
ਖੁਦਕਸ਼ੀ ਕਰਨ ਵਾਲੇ ਕਿਸਾਨਾਂ ਦੇ ਨਾਂ ‘ਤੇ ਗਲਤ ਚੈਕ ਕੱਟ ਕੇ ਜਖ਼ਮਾਂ ‘ਤੇ ਨਮਕ ਨਾ ਛਿੜਕੋ : ਮਜੀਠੀਆ
Malwa News Bureau
ਚੰਡੀਗੜ੍ਹ, 14 ਸਤੰਬਰ- ਸ਼੍ਰੌਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਆਖਿਆ ਹੈ ਕਿ ਉਹ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੇ ਗਲਤ ਚੈਕ ਦੇ ਕੇ ਉਹਨਾਂ ਦੇ ਜ਼ਖ਼ਮਾਂ ਉੱਤੇ ਨਮਕ ਨਾ ਛਿੜਕੇ। ਇਸ ਦੇ ਨਾਲ ਹੀ ਸਰਕਾਰ ਨੂੰ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਮੁਤਾਬਿਕ ਸਾਰੇ ਖੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਨੂੰ 10 ਲੱਖ ਦਾ ਮੁਆਵਜ਼ਾ ਅਤੇ ਪ੍ਰਤੀ ਪਰਿਵਾਰ ਇੱਕ ਸਰਕਾਰੀ ਨੌਕਰੀ ਦੇਣ ਲਈ ਆਖਿਆ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ, ਕਾਂਗਰਸ ਸਰਕਾਰ ਉਹਨਾਂ ਨੂੰ ਮੌਜੂਦਾ ਦਿੱਤਾ ਜਾਣਾ ਵਾਲਾ 5 ਲੱਖ ਰੁਪਏ ਦਾ ਮੁਆਵਜ਼ਾ ਵੀ ਨਹੀਂ ਦੇ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿਚ ਰਾਮਪੁਰਾ ਫੂਲ ਦੇ ਇੱਕ ਖੁਦਕੁਸ਼ੀ ਪੀੜਤ ਪਰਿਵਾਰ ਨੂੰ ਗਲਤ ਖਾਤਾ ਨੰਬਰ ਵਾਲਾ ਚੈਕ ਦੇ ਕੇ ਉਹਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਅਜਿਹੇ ਸੰਵੇਦਨਸ਼ੀਲ ਮਸਲੇ ਨੂੰ ਲੈ ਕੇ ਸਰਕਾਰ ਕਿੰਨੀ ਕੁ ਗੰਭੀਰ ਹੈ।
ਇਹ ਕਹ