
ਚਾਰ ਹਫਤਿਆਂ ‘ਚ ਪੰਜਾਬ ਵਿਚੋਂ ਨਸ਼ੇ ਖਤਮ ਕਰੇਗੀ ਕਾਂਗਰਸ
ਕੁਲਵਿੰਦਰ ਦਿਓਲ
ਨਵੀਂ ਦਿੱਲੀ, 9 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਇਥੇ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਜਿਸ ’ਚ ਪਾਰਟੀ ਦੀ ਸਰਕਾਰ ਬਣਨ ’ਤੇ ਚਾਰ ਹਫ਼ਤਿਆਂ ਅੰਦਰ ਨਸ਼ੇ ਖ਼ਤਮ ਕਰਨ, ਖੇਤੀ ਕਰਜ਼ੇ ਮੁਆਫ਼ ਕਰਨ, ਮੁਫ਼ਤ ਬਿਜਲੀ ਦੇਣ, ਦਰਿਆਈ ਪਾਣੀ ਹੋਰ ਕਿਸੇ ਨੂੰ ਨਾ ਦੇਣ, ਨੌਜਵਾਨਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ, ਮਹਿਲਾਵਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵਾਂਕਰਨ ਦੇਣ, ਲੜਕੀਆਂ ਲਈ ਪਹਿਲੀ ਤੋਂ ਪੀਐਚਡੀ ਤਕ ਮੁਫ਼ਤ ਸਿੱਖਿਆ ਆਦਿ ਜਿਹੇ ਅਹਿਮ ਵਾਅਦੇ ਕੀਤੇ ਗਏ ਹਨ। ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੋਸ਼ ਲਾਇਆ ਕਿ ਪਿਛਲੇ 10 ਸਾਲਾਂ ’ਚ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਨੂੰ ਤਬਾਹ ਕਰ ਕੇ ਰੱਖ ਦਿੱਤਾ ਜਿਸ ਨੂੰ ਲੀਹ ’ਤੇ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਦੀ ਲੋੜ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬੇ ’ਚ ਸਰਕਾਰ ਬਣਨ ’ਤੇ ਪੰਜ ਸਾਲਾਂ ਅੰਦਰ 25 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਨਸ਼ੇ ਅਤੇ ਭ੍ਰਿਸ਼ਟਾਚਾਰ ’ਤੇ ਸਖ਼ਤ ਕਾਰਵਾਈ ਦੇ ਵਾਅਦੇ ਨਾਲ ਹੀ 90