Saturday, January 25Malwa News
Shadow

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ‘ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ ‘ਤੇ ਲਿਆ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰ

ਚੰਡੀਗੜ੍ਹ, 12 ਸਤੰਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ। ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ। ਇਸ ਲੜਕੀ ਨੂੰ ਬਾਅਦ ਵਿੱਚ ਉਸ ਦੇ ਪਰਿਵਾਰ ਨੇ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਵਿੱਚ ਆਪਣੇ ਘਰ ਲਿਆਉਂਦਾ। ਇਸ ਘਟਨਾ ਦੌਰਾਨ ਇਸ ਲੜਕੀ ਕੁਕਰਮ ਹੋਇਆ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਗਿੱਲ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈ ਇਸ ਖਬਰ ਦਾ ਗੰਭੀਰ ਨੋਟਿਸ ਲਿਆ ਅਤੇ ਪੁਲਿਸ ਨੂੰ ਇਸ ਮਾਮਲੇ ਤੇ ਸਖਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਿਤ ਲੜਕੀ ਦੇ ਪਰਿਵਾਰ ਨਾਲ ਗੱਲ ਵੀ ਕੀਤੀ ਅਤੇ ਉਹਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨੋਟਿਸ ਜਾਰੀ ਕਰਨ ਉਪਰੰਤ ਜਲੰਧਰ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਗਈ ਅਤੇ ਇਸ ਸਬੰਧੀ ਦੋਸ਼ੀ ਬਲਵਿੰਦਰ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

ਸ਼੍ਰੀਮਤੀ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸੇ ਵੀ ਮਹਿਲਾ ਵਿਰੁੱਧ ਜੁਰਮ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਮਾਨ ਸਰਕਾਰ ਹਰ ਮਹਿਲਾ ਨੂੰ ਬਣਦਾ ਸਨਮਾਨ ਦੇਣ ਲਈ ਬਹੁਤ ਵਚਨਬੱਧ ਹੈ।

Punjab Govt Add Zero Bijli Bill English 300x250