Sunday, March 23Malwa News
Shadow

Tag: latest news

ਵਾਹਨ ਫਿਟਨੈਸ ਪਾਸਿੰਗ ਦੀਆਂ ਬੇਨਿਯਮੀਆਂ ਖਿਲਾਫ ਮੁਹਿੰਮ

ਵਾਹਨ ਫਿਟਨੈਸ ਪਾਸਿੰਗ ਦੀਆਂ ਬੇਨਿਯਮੀਆਂ ਖਿਲਾਫ ਮੁਹਿੰਮ

Hot News
ਚੰਡੀਗੜ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ ਜਾ ਕੇ ਅਚਨਚੇਤ ਨਿਰੀਖਣ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮੌਕੇ ‘ਤੇ ਜਾ ਕੇ, ਫਿਟਨੈਸ ਪਾਸਿੰਗ ਸੈਂਟਰ ਦੀ ਅਚਨਚੇਤ ਜਾਂਚ ਕਰਨ ਦਾ ਉਦੇਸ਼ ਮੋਟਰ ਵਾਹਨ ਇੰਸਪੈਕਟਰਾਂ ਅਤੇ ਹੋਰ ਅਧਿਕਾਰੀਆਂ ਲਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਸੀ।ਉਨਾਂ ਅੱਗੇ ਖੁਲਾਸਾ ਕੀਤਾ ਕਿ ਕਾਰਵਾਈ ਦੌਰਾਨ, ਟੀਮ ਨੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਫਿਟਨੈਸ ਪਾਸਿੰਗ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕੀਤੀ। ਹੋਰ ਜਾਂਚ ਲਈ ਕੁਝ ਵਾਹਨਾਂ ਦੇ ਵਾਹਨ ਰਿਕਾਰਡ ਵੀ ਜਬਤ ਕੀਤੇ ਗਏ ਸਨ। ਇਕੱਤਰ ਕੀਤੇ ਡੇਟਾ ਦੇ ਡੂੰਘਾਈ ਨਾਲ ਵਿਸ਼ਲੇਸਣ ਤੋਂ ਬਾਅਦ ਇੱਕ ਵਿਸਤਿ੍ਰਤ ਰਿਪੋਰਟ ਤਿਆਰ ਕੀਤੀ ਜਾਵੇਗੀ। ਇਹ ਅਚਨਚੇਤ ਨਿਰੀਖਣ ਸੜਕ ਸੁਰੱਖਿਆ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੁਆਰਾ ਸੜਕ ਯੋਗਤਾ ਸਰਟੀਫਿਕੇਟ ਜਾਰੀ ਕਰਨ...
ਵਿਜੀਲੈਂਸ ਨੇ ਵਿੱਢੀ ਭੋਜਨ ਸੁਰੱਖਿਆ ਮੁਹਿੰਮ

ਵਿਜੀਲੈਂਸ ਨੇ ਵਿੱਢੀ ਭੋਜਨ ਸੁਰੱਖਿਆ ਮੁਹਿੰਮ

Breaking News
ਚੰਡੀਗੜ, 22 ਮਾਰਚ: ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਪੇਸ਼ਕਦਮੀ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ, ਮੋਹਾਲੀ ਜਿਲੇ ਦੇ ਖਰੜ ਖੇਤਰ ਵਿੱਚ ਇੱਕ ਸਾਂਝੀ ਨਿਰੀਖਣ ਅਤੇ ਨਿਗਰਾਨੀ ਮੁਹਿੰਮ ਸੁਰੂ ਕੀਤੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਜਿਲਾ ਸਿਹਤ ਅਧਿਕਾਰੀ, ਮੋਹਾਲੀ ਦੀ ਨਿਗਰਾਨੀ ਹੇਠ ਬਿਊਰੋ ਯੂਨਿਟ ਮੋਹਾਲੀ ਅਤੇ ਫੂਡ ਸੇਫਟੀ ਵਿੰਗ ਮੋਹਾਲੀ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ, ਜਿਸਦਾ ਉਦੇਸ਼ ਭੋਜਨ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਸੀ।ਅਚਨਚੇਤ ਨਿਰੀਖਣ ਦੌਰਾਨ, ਸਾਂਝੀ ਟੀਮ ਨੇ ਖਰੜ ਵਿੱਚ ਭੋਜਨ ਬਣਾਉਣ ਵਾਲੀਆਂ ਇਕਾਈਆਂ, ਭੋਜਨ ਵਿਕਰੇਤਾ ਸਟਾਲਾਂ, ਰੈਸਟੋਰੈਂਟਾਂ ਅਤੇ ਹੋਟਲਾਂ ਦਾ ਦੌਰਾ ਕੀਤਾ। ਕੁੱਲ ਪੰਜ ਥਾਵਾਂ ਦਾ ਨਿਰੀਖਣ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਸਫ਼ਾਈ ਦੇ ਮਿਆਰ ਵਿੱਚ ਕੁਤਾਹੀ ਦੇ ਚਲਦਿਆਂ ਇੱਕ ਚਲਾਨ ਜਾਰੀ ਕੀਤਾ ਗਿਆ ਅਤੇ ਖਾਧ ਪਦਾਰਥਾਂ ਦੇ ਪੰਜ ਨਮੂਨੇ ਵੀ ਲਏ ਗਏ। ਉਨਾਂ ਅੱਗੇ ਕਿਹਾ ਕਿ ਇਨਾਂ ਨਮੂਨਿਆਂ ਨੂੰ ਵਿਸਤਿ੍ਰ...
ਸੰਸਦੀ ਹਲਕਿਆਂ ਦੀ ਗੈਰਵਾਜਬ ਹੱਦਬੰਦੀ ਕੇਂਦਰ ਦਾ ਧੱਕਾ : ਭਗਵੰਤ ਮਾਨ

ਸੰਸਦੀ ਹਲਕਿਆਂ ਦੀ ਗੈਰਵਾਜਬ ਹੱਦਬੰਦੀ ਕੇਂਦਰ ਦਾ ਧੱਕਾ : ਭਗਵੰਤ ਮਾਨ

Breaking News
ਚੇਨਈ, 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੀ ਆਵਾਜ਼ ਦਬਾਉਣ ਲਈ ਸੰਸਦੀ ਹਲਕਿਆਂ ਦੀ ਕੀਤੀ ਜਾ ਰਹੀ ਗੈਰ-ਵਾਜਬ, ਨੁਕਸਦੇਹ ਅਤੇ ਗੈਰ-ਜਮਹੂਰੀ ਹੱਦਬੰਦੀ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਕਰਵਾਈ ਗਈ ਕਾਨਫਰੰਸ ਵਿੱਚ ਸ਼ਮੂਲੀਅਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਭਾਜਪਾ ਵੱਲੋਂ ਉਨ੍ਹਾਂ ਸੂਬਿਆਂ ਵਿੱਚ ਸੀਟਾਂ ਨੂੰ ਘਟਾਉਣਾ, ਜਿੱਥੇ ਉਹ ਜਿੱਤ ਨਹੀਂ ਸਕਦੇ, ਦਾ ਇਹ ਸ਼ਰਮਨਾਕ ਕੰਮ ਗੈਰ- ਜਮਹੂਰੀ ਹੈ ਅਤੇ ਅਸੀਂ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਭਗਵਾ ਪਾਰਟੀ ਦੇ ਨਾਪਾਕ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ।"ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਮਨਮਾਨੀ ਵਾਲੇ ਕਦਮ ਦਾ ਉਦੇਸ਼ ਸਿਰਫ਼ ਉਨ੍ਹਾਂ ਸੂਬਿਆਂ ਵਿੱਚ ਸੀਟਾਂ ਨੂੰ ਘਟਾ ਕੇ ਵਿਰੋਧੀ ਪਾਰਟੀਆਂ ਨੂੰ ਖਤਮ ਕਰਨ ਦਾ ਹੈ, ਜਿੱਥੇ ਭਾਜਪਾ ਜਿੱਤ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਜਪਾ ਉਸ ਹਿੰਦੀ ਪੱਟੀ ਵਿੱਚ ਸੀਟਾਂ ਵਧਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਜਿ...
ਵਿੱਤ ਮੰਤਰੀ ਤੇ ਸੂਚਨਾ ਮੰਤਰੀ ਵਲੋਂ ਅਧੁਨਿਕ ਪ੍ਰੈਸ ਲੌਂਜ ਦਾ ਉਦਘਾਟਨ

ਵਿੱਤ ਮੰਤਰੀ ਤੇ ਸੂਚਨਾ ਮੰਤਰੀ ਵਲੋਂ ਅਧੁਨਿਕ ਪ੍ਰੈਸ ਲੌਂਜ ਦਾ ਉਦਘਾਟਨ

Punjab Development
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਯਤਨਾਂ ਸਦਕਾ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਦੂਜੀ ਮੰਜ਼ਿਲ 'ਤੇ ਬਣੇ ਇਸ ਪ੍ਰੈੱਸ ਲੌਂਜ ਦਾ ਦੋ ਦਹਾਕਿਆਂ ਬਾਅਦ ਨਵੀਨੀਕਰਨ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਐਡਮਿਨ) ਸੰਦੀਪ ਸਿੰਘ ਗਾੜ੍ਹਾ, ਜਾਇੰਟ ਡਾਇਰੈਕਟਰ (ਪ੍ਰੈੱਸ) ਹਰਜੀਤ ਸਿੰਘ ਗਰੇਵਾਲ, ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਪ੍ਰਧਾਨ ਅਸ਼ਵਨੀ ਚਾਵਲਾ, ਉਪ ਪ੍ਰਧਾਨ ਅਮਿਤ ਪਾਂਡੇ, ਸਕੱਤਰ ਦੀਪਕ ਸ਼ਰਮਾ ਅਤੇ ਹੋਰ ਸੀਨੀਅਰ ਪੱਤਰਕਾਰ ਵੀ ਮੌਜੂਦ ਸਨ।ਇਹ ਪ੍ਰੈੱਸ ਲੌਂਜ...
ਤਸਕਰਾਂ ਦੀਆਂ ਗੈਰਕਾਨੂੰਨੀ ਉਸਾਰੀਆਂ ‘ਤੇ ਚੱਲਿਆ ਬੁਲਡੋਜ਼ਰ

ਤਸਕਰਾਂ ਦੀਆਂ ਗੈਰਕਾਨੂੰਨੀ ਉਸਾਰੀਆਂ ‘ਤੇ ਚੱਲਿਆ ਬੁਲਡੋਜ਼ਰ

Hot News
ਜਲੰਧਰ, 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ ਢਾਹ ਦਿੱਤਾ ਗਿਆ, ਜੋ ਕਿ ਕਬਜ਼ੇ ਦੇ ਚੱਲਦਿਆਂ ਬਣਾਈ ਜਾ ਰਹੀ ਸੀ। ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਗੈਰ-ਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕਥਿਤ ਤੌਰ ’ਤੇ ਡਰੱਗ ਮਨੀ ਨਾਲ ਸਰਕਾਰੀ ਜ਼ਮੀਨ 'ਤੇ ਉਸਾਰੇ ਕਬਜ਼ੇ ਵਾਲੇ ਢਾਂਚੇ ਨੂੰ ਭਾਰਗਵ ਕੈਂਪ ਇਲਾਕੇ ਵਿੱਚ ਢਾਹਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਮੈਡਮ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਨੂੰ ਬਦਨਾਮ ਨਸ਼ਾ ਤਸਕਰਾਂ ਵਰਿੰਦਰ ਉਰਫ਼ ਮੌਲਾ, ਜਤਿੰਦਰ ਉਰਫ਼ ਜਿੰਦਰ ਅਤੇ ਰੋਹਿਤ ਕੁਮਾਰ ਉਰਫ਼ ਕਾਕਾ ਤਿੰਨੇ ਭਰਾਵਾਂ ਵੱਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਤਿੰਨੇ ਭਰਾ ਮੌਜੂਦਾ ਸਮੇਂ ਜੇਲ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਇਹ ਜਾਇਦਾਦ ਕਥਿਤ ਤੌਰ ’ਤੇ ਨਸ਼ਿਆਂ ਦੇ ਨਾਜਾਇਜ਼ ਧੰਦੇ ਤੋਂ ...
ਮਨੀਸ਼ ਸ਼ਿਸ਼ੋਦੀਆ ਬਣੇ ਪੰਜਾਬ ਮਾਮਲਿਆਂ ਦੇ ਇੰਚਾਰਜ

ਮਨੀਸ਼ ਸ਼ਿਸ਼ੋਦੀਆ ਬਣੇ ਪੰਜਾਬ ਮਾਮਲਿਆਂ ਦੇ ਇੰਚਾਰਜ

Breaking News
ਨਵੀਂ ਦਿੱਲੀ, 21 ਮਾਰਚ : ਆਮ ਆਦਮੀ ਪਾਰਟੀ ਨੇ ਵੱਡਾ ਫੈਸਲਾ ਲੈਂਦਿਆਂ ਦਿੱਲੀ ਅਤੇ ਪੰਜਾਬ ਸਮੇਤ ਛੇ ਰਾਜਾਂ ਵਿੱਚ ਆਪਣੇ ਸੰਗਠਨ ਵਿੱਚ ਵੱਡੇ ਬਦਲਾਅ ਕੀਤੇ ਹਨ। ਸ਼ੁੱਕਰਵਾਰ ਨੂੰ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ 'ਚ ਹੋਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਬੈਠਕ 'ਚ ਇਨ੍ਹਾਂ ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤਹਿਤ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ, ਰਾਸ਼ਟਰੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦਾ ਇੰਚਾਰਜ, ਗੋਪਾਲ ਰਾਏ ਨੂੰ ਗੁਜਰਾਤ ਦਾ ਇੰਚਾਰਜ ਅਤੇ ਪੰਕਜ ਗੁਪਤਾ ਨੂੰ ਗੋਆ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਰਾਜਾਂ ਵਿੱਚ ਨਵੇਂ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਡਾ. ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦੇ ਵਿਸ਼ੇਸ਼ ਇੰਚਾਰਜ ਦਾ ਵਾਧੂ ਚਾਰਜ ਮਿਲਿਆ ਹੈ। ਉਹ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਵੀ ਬਣੇ ਰਹਿਣਗੇ। ਇਸ ਤੋਂ ਇਲਾਵਾ ਸੀਨੀਅਰ ਨੇਤਾ ਸੌਰਭ ਭਾਰਦਵਾਜ ਨੂੰ ਦਿੱਲੀ ਦਾ ਪ੍ਰਧਾਨ ਅਤੇ ਮਹਿਰਾਜ ਮਲਿਕ ਨੂੰ ਜੰਮੂ-ਕਸ਼ਮੀਰ ਦਾ ਪ੍ਰਧਾਨ ਬਣਾਇਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਸਾਰਿਆ...
ਮਖੂ ਓਵਰਬਰਿੱਜ ਦਾ ਕੰਮ ਹੋਵੇਗਾ ਇਕ ਮਹੀਨੇ ‘ਚ ਸ਼ੁਰੂ : ਈ.ਟੀ.ਓ.

ਮਖੂ ਓਵਰਬਰਿੱਜ ਦਾ ਕੰਮ ਹੋਵੇਗਾ ਇਕ ਮਹੀਨੇ ‘ਚ ਸ਼ੁਰੂ : ਈ.ਟੀ.ਓ.

Punjab Politics
ਚੰਡੀਗੜ੍ਹ, 21 ਮਾਰਚ: ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ ਓਵਰ ਬ੍ਰਿਜ ਬਨਾਉਣ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਉ. ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਹਲਕਾ ਜੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਦਿੱਤੀ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਕਾਰਜ ਲਈ ਲੋੜੀਂਦੀ ਜ਼ਮੀਨ ਹਾਸਲ ਕਰ ਲਈ ਗਈ ਹੈ ਅਤੇ ਨਿਰਮਾਣ ਕਾਰਜ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗਾ।ਇਸੇ ਤਰ੍ਹਾਂ ਲੋਕ ਨਿਰਮਾਣ ਮੰਤਰੀ ਨੇ ਡਾਕਟਰ ਇੰਦਰਬੀਰ ਸਿੰਘ ਨਿੱਝਰ ਵਲੋਂ ਹਲਕਾ ਅੰਮ੍ਰਿਤਸਰ -ਦੱਖਣੀ ਅਧੀਨ ਚਾਟੀਵਿੰਡ ਨਹਿਰ ਤਰਨਤਾਰਨ ਰੋਡ ਫੋਰਥ ਲੈਗ ਬਣਾਉਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵਲੋਂ ਮਿਤੀ 05-01-2025 ਨੂੰ ਸੀ.ਆਰ.ਆਈ.ਐਫ. ਯੋਜਨਾ (2024-25) ਅਧੀਨ ਮੰਨਜ਼ੂਰੀ ਦਿੱਤੀ ਗਈ ਹੈ ਅਤੇ ਮਿਤੀ 10.03.2025 ਨੂੰ ਪ੍ਰਸ਼ਾਸ...
ਪੰਜਾਬ ਵਿਧਾਨ ਸਭਾ ‘ਚ ਹੋਈ ਸੰਕੇਤਕ ਭਾਸ਼ਾ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ‘ਚ ਹੋਈ ਸੰਕੇਤਕ ਭਾਸ਼ਾ ਦੀ ਸ਼ੁਰੂਆਤ

Punjab Development
ਚੰਡੀਗੜ੍ਹ, 21 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਅੱਜ ਤੋਂ ਸ਼ੁਰੂ ਹੋਈ 16ਵੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸਫਲਤਾਪੂਰਵਕ ਪ੍ਰਸਾਰਿਤ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਜ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਹਿਮ ਵਿਧਾਨਿਕ ਗਤੀਵਿਧੀਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸ਼ੁਰੂ ਕਰਨ ਨਾਲ ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਰਾਜਨੀਤਿਕ ਗੱਤੀਵਿਧੀਆਂ ਦਾ ਗਿਆਨ ਹੋਵੇ...
ਕਿਰਤ ਮਜਦੂਰਾਂ ਦੀਆਂ ਉਜਰਤਾਂ ‘ਚ ਕੀਤਾ ਜਾਵੇਗਾ ਵਾਧਾ : ਸੌਂਦ

ਕਿਰਤ ਮਜਦੂਰਾਂ ਦੀਆਂ ਉਜਰਤਾਂ ‘ਚ ਕੀਤਾ ਜਾਵੇਗਾ ਵਾਧਾ : ਸੌਂਦ

Breaking News
ਚੰਡੀਗੜ੍ਹ, 21 ਮਾਰਚ: ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਇਹ ਜਾਣਕਾਰੀ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ। ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ ਜਾਂ ਨਹੀਂ, ਦੇ ਜਵਾਬ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਇਸਦਾ ਹਾਂ ਪੱਖੀ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ। ਇੱਕ ਤਰੀਕਾ ਹੈ ਕਿ ਘੱਟੋ-ਘੱਟ ਉਜਰਤਾਂ ਦੀ ਵਿਵਸਥਾ ਉਪਭੋਗਤਾ ਕੀਮਤ ਇੰਡੈਕਸ (ਕੰਜਿਊਮਰ ਪ੍ਰਾਈਸ ਇੰਡੈਕਸ) ਵਿੱਚ ਹੋਏ ਵਾਧੇ ਅਨੁਸਾਰ ਸਾਲ ਵਿੱਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਤਾਬਕ ਆਖਰੀ ਵਾਧਾ 1 ਸਤੰਬਰ 2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 1 ਮਾਰਚ 2025 ਤੋਂ ਆਉਣ ਵਾਲੇ ਕੁਝ ਦਿਨਾਂ 'ਚ ਕਰ ਦਿੱਤਾ ਜਾਵੇਗਾ।ਸੌ...
ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਏਗੀ ਸਰਕਾਰ : ਗੋਇਲ

ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਏਗੀ ਸਰਕਾਰ : ਗੋਇਲ

Breaking News
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਘੱਟ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਜਲ ਭੱਤਾ (ਇੱਕ ਹਜ਼ਾਰ ਏਕੜ ਰਕਬੇ ਪਿੱਛੇ ਮਿਲਣ ਵਾਲਾ ਨਹਿਰੀ ਪਾਣੀ) 50 ਫ਼ੀਸਦੀ ਤੱਕ ਵਧਾ ਕੇ ਦੋ ਕਿਊਸਿਕ ਤੋਂ ਤਿੰਨ ਕਿਊਸਿਕ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿੱਥੇ ਵੱਧ ਮਾਤਰਾ ਵਿੱਚ ਧਰਤੀ ਹੇਠਲਾ ਪਾਣੀ ਕੱਢਿਆ ਜਾਂਦਾ ਹੈ, ਉਥੇ ਤਰਜੀਹੀ ਆਧਾਰ 'ਤੇ ਨਹਿਰੀ ਪਾਣੀ ਦਿੱਤਾ ਜਾਵੇ। ਧਰਮਕੋਟ ਤੋਂ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਉਨ੍ਹਾਂ ਦੇ ਹਲਕੇ ਵਿੱਚ ਨਹਿਰੀ ਪਾਣੀ ਪਹੁੰਚਾਉਣ ਅਤੇ ਖਾਲਾਂ ਬਣਾਉਣ ਸਬੰਧੀ ਵੇਰਵਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਜ਼ਿਲ੍ਹਿਆਂ ਵਿੱਚ ਜਲ ਭੱਤਾ 6 ਤੋਂ 8 ਕਿਊਸਿਕ ਹੈ ਜਦਕਿ ਸੰਗਰੂਰ, ਬਰਨਾਲਾ, ਪਟਿਆਲਾ ਅਤੇ ਮਾਨਸਾ ਜ...