ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਲੜਨਗੇ ਚੋਣਾ
ਚੰਡੀਗੜ੍ਹ : ਕਾਂਗਰਸ ਪਾਰਟੀ ਨੇ ਅੱਜ ਪੰਜਾਬ ਦੇ ਚਾਲ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਇਨ੍ਹਾਂ ਨਵੇਂ ਉਮੀਦਵਾਰਾਂ ਵਿਚ ਵੱਡੇ ਕਾਂਗਰਸੀ ਆਗੂਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਮੈਦਾਨ ਵਿਚ ਉਤਾਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਕਾਂਗਰਸ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਲੋਕ ਸਭਾ ਚੋਣਾ ਲਈ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਕਾਂਗਰਸ ਪਾਰਟੀ ਵਲੋਂ ਅੱਜ ਜਾਰੀ ਕੀਤੀ ਗਈ ਪੰਜਾਬ ਦੇ ਚਾਰ ਉਮੀਦਵਾਰਾਂ ਦੀ ਸੂਚੀ ਵਿਚ ਲੋਕ ਸਭਾ ਹਲਕਾ ਲੁਧਿਆਣਾ ਤੋਂ ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ। ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੁਰਦਾਸਪੁਰ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਅਤੇ ਵਿਜੇ ਇੰਦਰ ਸਿੰਗਲਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਆਗੂ ਕੁਲਬੀਰ ਸਿੰਘ ਜੀਰਾ ਨੂੰ ਉਮੀਦਵਾਰ ਬਣਾਇਆ ਗਿਆ।
http...