Friday, November 15Malwa News
Shadow

ਏਡੀਬਲ ਆਈਲਸੀਡਜ਼ ਨੂੰ ਰਾਸ਼ਟਰੀ ਮਾਨਤਾ ਸਕੀਮ ਅਧੀਨ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਦਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਅਗਸਤ 2024:
ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸੀਡਜ (ਐਨ ਐਮ ਈ ਓ) ਸਕੀਮ ਅਧੀਨ 06 ਅਤੇ 07 ਅਗਸਤ, 2024 ਨੂੰ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਆਯੋਜਿਤ ਕੀਤੀ ਗਈ। ਟ੍ਰੇਨਿੰਗ ਸਬੰਧੀ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਨੇ ਦੱਸਿਆ ਕਿ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸੀਡਜ਼ (ਐਨ ਐਮ ਈ ਓ)ਸਕੀਮ ਅਧੀਨ ਤੇਲ ਬੀਜ ਫਸਲਾਂ ਦੇ ਪ੍ਰਦਰਸ਼ਨੀ ਪਲਾਟ, ਖਾਦ ਬੀਜ ਅਤੇ ਸਪਰੇਅ ਪੰਪ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਹਾੜ੍ਹੀ ਦੀਆਂ ਤੇਲ ਬੀਜ ਫਸਲਾਂ ਸਰੋਂ ਅਤੇ ਜੈਦ ਹਾੜ੍ਹੀ ਦੀ ਫਸਲ ਸੂਰਜ ਮੁਖੀ ਦੀ ਕਾਸ਼ਤ ਨੂੰ ਕਵਰ ਕੀਤਾ ਜਾ ਰਿਹਾ ਹੈ।
    ਡਾ. ਹਰਮੀਤ ਕੌਰ ਸਾਇੰਸਦਾਨ, ਕ੍ਰਿਸੀ ਵਿਗਿਆਨ ਕੇਂਦਰ ਮੋਹਾਲੀ ਨੇ ਤੇਲ ਬੀਜ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜੇ ਮੌਕੜਿਆਂ ਦੀ ਰੋਕਥਾਮ ਲਈ ਜਾਣਕਾਰੀ ਸਾਂਝੀ ਕੀਤੀ। ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਾਜਰੀ ਨੇ ਫਸਲਾਂ ਦੇ ਮੰਡੀਕਰਨ ਅਤੇ ਜੈਵਿਕ ਖੇਤੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ਡਾ. ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਸੋਹਾਣਾ ਅਤੇ  ਸੁਖਜੀਤ ਕੌਰ, ਖੇਤੀਬਾੜੀ ਵਿਸਥਾਰ ਅਫਸਰ ਬਲਾਕ ਡੇਰਾਬਸੀ ਵੱਲੋਂ ਤੇਲਬੀਜ ਫਸਲਾਂ ਦੀ ਕਾਸ਼ਤ, ਨਦੀਨਾਂ ਦੀ ਰੋਕਥਾਮ ਅਤੇ ਖਾਦਾ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੇ ਵੱਖ- ਵੱਖ ਪਿੰਡਾਂ ਦੇ ਕਿਸਾਨਾਂ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ