ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ ਵਿਚੋਂ ਰਿਹਾਅ ਹੋਣ ਪਿਛੋਂ ਵਿਰੋਧੀਆਂ ਵਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਬਾਰੇ ਸਪਸ਼ਟੀਕਰਨ ਦਿੰਦਿਆਂ ਸ੍ਰੀ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂੰ ਨੇ ਦੱਸਿਆ ਕਿ ਲੋਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਕੇਜਰੀਵਾਲ ਸਾਰੀਆਂ ਫਾਈਲਾਂ ਉੱਪਰ ਦਸਤਖਤ ਕਰ ਸਕਦੇ ਹਨ। ਕੇਵਲ ਕੁੱਝ ਕੁ ਫਾਈਲਾਂ ਹਨ, ਜਿਨ੍ਹਾਂ ‘ਤੇ ਦਸਤਖਤ ਨਹੀਂ ਕੀਤੇ ਜਾ ਸਕਦੇ।
ਅਦਾਲਤ ਦੇ ਹੁਕਮਾਂ ਬਾਰੇ ਜਾਣਕਾਰੀ ਦਿੰਦਿਆਂ ਅਭਿਸ਼ੇਕ ਮਨੂੰ ਨੇ ਦੱਸਿਆ ਕਿ ਆਬਕਾਰੀ ਨੀਤੀ ਨੂੰ ਛੱਡ ਕੇ ਬਾਕੀ ਬਾਕੀ ਸਾਰੀਆਂ ਫਾਈਲਾਂ ‘ਤੇ ਦਸਤਖਤ ਕਰ ਸਕਦੇ ਹਨ ਅਤੇ ਹਰ ਤਰਾਂ ਦਾ ਫੈਸਲਾ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ ਹਨ ਅਤੇ ਦਿੱਲੀ ਦੀ ਸਰਕਾਰ ਲੋਕਾਂ ਨੇ ਖੁਦ ਚੁਣੀ ਹੈ। ਇਸ ਲਈ ਮੁੱਖ ਮੰਤਰੀ ਨੂੰ ਚੁਣੇ ਹੋਏ ਵਿਧਾਇਕਾਂ ਦੀ ਬਹੁਗਿਣਤੀ ਜਾਂ ਫਿਰ ਰਾਸ਼ਟਰਪਤੀ ਸਾਸ਼ਨ ਦੀ ਸੂਰਤ ਵਿਚ ਹੀ ਮੁੱਖ ਮੰਤਰੀ ਨੂੰ ਬਦਲਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੀਡੀਆ ਵਲੋਂ ਵੀ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਕੇਜਰੀਵਾਲ ਫਾਈਲਾਂ ਉੱਪਰ ਦਸਤਖਤ ਨਹੀਂ ਕਰ ਸਕਦੇ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਕੇਵਲ ਆਬਕਾਰੀ ਨੀਤੀ ਬਾਰੇ ਹੀ ਕੋਈ ਫੈਸਲਾ ਨਹੀਂ ਕਰ ਸਕਦੇ।