Sunday, March 23Malwa News
Shadow

ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਫਰੀਦਕੋਟ 16 ਅਗਸਤ,2024

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਹੇਠ ਮਿਤੀ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।

            ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ “ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ  ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Basmati Rice Advertisment