Monday, November 4Malwa News
Shadow

ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਿਤ

ਬਠਿੰਡਾ, 16 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਾਂਝੀ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਭਾਰਤੀ ਏਅਰਟੈੱਲ ਫਾਊਡੇਸ਼ਨ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਪੂਹਲੀ ਅਤੇ ਸਰਕਾਰੀ ਹਾਈ ਸਕੂਲ ਚੱਕ ਬਖਤੂ ਵਿਖੇ ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ।

ਇਸ ਮੌਕੇ ਉਨ੍ਹਾਂ ਕੌਂਸਲਿੰਗ ਦੀ ਵਿਦਿਆਰਥੀਆਂ ਦੇ ਜੀਵਨ ਵਿੱਚ ਕੀ ਮਹੱਤਤਾ ਹੈ, ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨਾਲ ਕਰੀਅਰ ਗੋਲ, ਕਰੀਅਰ ਪਲਾਨ ਅਤੇ ਵਧੀਆ ਕਰੀਅਰ ਦੀ ਚੋਣ ਸਬੰਧੀ ਪੂਰਨ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਭਾਰਤੀ ਏਅਰਟੈੱਲ ਫਾਊਡੇਸ਼ਨ ਤੋਂ ਆਏ ਸਪੀਕਰ ਨੇ ਜੋ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਹੈ, ਉਸ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ ਤਾਂ ਜੋ ਵਿਦਿਆਰਥੀ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕਣ।

ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਗਗਨਦੀਪ ਕੌਰ ਅਤੇ ਸ਼੍ਰੀ ਗੁਰਪਾਲ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਆਦਿ ਹਾਜ਼ਰ ਸਨ।