Wednesday, February 19Malwa News
Shadow

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ/ਐੱਸ ਏ ਐੱਸ ਨਗਰ, 20 ਅਗਸਤ, 2024:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਅੱਜ ਡੇਰਾਬੱਸੀ ਬਲਾਕ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਵਿਖੇ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਹਮਾਯੂੰਪੁਰ ਤਸਿੰਬਲੀ ਅਤੇ ਨੇੜੇ ਦੇ ਪਿੰਡਾਂ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇੰਨ੍ਹਾਂ ਕੈਪਾਂ ਨੂੰ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ।
ਕੈਂਪ ਵਿੱਚ ਲੋਕ ਮੁਸ਼ਕਿਲਾਂ ਸੁਣਨ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਦਾ ਮੌਕੇ ਤੇ ਹੱਲ ਕੀਤਾ ਗਿਆ, ਅਜਿਹਾ ਇਸ ਕਰਕੇ ਸੰਭਵ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਦਫਤਰਾਂ ਨਾਲ ਸਬੰਧਤ ਰੁਕੇ ਹੋਏ ਕੰਮ ਕਰਾਉਣ ਲਈ ਪਹਿਲਕਦਮੀ ਕਰ ਰਹੇ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਹ ਕੈਪ ਸਭ ਤੋਂ ਜ਼ਿਆਦਾ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ, ਕਿਉਂ ਜੋ ਹੁਣ ਉਨ੍ਹਾਂ ਦੇ ਕੰਮ ਸਰਕਾਰੀ ਦਫਤਰਾਂ ਦੀ ਬਜਾਏ ਘਰਾਂ ਵਿੱਚ ਬੈਠੇ ਹੀ ਹੋ ਰਹੇ।
ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆਂ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਕੈਂਪ ਵਿੱਚ ਸਾਉਂਣੀ ਦੀਆਂ ਫ਼ਸਲਾਂ ਬਾਰੇ, ਪਰਾਲੀ ਪ੍ਰਬੰਧ  ਅਪਨਾਉਣ, ਕੁਦਰਤੀ ਸੋਮੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਣ ਨੂੰ ਬਚਾਉਣ ਬਾਰੇ ਕਿਸਾਨਾਂ ਨੂੰ ਨਵੀਨਤਮ ਤਕਨੀਕੀ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੁੰ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦੇ ਦੱਸਦੇ ਹੋਏ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਆਹਲਾ ਅਧਿਕਾਰੀਆਂ ’ਚ ਐਸ.ਡੀ. ਐਮ ਹਿਮਾਂਸ਼ੂ ਗੁਪਤਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇੱਕ ਥਾਂ ‘ਤੇ ਹੀ ਲਗਪਗ ਸਾਰੇ ਵਿਭਾਗਾਂ ਦੀ ਮੌਜੂਦਗੀ ਆਮ ਲੋਕਾਂ ਲਈ ਲਾਹੇਵੰਦ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

Basmati Rice Advertisment