Thursday, November 7Malwa News
Shadow

ਧੀ ਨਾਲ ਲਗਾਤਾਰ 7 ਸਾਲ ਜਬਰ ਜਨਾਹ ਕਰਦਾ ਰਿਹਾ ਪਿਤਾ

ਜਲੰਧਰ : ਪੰਜਾਬ ਵਿਚ ਵੀ ਇਕ ਬੇਹੱਦ ਸ਼ਰਮਨਾਕ ਕਾਰਨਾਮਾਂ ਸਾਹਮਣੇ ਆਇਆ ਹੈ ਜਦੋਂ ਇਕ ਪਿਓ ਆਪਣੀ ਹੀ ਧੀ ਨਾਲ ਲਗਾਤਾਰ 7 ਸਾਲ ਤੱਕ ਜਬਰ ਜਨਾਹ ਕਰਦਾ ਰਿਹਾ। ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਹੁਣ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਦੀ ਉਮਰ 42 ਸਾਲ ਦੱਸੀ ਜਾ ਰਹੀ ਹੈ, ਜਦਕਿ ਪੀੜਤ ਲੜਕੀ ਦੀ ਉਮਰ ਅਜੇ 19 ਸਾਲ ਹੈ। ਲੜਕੀ ਦੀ ਮਾਂ ਦੇ ਬਿਆਨਾਂ ਅਨੁਸਾਰ ਲੜਕੀ ਅਜੇ 12 ਸਾਲ ਦੀ ਹੀ ਸੀ ਜਦੋਂ ਉਸਦੇ ਪਿਤਾ ਨੇ ਉਸ ਨਾਲ ਜਬਰ ਜਨਾਹ ਕਰਨਾ ਸ਼ੁਰੂ ਕਰ ਦਿੱਤਾ ਸੀ। ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਨੂੰ ਹੁਣ ਲੜਕੀ ਨੇ ਦੱਸਿਆ ਕਿ ਉਸਦਾ ਪਿਤਾ ਪਿਛਲੇ 7 ਸਾਲ ਤੋਂ ਉਸ ਨਾਲ ਜਬਰ ਜਨਾਹ ਕਰਦਾ ਆ ਰਿਹਾ ਹੈ। ਉਸ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਲੜਕੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ। ਪਿਤਾ ਨੇ ਲੜਕੀ ਨੂੰ ਡਰਾ ਕੇ ਰੱਖਿਆ ਹੋਇਆ ਸੀ ਕਿ ਜੇਕਰ ਉਸ ਨੇ ਇਸ ਸਬੰਧੀ ਕਿਸੇ ਕੋਲ ਗੱਲ ਕੀਤੀ ਤਾਂ ਉਸ ਨੂੰ ਜਾਨੋ ਮਾਰ ਦੇਵੇਗਾ। ਹੁਣ ਜਦੋਂ ਲੜਕੀ ਨੇ ਆਪਣੀ ਮਾਂ ਨਾਲ ਸਾਰੀ ਗੱਲ ਸਾਂਝੀ ਕੀਤੀ ਤਾਂ ਲੜਕੀ ਦੀ ਮਾਂ ਨੇ ਜਲੰਧਰ ਦੀ ਪੁਲੀਸ ਚੌਕੀ ਪਰਾਗਪੁਰ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ। ਪੁਲੀਸ ਨੇ ਪੋਕਸੋ ਐਕਟ ਅਧੀਨ ਪਰਚਾ ਦਰਜ ਕਰਕੇ ਕਥਿਤ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਪਿਤਾ ਨੂੰ ਗ੍ਰਿਫਤਾਰ ਕਰਨ ਪਿਛੋਂ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਪਿਤਾ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ। ਹੁਣ ਲੜਕੀ ਦੇ ਪਿਤਾ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ।