Tuesday, April 22Malwa News
Shadow

ਕੰਗਨਾ ਰਣੌਤ ਦੇ ਬਿਆਨ ਤੋਂ ਭਾਜਪਾ ਦੀ ਦੂਰੀ ਮਹਿਜ਼ ਇੱਕ ਦਿਖਾਵਾ ਹੈ, ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ: ਨੀਲ ਗਰਗ

ਚੰਡੀਗੜ੍ਹ, 26 ਅਗਸਤ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਕੰਗਨਾ ਰਣੌਤ ਨੂੰ  ਫਟਕਾਰ ਲਾਉਣ ਨੂੰ ਮਹਿਜ਼ ਇੱਕ ਦਿਖਾਵਾ ਅਤੇ ਰਣਨੀਤਕ ਕਦਮ ਦੱਸਿਆ ਹੈ।

 ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ, ‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਦਾਅਵਾ ਕੀਤਾ ਕਿ ਫਟਕਾਰ ਸਿਰਫ਼ ਦਿਖਾਵਾ ਹੈ, ਕਿਉਂਕਿ ਰਣੌਤ ਦੀ ਟਿੱਪਣੀ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਨੂੰ ਦਰਸਾਉਂਦੀ ਹੈ। ਗਰਗ ਨੇ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਕਿ ਕਿਸੇ ਭਾਜਪਾ ਆਗੂ ਵੱਲੋਂ ਲੋਕਾਂ ਜਾਂ ਕਿਸਾਨਾਂ ਲਈ ਇਸ ਤਰ੍ਹਾਂ ਦੇ ਬਿਆਨ ਜਾਂ ਕਾਰਵਾਈ ਕੀਤੀ ਗਈ ਹੋਵੇ, ਫਿਰ ਵੀ ਭਾਜਪਾ ਨੇ ਇਤਿਹਾਸਕ ਤੌਰ ‘ਤੇ ਅਜਿਹੇ ਵਿਅਕਤੀਆਂ ਨੂੰ ਇਨਾਮ ਦਿੱਤਾ ਹੈ। ਉਨ੍ਹਾਂ ਨੇ ਰਣੌਤ ਅਤੇ ਅਜੈ ਮਿਸ਼ਰਾ ਟੈਨੀ ਦੇ ਸਮਰਥਨ ਦਾ ਉਦਾਹਰਣਾ ਦਿੱਤਾ।

ਗਰਗ ਨੇ ਕਿਹਾ ਕਿ ਰਣੌਤ ਦੇ ਵਿਵਾਦਿਤ ਬਿਆਨ ਤੋਂ ਆਪਣੇ ਆਪ ਨੂੰ ਦੂਰ ਕਰਨ ਦੀ ਭਾਜਪਾ ਦੀ ਕੋਸ਼ਿਸ਼ ਸੰਭਾਵਤ ਤੌਰ ‘ਤੇ ਕਈ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਅਕਸਰ ਕਿਸਾਨਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਰਾਰ ਦਿੰਦੇ ਹਨ, ਪਰ ਪਾਰਟੀ ਨੇ ਉਨ੍ਹਾਂ ਖਿਲਾਫ ਕਦੇ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ। ਗਰਗ ਨੇ ਸੁਝਾਅ ਦਿੱਤਾ ਕਿ ਭਾਜਪਾ ਦੇ ਤਾਜ਼ਾ ਬਿਆਨ ਮੁੱਖ ਰੂਪ ‘ਚ ਹਰਿਆਣਾ ਜਿੱਥੇ ਵਿਧਾਨਸਭਾ ਚੋਣਾਂ ਹੋਣ ਜਾ ਰਹੀਆਂ ਹਨ, ਵਿੱਚ ਕਿਸਾਨਾਂ ਦੀ ਅਸੰਤੁਸ਼ਟੀ ਦੇ ਦਬਾਅ ਤੋਂ ਪ੍ਰੇਰਿਤ ਹਨ।

Basmati Rice Advertisment