
ਬਠਿੰਡਾ, 7 ਅਗਸਤ : ਮੁੱਖ ਖੇਤੀਬਾੜੀ ਅਫ਼ਸਰ ਡਾ ਜਗਸੀਰ ਸਿੰਘ ਦੀ ਅਗਵਾਈ ਹੇਠ ਵਣ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਮੁਹਿੰਮ ਟਿਊਬਵੈੱਲ ’ਤੇ ਰੁੱਖ ਲਗਾਈਏ ਧਰਤੀ ਮਾਂ ਨੂੰ ਬਚਾਈਏ ਅਧੀਨ ਬਲਾਕ ਬਠਿੰਡਾ ਦੇ ਸਾਰੇ ਪਿੰਡਾਂ ਵਿਚ ਬੂਟਿਆਂ ਦੀ ਵੰਡ ਕੀਤੀ ਜਾ ਰਹੀ ਹੈ। ਇਸੇ ਲੜੀ ਅਧੀਨ ਪਿੰਡ ਬਲਾਹੜ ਵਿੰਝੂ ਵਿਖੇ ਬੂਟਿਆਂ ਦੀ ਵੰਡ ਕੀਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ ਸਰਬਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਗੋਨਿਆਣਾ) ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਬੂਟਿਆਂ ਦੀ ਮੁਫਤ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਬਰਸਾਤੀ ਮੌਸਮ ਦੌਰਾਨ ਹਰੇਕ ਕਿਸਾਨ ਨੂੰ ਆਪਣੇ ਟਿਊਬਵੈੱਲ ’ਤੇ ਘੱਟੋ-ਘੱਟ 5-5 ਰੁੱਖਾਂ ਨੂੰ ਲੱਗਾ ਕੇ ਵਾਤਾਵਰਨ ਨੂੰ ਹਰਾ ਭਰਾ ਬਣਾਉਣ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਨ੍ਹਾਂ ਬੂਟਿਆਂ ਨੂੰ ਲਗਾਉਣ ਦੇ ਨਾਲ-ਨਾਲ ਬੂਟਿਆਂ ਦੀ ਦੇਖਭਾਲ ਵੀ ਕਰਨ ਤਾਂ ਜੋ ਗਲੋਬਲ ਵਾਰਮਿੰਗ ਨਾਲ ਵਧ ਰਹੇ ਤਾਪਮਾਨ ਨੂੰ ਘਟਾਇਆ ਜਾ ਸਕੇ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ ਅਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ (ਹਰਰਾਏਪੁਰ), ਸ਼੍ਰੀ ਸਵਰਨਜੀਤ ਸਿੰਘ ਖੇਤੀਬਾੜੀ ਉੱਪ ਨਿਰਖਿਕ, ਸ਼੍ਰੀ ਜਗਮੀਰ ਸਿੰਘ ਏ ਟੀ ਐਮ, ਸ਼੍ਰੀ ਗੋਨੀ ਸਰਾਂ ਸਹਿਕਾਰੀ ਸਭਾ ਬਲਾਹੜ ਵਿੰਝੂ ਪ੍ਰਧਾਨ, ਸ਼੍ਰੀ ਪਰਦੀਪ ਸਿੰਘ ਸੇਕਰੇਟਰੀ, ਸ਼੍ਰੀ ਰਾਜਵਿੰਦਰ ਸਿੰਘ, ਸ਼੍ਰੀ ਬੂਟਾ ਸਿੰਘ ਅਤੇ ਸ੍ਰੀ ਲਵਪ੍ਰੀਤ ਸਿੰਘ ਅਤੇ ਪਿੰਡ ਦੇ ਹੋਰ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ।