ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ
Chandigarh, March 4- Punjab Chief Minister Bhagwant Singh Mann on Monday slammed the opposition for ‘running away’ from the Governor address as they are not able to digest the path breaking initiatives taken by the state government for the holistic development of the state and prosperity of its people.
ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ।
ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਸੂਬੇ ਦੀ ਭੋਰਾ ਵੀ ਪ੍ਰਵਾਹ ਨਹੀਂ ਸਗੋਂ ਇਹ ਲੋਕ ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਣਥੱਕ ਯਤਨ ਕ...