Thursday, June 19Malwa News
Shadow

ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 16 ਅਗਸਤ:

ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਅੱਜ ਪੰਜਾਬ ਰਾਜ ਭਵਨ ਵਿੱਚ ਆਪਣੇ ਅਹੁਦੇ ਦੀ ਸੰਹੁ ਚੁੱਕਣ ਉਪਰੰਤ ਰਾਜ ਮੁੱਖ ਸੂਚਨਾ ਕਮਿਸ਼ਨ ਦੇ ਸੈਕਟਰ-16 ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁੱਖ ਸੂਚਨਾ ਕਮਿਸ਼ਨਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ।

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿੱਚ ਆਪਣੇ ਅਹੁੱਦੇ ਦਾ ਕਾਰਜ ਸੰਭਾਲਣ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ।  ਉਨ੍ਹਾਂ ਵਿਸਵਾਸ ਦਿਵਾਇਆ ਕਿ ਉਹ ਆਪਣਾ ਕੰਮ ਬੜੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ।

ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਰਾਜ ਸੂਚਨਾ ਕਮਿਸ਼ਨਰ ਬੜੇ ਹੀ ਸੂਝਵਾਨ ਹਨ ਅਤੇ ਮੈਨੂੰ ਉਮੀਦ ਹੈ ਕਿ ਇਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਪੰਜਾਬ ਰਾਜ ਸੂਚਨਾ ਕਮਿਸ਼ਨ ਦਫ਼ਤਰ ਦੇ ਹੋਰ ਅਧਿਕਾਰੀ/ਕਰਮਚਾਰੀ ਅਤੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਦੇ ਪਰਿਵਾਰਕ ਮੈਂਬਰ ਤੇ ਸਨੇਹੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Basmati Rice Advertisment