ਨਵੀਂ ਦਿੱਲੀ : ਭਾਰਤ ਵਿਚ ਮਨੀ ਲਾਂਡਰਿੰਗ ਦੇ ਸਭ ਤੋਂ ਵੱਡੇ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ 29.9 ਕਰੋੜ ਰੁਪਏ ਦੀ ਜਾਇਦਾਦ ਜਬਤ ਕਰ ਲਈ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜਾਰੀ ਬਿਾਅਨ ਵਿਚ ਕਿਹਾ ਗਿਆ ਹੈ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ ਅਧੀਨ ਨੀਰਵ ਮੋਦੀ ਦੀਆਂ ਪ੍ਰਾਪਰਟੀਆਂ ਕੁਰਕ ਕਰਨ ਲਈ ਆਰਜੀ ਹੁਕਮ ਜਾਰੀ ਕੀਤਾ ਗਿਆ ਹੈ। ਇਸ ਧੋਖਾਧੜੀ ਦੇ ਮਾਮਲੇ ਵਿਚ ਪਿਛਲੇ ਪੰਜ ਸਾਲ ਤੋਂ ਵੀ ਜਿਆਦਾ ਸਮੇਂ ਜਾਂਚ ਕਰ ਰਹੀ ਏਜੰਸੀ ਨੇ ਭਾਰਤ ਅਤੇ ਵਿਦੇਸ਼ਾਂ ਵਿਚ ਹੁਣ ਤੱਕ 2596 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਜਾ ਚੁੱਕੀ ਹੈ। ਮਨੀ ਲਾਂਡਰਿੰਗ ਘੁਟਾਲਾ ਕਰਨ ਵਾਲਾ ਨੀਰਵ ਮੋਦੀ ਇਸ ਵੇਲੇ ਇੰਗਲੈਂਡ ਵਿਚ ਸ਼ਰਨ ਲੈ ਕੇ ਰਹਿ ਰਿਹਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈੱਕ ਨਾਲ 2 ਬਿਲੀਅਨ ਡਾਲਰ ਦੀ ਠੱਗੀ ਮਾਰੀ ਸੀ। ਉਸ ਨੂੰ 2019 ਵਿਚ ਭਾਰਤ ਦੀ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਸੀ। ਈਡੀ ਵਲੋਂ ਹੀ 692.90 ਕਰੋੜ ਰੁਪਏ ਦੀ ਜਾਇਦਾਦ ਜਬਤ ਕੀਤੀ ਜਾ ਚੁੱਕੀ ਹੈ। ਹੁਣ ਈ ਡੀ ਨੇ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਹੋਰ ਜਾਇਦਾਦ ਜਬਤ ਕਰਨ ਦਾ ਹੁਕਮ ਸੁਣਾਇਆ ਹੈ।