ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ।ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕ...