Monday, November 4Malwa News
Shadow

ਪੀ ਐਮ ਕਿਸਾਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਡਿਪਟੀ ਕਮਿਸ਼ਨਰ

ਫਰੀਦਕੋਟ 11 ਅਗਸਤ 2024 (         ) ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ ,ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ।ਯੋਗ ਕਿਸਾਨਾਂ ਦੇ ਈ-ਕੇ ਵਾਈ ਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ 78 % ਈ ਕੇ ਵੀ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ “ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ” ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ।ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ । ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ  ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ ਤਾਂ ਜੋ ਕਿਸਾਨਾਂ ਵਲੋਂ ਫਸਲਾਂ ਦੀ ਪੈਦਾਵਾਰ ਤੇ ਕੀਤੇ ਜਾਂਦੇ ਖਰਚੇ ਦੀ ਕੁਝ ਹੱਦ ਤੱਕ ਪੂਰਤੀ ਕੀਤੀ ਜਾ ਸਕੇ ।  

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿ਼ਲ੍ਹੇ ਦੇ 44,461 ਕਿਸਾਨ ਇਸ ਯੋਜਨਾ ਲਈ ਯੋਗ ਹਨ ਅਤੇ 34679 ਕਿਸਾਨਾਂ ਦੀ ਈ-ਕੇਵਾਈਸੀ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ 9782 ਕਿਸਾਨਾਂ ਦੀ ਈ-ਕੇ ਵਾਈ ਸੀ ਦੀ ਪ੍ਰਕਿਰਿਆ ਬਕਾਇਆ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਜੈਤੋ ਪੇਂਡੂ ਭਾਗ ਪਹਿਲਾ ਵਿੱਚ 482 ਅਜਿਹੇ ਲਾਭਪਾਤਰੀ ਹਨ ਜਿੰਨਾਂ ਦੀ ਈ ਕੇ ਵਾਈ ਸੀ ਬਕਾਇਆ ਹੈ,ਇਨ੍ਹਾਂ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਮੁਕੰਲ ਕਰਨ ਲਈ ਅੱਜ ਮਿਤੀ 12 ਅਗਸਤ 2024 ਨੂੰ ਕੁਦੋ ਪੱਤੀ ਛਤਰੀ ਨੇੜੇ ਗੁਰਦੁਆਰਾ ਜੈਤੋ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ,ਇਸ ਤੋਂ ਇਲਾਵਾ ਜੈਤੋ ਵਿੱਚ ਸਮੂਹ ਸਾਂਝੇ ਸੇਵਾ ਕੇਂਦਰਾਂ ਵਿੱਚ ਵੀ ਈ ਕੇ ਵਾਈ ਸੀ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਲੰਬਿਤ ਰਹਿੰਦੇ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਮੁਕੰਮਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 47 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਪਿੰਡਾਂ ਵਿਚ ਸਾਂਝੀਆਂ ਥਾਵਾਂ ਤੇ ਬੈਠ ਕੇ ਲਾਭਪਾਤਰੀ ਕਿਸਾਨਾਂ ਦੀ ਈ ਕੇ ਵਾਈ ਸੀ ਦਾ 100% ਕੰਮ ਮੁਕੰਮਲ ਕਰਨ ਨੂੰ ਯਕੀਨੀ ਬਨਾਉਣਗੀਆਂ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਬਾਕੀ ਰਹਿੰਦੇ ਕਿਸਾਨ 18ਵੀ ਕਿਸ਼ਤ ਪੈਣ ਤੋਂ ਪਹਿਲਾਂ ਪਿੰਡ ਵਿੱਚ ਮੌਜੂਦ ਸੀਐਚਸੀ (ਸਾਂਝਾ ਸੇਵਾ ਕੇਂਦਰ )ਕੇਂਦਰ ਜਾਂ ਮੋਬਾਈਲ ਰਾਹੀਂ ਜਾਂ ਪ੍ਰਧਾਨ ਮੰਤਰੀ ਕਿਸਾਨ ਐਪ ਰਾਹੀਂ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ। 

  ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ। ਜਿਨ੍ਹਾਂ ਕਿਸਾਨਾਂ ਨੇ ਆਪਣੀ ਜ਼ਮੀਨ ਦੀ ਅਜੇ ਤੱਕ ਲੈਂਡ ਸੀਡਿੰਗ (ਤਸਦੀਕ) ਦਰੁਸਤ ਨਹੀਂ ਕਰਵਾਈ ਹੈ, ਉਹ ਕਿਸਾਨ  ਮੁੱਖ ਖੇਤੀਬਾੜੀ ਦਫ਼ਤਰ ਫਰੀਦਕੋਟ ਆ ਕੇ ਆਪਣੀ ਜ਼ਮੀਨ ਦੀ ਤਸਦੀਕ ਕਰਵਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਕਿਸ਼ਤਾਂ ਤਸਦੀਕ ਨਾ ਹੋਣ ਕਾਰਨ ਬਕਾਇਆ ਪਈਆਂ ਹਨ, ਉਹ ਆਪਣੀ ਜ਼ਮੀਨ ਦੀ ਪੜਤਾਲ ਕਰਵਾ ਕੇ ਉਕਤ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਚਾਹੀਦਾ ਹੈ ਕਿ ਲਾਭ ਪਾਤਰੀ ਦਾ ਮੌਤ ਸਰਟੀਫਿਕੇਟ ਅਤੇ ਬਿਨੈਪਤਰ ਨਜ਼ਦੀਕੀ ਖੇਤੀਬਾੜੀ ਦਫਤਰ ਵਿੱਚ ਜਮ੍ਹਾਂ ਕਰਵਾਉਣ ਤਾਂ ਜੋ ਮ੍ਰਿਤਕ ਲਾਭਪਾਤਰੀ ਦੇ ਨਾਮ ਸੂਚੀ ਵਿੱਚੋਂ ਕੱਟੇ ਜਾ ਸਕਣ