Sunday, March 23Malwa News
Shadow

ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਪੂਰਾ ਸਨਮਾਨ

ਸ੍ਰੀ ਮੁਕਤਸਰ ਸਾਹਿਬ 13 ਅਗਸਤ
                           ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਸ੍ਰੀ ਸੰਜੀਵ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਤੇ  ਸੁਤੰਤਰਤਾ ਦਿਵਸ ਦੀ ਆਮਦ ਦੇ ਮੌਕੇ ਤੇ ਸ੍ਰੀਮਤੀ ਬਲਵੀਰ ਕੌਰ  ਪਿੰਡ ਥਾਂਦੇਵਾਲਾ ਅਤੇ ਸ੍ਰੀਮਤੀ ਸੁਰਜੀਤ ਕੌਰ ਪਿੰਡ ਭਲਾਈਆਣਾ ਵਿਖੇ ਜਾ ਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।
ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਜਿਹੜੇ ਸੁਤੰਤਰਤਾ ਸੈਨਾਨੀ ਬਜੁਰਗ ਹੋਣ ਕਾਰਨ ਅਤੇ ਸੁਤੰਤਰਤਾ ਦਿਵਸ ਵਿੱਚ ਸ਼ਾਮਿਲ ਨਹੀਂ ਹੋ ਸਕਦੇ, ਉਹਨਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਘਰ-ਘਰ ਜਾ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਸੁਤੰਤਰਤਾ ਸੈਨਾਨੀ ਦੇ ਪਰਿਵਾਰਕ ਮੈਂਬਰ ਸ੍ਰੀਮਤੀ ਅੰਗਰੇਜ਼ ਕੌਰ ਪਿੰਡ ਖੁਨਣ ਖੁਰਦ ਅਤੇ ਸ.ਮੁਖਤਿਆਰ ਸਿੰਘ ਪਿੰਡ ਧਿਗਾਣਾ ਨੂੰ ਵੀ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ  ਇਹਨਾਂ ਪਰਿਵਾਰਕ ਮੈਂਬਰਾਂ ਨੂੰ ਅਪੀਲ ਵੀ ਕੀਤੀ ਗਈ ਕਿ ਉਹ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਸਮਾਗਮ ਵਿੱਚ ਜਰੂਰ ਸ਼ਾਮਿਲ ਹੋਣ ਅਤੇ ਸਮਾਗਮ ਦੀ ਰੌਣਕ ਵਿੱਚ ਵਾਧਾ ਕਰਨ। 

Basmati Rice Advertisment