
ਪਠਾਨਕੋਟ : ਪੰਜਾਬ ਵਿਚੋਂ ਦੇਹ ਵਪਾਰ ਦੇ ਧੰਦੇ ਨੂੰ ਨੱਥ ਪਾਉਣ ਲਈ ਸਰਕਾਰ ਵਲੋਂ ਕੀਤੀਆਂ ਗਈਆਂ ਹਦਾਇਤਾਂ ਪਿਛੋਂ ਪੁਲੀਸ ਵਲੋਂ ਲਗਾਤਾਰ ਸਖਤੀ ਵਰਤੀ ਜਾ ਰਹੀ ਹੈ। ਅੱਜ ਪਠਾਨਕੋਟ ਇਲਕੇ ਵਿਚ ਇਕ ਔਰਤ ਵਲੋਂ ਸ਼ਰੇਆਮ ਆਪਣੇ ਘਰ ਵਿਚ ਚਲਾਏ ਜਾ ਰਹੇ ਦੇਹ ਵਪਾਰ ਦੇ ਧੰਦੇ ਨੂੰ ਬੰਦ ਕਰਵਾਉਣ ਲਈ ਲੋਕਾਂ ਨੇ ਸ਼ਿਕਾਇਤ ਕੀਤੀ। ਪੁਲੀਸ ਨੇ ਛਾਪਾ ਮਾਰ ਕੇ ਇਸ ਘਰ ਵਿਚੋਂ ਦੋ ਔਰਤਾਂ ਅਤੇ 15 ਮੁੰਡਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਲਾਕੇ ਦੇ ਲੋਕਾਂ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਇਕ ਔਰਤ ਵਲੋਂ ਅਪਣੇ ਘਰ ਵਿਚ ਸ਼ਰੇਆਮ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ। ਇਸ ਸ਼ਿਕਾਇਤ ਪਿਛੋਂ ਪੁਲੀਸ ਨੇ ਪਠਾਨਕੋਟ ਦੇ ਸ਼ਹਿਰੀ ਇਲਾਕੇ ਵਿਚ ਇਸ ਔਰਤ ਦੇ ਘਰ ‘ਤੇ ਛਾਪਾ ਮਾਰਿਆ। ਜਦੋਂ ਪੁਲੀਸ ਨੇ ਛਾਪਾ ਮਾਰਿਆ ਤਾਂ ਘਰ ਵਿਚੋਂ ਦੋ ਔਰਤਾਂ ਅਤੇ 15 ਲੜਕਿਆਂ ਨੂੰ ਕਾਬੂ ਕਰ ਲਿਆ ਗਿਆ। ਪੁਲੀਸ ਵਲੋਂ ਪੁੱਛਗਿੱਛ ਕਰਨ ‘ਤੇ ਪਤਾ ਲੱਗਾ ਕਿ ਇਹ ਲੜਕੇ ਅਤੇ ਔਰਤਾਂ ਸਾਰੇ ਹੀ ਦੇਹ ਵਪਾਰ ਦੇ ਧੰਦੇ ਵਿਚ ਸ਼ਾਮਲ ਸਨ। ਪੁਲੀਸ ਨੇ ਸਾਰਿਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਸਬੰਧੀ ਪਰਚਾ ਦਰਜ ਕਰਕੇ ਗ੍ਰਿਫਤਾਰ ਕੀਤੇ ਗਏ ਲੜਕਿਆਂ ਅਤੇ ਔਰਤਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵਗੇਾ।