Sunday, March 23Malwa News
Shadow

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ  ਗੁਰਦੁਆਰਾ ਸਾਹਿਬ ਅਤੇ  ਸਿ਼ਵ ਮੰਦਰ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ 19 ਅਗਸਤ
                  ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ ਏ ਐਸ ਨੇ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਕੋਟਕਪੂਰਾ ਰੋਡ ਸਥਿਤ ਸਿ਼ਵ ਮੰਦਿਰ ਵਿਖੇ ਵੀ ਮੱਥਾ ਟੇਕਿਆ।
                ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਉਹ ਗੁਰਦੁਆਰਾ ਸਾਹਿਬ ਅਤੇ  ਸਿ਼ਵ  ਮੰਦਰ ਵਿਖੇ ਆਸ਼ੀਰਵਾਦ ਲੈਣ ਆਏ ਹਨ ਤਾਂ ਜੋ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਲੋਕ ਸੇਵਾ ਨੂੰ ਹੋਰ ਵੀ ਬਿਹਤਰ ਤਰੀਕੇ ਨਾਲ ਕਰ ਸਕਣ।
                 ਉਹਨਾਂ ਨੇ ਕਿਹਾ ਕਿ ਸਾਨੂੰ ਧਰਮ ਨੇਕ ਨੀਤੀ ਨਾਲ ਚੱਲਣ ਦੀ ਸਿੱਖਿਆ ਦਿੰਦਾ ਹੈ ਅਤੇ ਇਹ ਲੋਕ ਸੇਵਾ ਪ੍ਰਤੀ ਵਧੇਰੇ ਸਮਰਪਣ ਨਾਲ ਕੰਮ ਕਰਨ ਲਈ ਸਾਨੂੰ ਪ੍ਰੇਰਿਤ ਕਰਦਾ ਹੈ । ਇਸ ਮੌਕੇ ਸ੍ਰੀ ਬਲਦੇਵ ਸਿੰਘ ਮੈਨੇਜਰ ਦਰਬਾਰ ਸਾਹਿਬ ਵੀ ਮੌਜੂਦ ਸਨ।

Basmati Rice Advertisment