
ਫਾਜ਼ਿਲਕਾ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ ਅਤੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸਿੱਜਦਾ ਕੀਤਾ।
ਇਸ ਸਮਾਗਮ ਵਿੱਚ ਫਾਜ਼ਿਲਕਾ ਤੋਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਆਈ.ਜੀ. ਬਲਜੋਦ ਸਿੰਘ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਆਦਿ ਮੌਜੂਦ ਸਨ।