Thursday, April 25Malwa News
Shadow

Tag: punjab election

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

Hot News
ਚੰਡੀਗੜ੍ਹ, 25 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ 'ਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਮਾਨ ਨੇ ਅਕਾਲੀ ਅਤੇ ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸਾਧਿਆ ਅਤੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ ਵੱਲੋਂ ਇਸ ਸੀਟ ਨੂੰ ਜਿੱਤਣ ਤੋਂ ਬਾਅਦ ਨਜ਼ਰਅੰਦਾਜ਼ ਕਰਨ 'ਤੇ ਵੀ ਅਫ਼ਸੋਸ ਜਤਾਇਆ। ਰੈਲੀ ਗਰਾਊਂਡ ਵਿੱਚ ਪਹੁੰਚਣ ਤੋਂ ਪਹਿਲਾਂ ਮਾਨ ਨੇ ਗੁਰਦਾਸਪੁਰ ਦੇ ਇਤਿਹਾਸਕ ਹਨੂੰਮਾਨ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਖੁਸ਼ਹਾਲੀ ਤੇ ਤਰੱਕੀ ਲਈ ਪ੍ਰਾਰਥਨਾ ਕੀਤੀ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਹ ਚੋਣ ਜਿੱਤਣ ਜਾਂ ਕਿਸੇ ਨੂੰ ਹਰਾਉਣ ਦੀ ਨਹੀਂ ਹੈ। ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੂੰ ਬਚਾਉਣ ਲਈ ਇਹ ਚੋਣ ਸਾਡੇ ਲਈ ਆਖ਼ਰੀ ਮੌਕਾ ਹੈ। ਇਹ ਚੋਣ ਸਾਡੇ ਲੋਕਤੰਤਰ ਨੂੰ ਬਚਾਉਣ ਦਾ ਇੱਕ ਮੌਕਾ ਹੈ, ਜੇਕਰ ਨਫ਼ਰਤ ਫੈਲਾਉਣ ਵਾਲੇ ਦੁਬਾਰਾ ਸੱਤਾ ਵਿੱਚ ਆਏ ਤਾਂ ਉਹ ਸਾਡੇ ਲੋਕਤੰਤਰ ਨੂੰ ਖ਼ਤਮ ਕਰ ਦੇਣਗੇ ਅਤੇ ਭਾਰਤ ਨੂੰ ਤਾਨਾਸ਼ਾਹੀ ਦੇਸ਼ ਬਣਾ ਦੇਣਗੇ, ਸਾਡੇ ਦੇਸ਼ ਵਿੱਚ ...
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

Braeking News
ਚੰਡੀਗੜ੍ਹ, 25 ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ  ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ  ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿ...
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

Global News, National News
ਆਦਮਪੁਰ (ਜਲੰਧਰ), 31 ਮਾਰਚ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।  ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ। ਇਸ ਮੌਕੇ ਸ਼ੇਰਗਿੱਲ ਨੇ ਦੱਸਿਆ ਕਿ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਉਡਾਣ ਸ਼ੁਰੂ ਹੋਣ ਨਾਲ ਅੱਜ ਦਾ ਦਿਨ ਇੱਕ ਇਤਿਹਾਸਕ ਦਿਨ ਹੋਣ ਦੇ ਨਾਲ-ਨਾਲ ਪੰਜਾਬ ਦੇ ਵਸਨੀਕਾਂ ਖਾਸ ਕਰਕੇ ਦੋਆਬਾ-ਜਲੰਧਰ ਅਤੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ। ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ&nb...