਜ਼ੀਰੋ ਬੈਲੇਂਸ ਖਾਤਾ ਖੋਲ੍ਹਣ ਵਾਲੇ ਸਾਰੇ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਨੂੰ ਇਸ ਬੀਮਾ ਯੋਜਨਾ ਅਧੀਨ ਲਿਆਂਦਾ ਜਾਵੇਗਾ। ਇਸ ਯੋਜਨਾ ਵਿੱਚ ਦੁਰਘਟਨਾ ਵਿੱਚ ਮੌਤ ਦੇ ਮਾਮਲੇ ਵਿੱਚ 16 ਲੱਖ ਰੁਪਏ, ਕੁਦਰਤੀ ਮੌਤ ਦੇ ਮਾਮਲੇ ਵਿੱਚ 1 ਲੱਖ ਰੁਪਏ ਅਤੇ ਇੱਕ ਦੁਰਘਟਨਾ ਵਿੱਚ ਜੀਵਨ...
ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ। ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤ ਵਿੱਚ ਕਾਂਗਰਸ ਪਾਰਟੀ ਨੂੰ ਚਾਹੀਦਾ ਤਾਂ ਇਹ ਸੀ ਕਿ ਇਹ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਦੀ ਅਤੇ 4 ਮਾਰਚ ਨੂੰ ਇਸ ਭਾਸ਼ਣ ਤੇ ਹੋਣ ਵਾਲੀ ਬਹਿਸ ਦੌਰਾਨ ਸਰਕ...